
ਬਠਿੰਡਾ, 18 ਮਾਰਚ (ਹਿੰ.ਸ.)। ਹਰਜੀਤ ਸਿੰਘ ਆਈ.ਪੀ.ਐਸ. ਡੀ.ਆਈ.ਜੀ ਬਠਿੰਡਾ ਰੇਂਜ ਬਠਿੰਡਾ ਦੇ ਮਾਰਗ ਦਰਸ਼ਨ ਅਨੁਸਾਰ ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਲਗਾਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੇ ਕ੍ਰਮ ’ਚ ਡਾ. ਜੋਤੀ ਯਾਦਵ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਬਠਿੰਡਾ ਦੀ ਰਹਿਨੁਮਾਈ ਹੇਠ ਸੀ.ਆਈ.ਏ.ਸਟਾਫ-2 ਬਠਿੰਡਾ ਵੱਲੋਂ ਇੱਕ ਮੁਲਜ਼ਮ ਨੂੰ 400 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਸ਼ਮੀਤ ਸਿੰਘ ਐਸ.ਪੀ. (ਇੰਨਵੈਸਟੀਗੇਸ਼ਨ) ਬਠਿੰਡਾ ਅਤੇ ਸੰਦੀਪ ਸਿੰਘ ਭਾਟੀ. ਡੀ.ਐਸ.ਪੀ (ਇੰਨਵੈਸਟੀਗੇਸ਼ਨ) ਬਠਿੰਡਾ ਦੀ ਅਗਵਾਈ ਵਿੱਚ ਸੀ.ਆਈ.ਏ.ਸਟਾਫ-2 ਬਠਿੰਡਾ ਦੀ ਟੀਮ ਵੱਲੋਂ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਗਸ਼ਤ ਦੌਰਾਨ ਜਸ਼ਨ ਪੁੱਤਰ ਸਵਰਨ ਸਿੰਘ ਵਾਸੀ ਬਾਜੀਗਰ ਬਸਤੀ ਨੇੜੇ ਦੁਸਹਿਰਾ ਗਰਾਊਂਡ ਜੰਡਿਆਲਾ ਗੁਰੂ ਜ਼ਿਲ੍ਹਾ ਸ੍ਰੀ ਅਮ੍ਰਿੰਤਸਰ ਸਾਹਿਬ ਨੂੰ ਨੇੜੇ ਮਹਾਵੀਰ ਦਲ ਹਸਪਤਾਲ ਬਠਿੰਡਾ ਤੋਂ ਸ਼ੱਕੀ ਹਲਾਤਾਂ ਵਿੱਚ ਕਾਬੂ ਕਰਕੇ ਇਸ ਕਬਜ਼ੇ ਵਿੱਚ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਨੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਵਿਰੁੱਧ ਐਨਡੀਪੀਐਸ ਐਕਟ ਅਧੀਨ ਥਾਣਾ ਕੋਤਵਾਲੀ ਵਿਖੇ ਮੁੱਕਦਮਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ