ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਖੰਨਾ ’ਚ ਬਹੁ ਕਰੋੜੀ ਹੈਰੋਇਨ ਤਸਕਰੀ ਨੈਟਵਰਕ ’ਤੇ ਵੱਡਾ ਪ੍ਰਹਾਰ
ਲੁਧਿਆਣਾ, 18 ਮਾਰਚ (ਹਿੰ.ਸ.)। ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਹੁਣ ਜੰਗੀ ਪੱਧਰ ’ਤੇ ਤੇਜ਼ ਹੋ ਗਈ ਹੈ। ਇਸ ਮੁਹਿੰਮ ਦੇ ਤਹਿਤ ਮੰਗਲਵਾਰ ਨੂੰ ਪਾਇਲ ਹਲਕੇ ਦੇ ਪਿੰਡ ਰਾਣੋ ਨਾਲ ਸੰਬੰਧਿਤ ਸਾਬਕਾ ਸਰਪੰਚ ਅਤੇ ਕਥਿਤ ਬਹੁ ਕਰੋ
ਨਸ਼ਾ ਤਸਕਰ ਦੇ ਘਰ ਦੀ ਪੈਮਾਇਸ਼ ਕਰਨ ਪਹੁੰਚੀ ਟੀਮ।


ਲੁਧਿਆਣਾ, 18 ਮਾਰਚ (ਹਿੰ.ਸ.)। ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਹੁਣ ਜੰਗੀ ਪੱਧਰ ’ਤੇ ਤੇਜ਼ ਹੋ ਗਈ ਹੈ। ਇਸ ਮੁਹਿੰਮ ਦੇ ਤਹਿਤ ਮੰਗਲਵਾਰ ਨੂੰ ਪਾਇਲ ਹਲਕੇ ਦੇ ਪਿੰਡ ਰਾਣੋ ਨਾਲ ਸੰਬੰਧਿਤ ਸਾਬਕਾ ਸਰਪੰਚ ਅਤੇ ਕਥਿਤ ਬਹੁ ਕਰੋੜੀ ਹੈਰੋਇਨ ਤਸਕਰੀ ਨੈਟਵਰਕ ਦੇ ਮੁੱਖ ਸਰਗਨਾ ਗੁਰਦੀਪ ਸਿੰਘ ਰਾਣੋ ਦੀ ਗੈਰ ਕਾਨੂੰਨੀ ਜਾਇਦਾਦ ਦੀ ਪੈਮਾਇਸ਼ ਕਰਕੇ ਅਗਲੀ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਜਲਦ ਹੀ ਗੈਰ ਕਾਨੂੰਨੀ ਜਾਇਦਾਦ ਖਿਲਾਫ ਬੁਲਡੋਜ਼ਰ ਕਾਰਵਾਈ ਹੋ ਸਕਦੀ ਹੈ।

ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਰਾਣੋ ਖਿਲਾਫ ਨਸ਼ਾ ਤਸਕਰੀ ਦੇ ਵੱਖ-ਵੱਖ ਧਾਰਾਵਾਂ ਅਧੀਨ 11 ਮੁੱਕਦਮੇ ਦਰਜ ਹਨ। ਸਾਲ 2020 'ਚ ਗੁਰਦੀਪ ਰਾਣੋ ਨੂੰ ਐਸ.ਟੀ.ਐਫ ਦੀ ਟੀਮ ਨੇ ਕਰੀਬ 31 ਕਿੱਲੋ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ ਸੀ। ਉਸਤੋਂ ਬਾਅਦ ਗੁਰਦੀਪ ਰਾਣੋ ਦੇ ਬਹੁ ਕਰੋੜੀ ਹੈਰੋਇਨ ਤਸਕਰੀ ਦਾ ਪਰਦਾਫਾਸ਼ ਹੋਇਆ ਸੀ। ਗੁਰਦੀਪ ਸਿੰਘ ਰਾਣੋ ਦੇ ਸੰਬੰਧ ਸਰਹੱਦ ਪਾਰ ਪਾਕਿਸਤਾਨ ਤੱਕ ਫੈਲੇ ਹੋਏ ਨਸ਼ਾ ਤਸਕਰੀ ਨੈਟਵਰਕ ਨਾਲ ਵੀ ਜੁੜੇ ਸੀ। ਇਸ ਮਾਮਲੇ ਵਿੱਚ ਪੁਲਿਸ ਅਤੇ ਹੋਰ ਜਾਂਚ ਏਜੰਸੀਆਂ ਵੱਲੋਂ ਪਹਿਲਾਂ ਵੀ ਕਈ ਵਾਰ ਵੱਡੀ ਮਾਤਰਾ ਵਿੱਚ ਨਸ਼ੇ ਦੀ ਬਰਾਮਦਗੀ ਕੀਤੀ ਗਈ ਸੀ।

ਇਸ ਦੌਰਾਨ ਹੁਣ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਅਧਿਕਾਰੀ ਭਾਰੀ ਪੁਲਿਸ ਬਲ ਦੇ ਸਾਥ ਨਾਲ ਗੁਰਦੀਪ ਸਿੰਘ ਰਾਣੋ ਦੀ ਆਲੀਸ਼ਾਨ ਕੋਠੀ ਵਿੱਚ ਪਹੁੰਚੇ ਅਤੇ ਘਰ ਦੀ ਚਾਰਦੀਵਾਰੀ ਸਮੇਤ ਪੂਰੀ ਜਾਇਦਾਦ ਦੀ ਮੌਕੇ ’ਤੇ ਮਿਣਤੀ ਕੀਤੀ ਹੈ। ਇਸ ਦੌਰਾਨ ਮੌਕੇ ਦੀ ਤਾਜ਼ਾ ਸਥਿਤੀ ਦੀਆਂ ਤਸਵੀਰਾਂ ਵੀ ਖਿੱਚੀਆਂ ਗਈਆਂ, ਜੋ ਉੱਚ ਅਧਿਕਾਰੀਆਂ ਨੂੰ ਅਗਲੀ ਕਾਰਵਾਈ ਲਈ ਭੇਜੀਆਂ ਜਾਣਗੀਆਂ।

ਜੇ.ਈ. ਗਲਾਡਾ ਅਮਨਦੀਪ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੌਕੇ ਦੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਕਾਨ ਦੀ ਉਸਾਰੀ ਤੋਂ ਪਹਿਲਾਂ ਗਲਾਡਾ ਤੋਂ ਨਕਸ਼ਾ ਪਾਸ ਨਹੀਂ ਕਰਵਾਇਆ ਗਿਆ ਅਤੇ ਬਿਨਾਂ ਮਨਜ਼ੂਰੀ ਇਹ ਕੋਠੀ ਗੈਰ ਕਾਨੂੰਨੀ ਢੰਗ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸ ਕੋਠੀ ਨੂੰ ਢਾਹੁਣ ਤੋਂ ਰੋਕਣ ਲਈ ਪਰਿਵਾਰ ਵੱਲੋਂ ਪਹਿਲਾਂ ਅਦਾਲਤ ਵਿੱਚ ਰਿੱਟ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ, ਜਿਸ ਨੂੰ 9 ਮਈ ਨੂੰ ਡਿਸਪੋਜ਼ ਆਫ ਕਰ ਦਿੱਤਾ ਗਿਆ ਸੀ। ਇਸ ਫੈਸਲੇ ਤੋਂ ਬਾਅਦ ਹੁਣ ਗਲਾਡਾ ਵੱਲੋਂ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕਰਨ ਦਾ ਰਾਹ ਸਾਫ ਹੋ ਗਿਆ ਹੈ।

ਇਸ ਪੈਮਾਇਸ਼ ਦੌਰਾਨ ਡੀ.ਐਸ.ਪੀ (ਹੈਡਕੁਆਰਟਰ) ਖੰਨਾ ਪ੍ਰਿਤਪਾਲ ਸਿੰਘ ਸੰਧੂ, ਡੀ.ਐਸ.ਪੀ ਪਾਇਲ ਜਸਵਿੰਦਰ ਸਿੰਘ ਖਹਿਰਾ, ਐਸ.ਐਚ.ਓ ਪਾਇਲ ਤਰਵਿੰਦਰ ਕੁਮਾਰ ਬੇਦੀ, ਐਸ.ਐਚ.ਓ ਮਲੌਦ ਚਰਨਜੀਤ ਸਿੰਘ ਅਤੇ ਐਸ.ਐਚ.ਓ ਦੋਰਾਹਾ ਅਕਾਸ਼ ਦੱਤ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਮੌਜੂਦ ਰਹੇ। ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਲਈ ਕੋਠੀ ਦੇ ਚੱਪੇ-ਚੱਪੇ ’ਤੇ ਪੁਲਿਸ ਤਾਇਨਾਤ ਕੀਤੀ ਗਈ। ਇਸ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਦੀ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਸਖਤ ਸੰਦੇਸ਼ ਦਿੰਦਿਆਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande