ਸਪੀਕਰ ਸੰਧਵਾਂ ਨੇ ਪਿੰਡ ਕੋਠੇ ਥੇ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਵਿਕਾਸ ਸਬੰਧੀ ਮੀਟਿੰਗ ਕੀਤੀ
ਕੋਟਕਪੂਰਾ, 18 ਮਾਰਚ (ਹਿੰ.ਸ.)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕੋਠੇ ਥੇ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨਾਲ ਪਿੰਡ ਦੇ ਵਿਕਾਸ ਸਬੰਧੀ ਵਿਸਥਾਰਤ ਮੀਟਿੰਗ ਕੀਤੀ। ਮੀਟਿੰਗ ਦੌਰਾਨ ਲੋਕਾਂ ਨੇ ਸੜਕਾਂ, ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸੁਵਿਧਾਵਾਂ
ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਸਪੀਕਰ ਸੰਧਵਾਂ


ਕੋਟਕਪੂਰਾ, 18 ਮਾਰਚ (ਹਿੰ.ਸ.)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕੋਠੇ ਥੇ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨਾਲ ਪਿੰਡ ਦੇ ਵਿਕਾਸ ਸਬੰਧੀ ਵਿਸਥਾਰਤ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਲੋਕਾਂ ਨੇ ਸੜਕਾਂ, ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਆਪਣੀਆਂ ਸ਼ਿਕਾਇਤਾਂ ਰੱਖੀਆਂ। ਸਪੀਕਰ ਸ. ਸੰਧਵਾਂ ਨੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਨੂੰ ਮਿਲ ਕੇ ਪਿੰਡ ਦੇ ਵਿਕਾਸ ਲਈ ਯੋਜਨਾਵਾਂ ਬਣਾਉਣ ਅਤੇ ਉਨ੍ਹਾਂ ਨੂੰ ਲਾਗੂ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਗੁਰਪਿੰਦਰ ਸਿੰਘ ਵਿਰਕ, ਸ਼ਰਨਜੀਤ ਸਿੰਘ ਸਰਪੰਚ, ਜਸਪਾਲ ਸਿੰਘ ਸਰਪੰਚ, ਨਨਦੀਪ ਸਿੰਘ ਫ਼ੌਜੀ, ਮੰਦਰ ਸਿੰਘ ਬਰਾੜ ਜਗਸੀਰ ਸਿੰਘ ਸਰਪੰਚ ਕੋਟਕਪੂਰਾ ਦਿਹਾਤੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande