ਅਬੋਹਰ ਦੇ ਵੱਖ-ਵੱਖ ਕਾਲਜਾਂ ਵਿਖੇ ਆਭਾ ਆਈਡੀ ਅਤੇ ਐਚ.ਪੀ.ਵੀ ਟੀਕਾਕਰਨ ਸਬੰਧੀ ਜਾਗਰੂਕਤਾ ਸੈਮੀਨਾਰ
ਫਾਜ਼ਿਲਕਾ, 19 ਮਾਰਚ (ਹਿੰ.ਸ.)। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਕਵਿਤਾ ਸਿੰਘ ਸਿਵਲ ਸਰਜਨ ਫਾਜ਼ਿਲਕਾ ਦੀ ਉਚੇਚੀ ਨਿਗਰਾਨੀ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਿੰਕੂ ਚਾਵਲਾ ਦੀ ਦੇਖਰੇਖ ਵਿੱਚ ਅਬੋਹਰ ਦੇ ਤਿੰਨ ਕਾਲਜਾਂ ਵਿਖੇ ਐਚ.ਪੀ.ਵੀ ਟੀਕਾਕਰਨ ਅਤੇ ਆਭਾ ਆਈਡੀ ਬਣਾਉਣ ਸਬੰਧੀ ਵਿਦ
ਜਾਣਕਾਰੀ ਦਿੰਦੇ ਸਿਹਤ ਵਿਭਾਗ ਦੇ ਕਰਮਚਾਰੀ


ਫਾਜ਼ਿਲਕਾ, 19 ਮਾਰਚ (ਹਿੰ.ਸ.)। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਕਵਿਤਾ ਸਿੰਘ ਸਿਵਲ ਸਰਜਨ ਫਾਜ਼ਿਲਕਾ ਦੀ ਉਚੇਚੀ ਨਿਗਰਾਨੀ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਿੰਕੂ ਚਾਵਲਾ ਦੀ ਦੇਖਰੇਖ ਵਿੱਚ ਅਬੋਹਰ ਦੇ ਤਿੰਨ ਕਾਲਜਾਂ ਵਿਖੇ ਐਚ.ਪੀ.ਵੀ ਟੀਕਾਕਰਨ ਅਤੇ ਆਭਾ ਆਈਡੀ ਬਣਾਉਣ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਸਮੇਂ ਕਾਲਜ ਪ੍ਰਿੰਸੀਪਲ, ਕਾਲਜ ਸਟਾਫ, ਮਨਬੀਰ ਸਿੰਘ ਡਿਪਟੀ ਮਾਸ ਮੀਡੀਆ ਅਫ਼ਸਰ, ਪੂਜਾ ਡੀ.ਐਮ.ਈ.ਓ ਅਤੇ ਵਿਦਿਆਰਥੀ ਮੌਜੂਦ ਸਨ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਲਾਜ ਸਬੰਧੀ ਰਿਕਾਰਡ ਨੂੰ ਆਯੂਸ਼ਮਾਨ ਭਾਰਤ ਡਿਜ਼ੀਟਲ ਮਿਸ਼ਨ ਤਹਿਤ ਆਨਲਾਈਨ ਕੀਤਾ ਜਾ ਰਿਹਾ ਹੈ। ਜਿਸ ਲਈ ਯੂਨੀਕ ਆਭਾ ਆਈ.ਡੀ ਬਣਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ ਓ ਪੀ ਡੀ ਦੀਆਂ ਲੰਮੀਆਂ ਲਾਈਨਾਂ ਤੋਂ ਬਚਣ ਲਈ ਲੋਕਾਂ ਨੂੰ ਤੁਰੰਤ ਆਭਾ ਆਈ ਡੀ ਬਨਾਉਣੀ ਚਾਹੀਦੀ ਹੈ।

ਮਨਬੀਰ ਸਿੰਘ ਨੇ ਦੱਸਿਆ ਕਿ ਅਬੋਹਰ ਦੇ ਤਿੰਨ ਕਾਲਜਾਂ ਗੁਰੂ ਨਾਨਕ ਖਾਲਸਾ ਕਾਲਜ, ਭਾਗ ਸਿੰਘ ਹੇਅਰ ਖਾਲਸਾ ਕਾਲਜ ਫਾੱਰ ਗਰਲਜ਼ ਅਤੇ ਗੋਪੀਚੰਦ ਆਰਿਆ ਮਹਿਲਾ ਕਾਲਜ ਵਿਖੇ ਸੈਮੀਨਾਰ ਲਗਾਏ ਗਏ। ਆਭਾ ਆਈ.ਡੀ ਬਾਰੇ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਆਪਣੀ ਆਭਾ ਆਈ.ਡੀ ਬਨਾਉਣ ਨਾਲ ਮਰੀਜ਼ ਨੂੰ ਇੱਕ ਹਸਪਤਾਲ ਤੋਂ ਦੂਸਰੇ ਹਸਪਤਾਲ ਵਿੱਚ ਇਲਾਜ ਕਰਵਾਉਣ ਸਮੇਂ ਕਿਸੇ ਤਰ੍ਹਾਂ ਦੇ ਕਾਗਜਾਤ ਜਿਵੇਂ ਮੈਡੀਕਲ ਰਿਪੋਰਟਾਂ, ਐਕਸਰੇ ਆਦਿ ਕੋਈ ਵੀ ਦਸਤਾਵੇਜ ਨਾਲ ਚੁੱਕਣ ਦੀ ਜ਼ਰੂਰਤ ਨਹੀਂ ਰਹੇਗੀ, ਕਿਉਂਕਿ ਸਬੰਧਿਤ ਡਾਕਟਰ ਇਹ ਸਾਰਾ ਡਾਟਾ ਆਭਾ ਆਈ.ਡੀ ਤੋਂ ਆਨਲਾਈਨ ਹੀ ਚੈੱਕ ਕਰਨ ਦੇ ਸਮਰਥ ਹੋਣਗੇ ਅਤੇ ਮਰੀਜ਼ ਨੂੰ ਇੱਕ ਤੋਂ ਦੁਸਰੇ ਡਾਕਟਰ ਕੋਲ ਇਲਾਜ ਕਰਵਾਉਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਹਨਾਂ ਕਿਹਾ ਕਿ ਅਚਾਨਕ ਸਿਹਤ ਸਮੱਸਿਆ ਆਉਣ ਸਮੇਂ ਪਹਿਲਾਂ ਹੋਏ ਇਲਾਜ ਸਬੰਧੀ ਕਾਗਜਾਤ, ਰਿਪੋਰਟਾਂ ਆਦਿ ਦਿਖਾਉਣੀਆਂ ਪੈਂਦੀਆਂ ਹਨ। ਕਈ ਵਾਰ ਅਜਿਹੀਆਂ ਰਿਪੋਰਟਾਂ ਉਪਲੱਭਧ ਨਾ ਹੋਣ ਕਾਰਨ ਮਰੀਜ਼ ਦੇ ਇਲਾਜ ਵਿਚ ਦੇਰੀ ਹੁੰਦੀ ਸੀ। ਇਸ ਦੇਰੀ ਨੂੰ ਖਤਮ ਕਰਨ ਅਤੇ ਰਿਪੋਰਟਾਂ ਆਦਿ ਦੀ ਅੜਚਣ ਨੂੰ ਖਤਮ ਕਰਨ ਦੇ ਮਨੋਰਥ ਨਾਲ ਆਭਾ ਆਈ.ਡੀ ਬਣਾਈ ਜਾ ਰਹੀ ਹੈ। ਇਸ ਦੇ ਲਈ ਸਰਕਾਰੀ ਹਸਪਤਾਲਾਂ ਵਿਖੇ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ ਹਨ।

ਇਸ ਸਬੰਧੀ ਪੂਜਾ ਨੇ ਦੱਸਿਆ ਕਿ ਆਭਾ ਕਿਊ.ਆਰ. ਕੋਡ ਸਕੈਨ ਐਂਡ ਸ਼ੇਅਰ, ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਲੋਕਾਂ ਲਈ ਬਹੁਤ ਵਧੀਆ ਸਹੂਲਤ ਹੈ। ਇਸ ਆਭਾ ਆਈ.ਡੀ ਦਾ ਫਾਇਦਾ ਹੈ ਕਿ ਜਦੋਂ ਤੁਸੀਂ ਕਿਸੇ ਵੀ ਹਸਪਤਾਲ ਵਿਚ ਪੁੱਜ ਕੇ ਉਥੇ ਲੱਗੇ ਕਿਊ. ਆਰ. ਕੋਡ ਨੂੰ ਸਕੈਨ ਕਰੋਗੇ ਤਾਂ ਤੁਹਾਡੀ ਬਿਨ੍ਹਾਂ ਲਾਈਨ ਵਿਚ ਲੱਗਿਆ ਪਰਚੀ ਕੱਟੀ ਜਾ ਸਕੇਗੀ, ਜੇਕਰ ਤੁਹਾਡੇ ਕੋਲ ਹਸਪਤਾਲ ਦਾ ਕਿਊ.ਆਰ ਕੋਡ ਮੌਜੂਦ ਹੈ ਤਾਂ ਤੁਸੀਂ ਆਭਾ ਐਪ ਤੋਂ ਹਸਪਤਾਲ ਪਹੁੰਚਣ ਤੋਂ ਪਹਿਲਾਂ ਵੀ ਟੋਕਨ ਜਨਰੇਟ ਕਰ ਸਕਦੇ ਹੋ। ਇਸ ਨਾਲ ਇਲਾਜ ਵਿੱਚ ਹੋਣ ਵਾਲੀ ਦੇਰੀ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਆਭਾ ਆਈ ਡੀ ਬਣਵਾਈਆਂ ਗਈਆਂ। ਇਸ ਮੌਕੇ ਕਾਲਜ ਸਟਾਫ ਅਤੇ ਬੱਚਿਆਂ ਨੂੰ ਐਚ.ਪੀ.ਵੀ ਟੀਕਾਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ 14 ਤੋਂ 15 ਸਾਲ ਤੱਕ ਦੀਆਂ ਬੱਚੀਆਂ ਨੂੰ ਟੀਕਾਕਰਨ ਕਰਵਾਉਣ ਲਈ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande