
ਫਾਜ਼ਿਲਕਾ, 18 ਮਾਰਚ (ਹਿੰ.ਸ.)। ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਅਤੇ ਰੋਜਗਾਰ ਵਿਭਾਗ ਦੇ ਪਲੇਸਮੈਂਟ ਅਫਸਰ ਰਾਜ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੂਨ 2026 ਨੂੰ ਹੋ ਰਿਹਾ ਹੈ। ਜਿਸ ਤਰ੍ਹਾਂ ਦਾ ਲਿਖਤੀ ਪੇਪਰ ਜੂਨ 2026 ਨੂੰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਕਰਵਾਈ ਜਾ ਰਹੀ ਹੈ। ਲਿਖਤੀ ਪੇਪਰ ਦੀ ਆਨ ਲਾਈਨ ਰਿਜ਼ਟਰੇਸ਼ਨ ਮਿਤੀ 01 ਅਪ੍ਰੈਲ 2026 ਤੱਕ www.joinindianarmy.nic.in ਤੇ ਕਰਵਾਈ ਜਾ ਸਕਦੀ ਹੈ। ਫਾਜ਼ਿਲਕਾ, ਫਿਰੋਜ਼ਪੁਰ, ਮੁਕਤਸਰ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਜਲਦੀ ਤੋਂ ਜਲਦੀ ਆਪਣੀ ਆਨ ਲਾਈਨ ਰਜਿਸਟਰੇਸ਼ਨ ਕਰਵਾ ਕੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆ ਕੇ ਕਰ ਸਕਦੇ ਹਨ।
ਕੈਂਪ ਵਿੱਚ ਆਉਣ ਸਮੇਂ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ, ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।
ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜੇ ਹੈ। ਯੁਵਕ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਯੁਵਕ ਘੱਟੋ-ਘੱਟ 10ਵੀਂ 45 ਫੀਸਦੀ ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 73476-66557 ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ