ਡਾ. ਰਵਜੋਤ ਸਿੰਘ ਦੀ ਮੌਜੂਦਗੀ ‘ਚ ਬਲਾਕ ਸੰਮਤੀ ਦੇ ਚੇਅਰਪਰਸਨ ਤੇ ਵਾਈਸ ਚੇਅਰਮੈਨ ਨੇ ਸੰਭਾਲਿਆ ਅਹੁਦਾ
ਹੁਸ਼ਿਆਰਪੁੁਰ, 18 ਮਾਰਚ (ਹਿੰ.ਸ.)। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਬਲਾਕ ਨੰਬਰ 1 ਦੇ ਨਵੇਂ ਚੁਣੇ ਚੇਅਰਪਰਸਨ ਆਸ਼ਾ ਰਾਣੀ ਅਤੇ ਵਾਈਸ ਚੇਅਰਮੈਨ ਸਤਨਾਮ ਸਿੰਘ ਵਲੋਂ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਦੋਵਾਂ ਯੋਗ ਨੁਮਾਇੰਦਿਆਂ ਦੀ ਅਗਵਾਈ ਵਿਚ ਬਲਾਕ ਦੇ ਵਿਕਾਸ ਕਾਰਜਾਂ
ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਦੀ ਮੌਜੂਦਗੀ ‘ਚ ਨਵੇਂ ਚੁਣੇ ਚੇਅਰਪਰਸਨ ਆਸ਼ਾ ਰਾਣੀ ਅਤੇ ਵਾਈਸ ਚੇਅਰਮੈਨ ਸਤਨਾਮ ਸਿੰਘ ਅਹੁਦਾ ਸੰਭਾਲਦੇ ਹੋਏ।


ਹੁਸ਼ਿਆਰਪੁੁਰ, 18 ਮਾਰਚ (ਹਿੰ.ਸ.)। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਬਲਾਕ ਨੰਬਰ 1 ਦੇ ਨਵੇਂ ਚੁਣੇ ਚੇਅਰਪਰਸਨ ਆਸ਼ਾ ਰਾਣੀ ਅਤੇ ਵਾਈਸ ਚੇਅਰਮੈਨ ਸਤਨਾਮ ਸਿੰਘ ਵਲੋਂ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਦੋਵਾਂ ਯੋਗ ਨੁਮਾਇੰਦਿਆਂ ਦੀ ਅਗਵਾਈ ਵਿਚ ਬਲਾਕ ਦੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੇਗੀ।

ਐਨ.ਆਰ.ਆਈ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਲਕੇ ਵਿਚ ਲਗਾਤਾਰ ਵਿਕਾਸ ਕਾਰਜ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਵੀ ਅਸਰਦਾਰ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਸਮੱਸਿਆਵਾਂ ਦਾ ਹੱਲ ਵੀ ਪਹਿਲ ਦੇ ਆਧਾਰ ‘ਤੇ ਕਰਦਿਆਂ ਨਾਗਰਿਕਾਂ ਨੂੰ ਲੋੜੀਂਦੀਆਂ ਸੇਵਾਵਾਂ ਤੈਅ ਸਮੇਂ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਦੇ ਖੇਤਰ ਵਿਚ ਵੱਡੇ ਸੁਧਾਰ ਲਿਆਂਦੇ ਗਏ ਹਨ ਜਿਨ੍ਹਾਂ ਨਾਲ ਸੂਬੇ ਅੰਦਰ ਸਿੱਖਿਆ ਦੇ ਮਿਆਰ ਨੂੰ ਨਵੀਂ ਦਿਸ਼ਾ ਮਿਲੀ ਹੈ। ਉਨ੍ਹਾਂ ਕਿਹਾ ਸਿਹਤ ਖੇਤਰ ਵਿਚ ਆਮ ਆਦਮੀ ਕਲੀਨਿਕਾਂ ਨੇ ਲੋਕਾਂ ਨੂੰ ਘਰਾਂ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਅਤੇ ਹਰ ਖੇਤਰ ਵਿਚ ਇਕਸਾਰ ਵਿਕਾਸ ਕਾਰਜ ਕਰਵਾ ਕੇ ਸੂਬੇ ਨੂੰ ਤਰੱਕੀ ਦੀਆਂ ਨਵੀਂਆਂ ਉਚਾਈਆਂ ‘ਤੇ ਲੈ ਕੇ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande