ਫਾਜ਼ਿਲਕਾ : ਪੁਲਿਸ ਅਧਿਕਾਰੀਆਂ ਨੇ ਮੁੱਖ ਮੰਤਰੀ ਦੇ ਰੈਲੀ ਸਥਾਨ ’ਤੇ ਸੁਰੱਖਿਆ ਪ੍ਰਬੰਧਾਂ ਲਿਆ ਜਾਇਜ਼ਾ
ਫਾਜ਼ਿਲਕ, 17 ਮਾਰਚ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 22 ਮਾਰਚ (ਐਤਵਾਰ) ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਪਹੁੰਚ ਰਹੇ ਹਨ। ਸੀਐਮ ਦੀ ਆਮਦ ਨੂੰ ਲੈ ਕੇ ਜਲਾਲਾਬਾਦ ਦੀ ਅਨਾਜ ਮੰਡੀ ਵਿੱਚ ਖ਼ਾਸ ਇੰਤਜ਼ਾਮ ਕੀਤੇ ਜਾ ਰਹੇ ਹਨ, ਜਿੱਥੇ ਉਹ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਇਸ ਮੌਕੇ ਸ
ਜਲਾਲਾਬਾਦ ਦੀ ਅਨਾਜ ਮੰਡੀ ਵਿੱਚ ਸੀਐਮ ਦੀ ਰੈਲੀ ਸਬੰਧੀ ਪ੍ਰਬੰਧਾਂ ਦਾ ਨਿਰੀਖਣ ਕਰਦੇ ਪੁਲਿਸ ਅਫ਼ਸਰ।


ਫਾਜ਼ਿਲਕ, 17 ਮਾਰਚ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 22 ਮਾਰਚ (ਐਤਵਾਰ) ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਪਹੁੰਚ ਰਹੇ ਹਨ। ਸੀਐਮ ਦੀ ਆਮਦ ਨੂੰ ਲੈ ਕੇ ਜਲਾਲਾਬਾਦ ਦੀ ਅਨਾਜ ਮੰਡੀ ਵਿੱਚ ਖ਼ਾਸ ਇੰਤਜ਼ਾਮ ਕੀਤੇ ਜਾ ਰਹੇ ਹਨ, ਜਿੱਥੇ ਉਹ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਇਸ ਮੌਕੇ ਸੀਐਮ ਮਾਨ ਵੱਲੋਂ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦਿੱਤੇ ਜਾਣ ਦੀ ਸੰਭਾਵਨਾ ਹੈ।

ਮੁੱਖ ਮੰਤਰੀ ਮਾਨ ਦੀ ਆਮਦ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਜਲਾਲਾਬਾਦ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਹੋਏ ਹਨ ਅਤੇ ਹੁਣ ਇਲਾਕੇ ਨੂੰ ਹੋਰ ਵੱਡੇ ਪ੍ਰੋਜੈਕਟ ਮਿਲਣਗੇ।

ਵਿਧਾਇਕ ਗੋਲਡੀ ਕੰਬੋਜ ਨੇ ਦੱਸਿਆ ਕਿ 22 ਮਾਰਚ ਨੂੰ ਅਨਾਜ ਮੰਡੀ ਵਿੱਚ ਹੋਣ ਵਾਲੇ ਇਸ ਵੱਡੇ ਸਮਾਗਮ ਵਿੱਚ ਸੀਐਮ ਮਾਨ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨਗੇ। ਜਲਾਲਾਬਾਦ ਦੇ ਡੀਐਸਪੀ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਨੇ ਰੈਲੀ ਵਾਲੀ ਥਾਂ ਦਾ ਜਾਇਜ਼ਾ ਲਿਆ ਹੈ ਤਾਂ ਜੋ ਸੁਰੱਖਿਆ ਪ੍ਰਬੰਧਾਂ ਵਿੱਚ ਕੋਈ ਕਮੀ ਨਾ ਰਹੇ। ਪੁਲਿਸ ਪ੍ਰਸ਼ਾਸਨ ਵੱਲੋਂ ਅਨਾਜ ਮੰਡੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande