ਐਨ.ਆਰ.ਆਈ ਮੰਤਰੀ ਡਾ. ਰਵਜੋਤ ਨੇ ਤਿੰਨ ਗ੍ਰਾਮ ਪੰਚਾਇਤਾਂ ਨੂੰ ਦਿੱਤੇ 17 ਲੱਖ ਰੁਪਏ ਦੇ ਚੈਕ
ਹੁਸ਼ਿਆਰਪੁਰ, 19 ਮਾਰਚ (ਹਿੰ.ਸ.)। ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਲੜੀ ਵਿਚ ਪਿੰਡ ਬਡਾਲਾ ਦੀ ਪੰਚਾਇਤ ਨੂੰ 6 ਲੱਖ, ਪਿੰਡ ਦੇਹਰੀਆ ਨੂੰ 5 ਲੱਖ ਅਤੇ ਪਿੰਡ ਰਾਉਵਾਲ ਨੂੰ 6 ਲੱਖ ਰੁਪਏ ਦੇ ਚੈਕ
ਐਨ.ਆਰ.ਆਈ ਮੰਤਰੀ ਡਾ. ਰਵਜੋਤ ਨੇ ਗ੍ਰਾਮ ਪੰਚਾਇਤ ਨੂੰ ਚੈਕ ਦਿੰਦੇ ਹੋਏ


ਹੁਸ਼ਿਆਰਪੁਰ, 19 ਮਾਰਚ (ਹਿੰ.ਸ.)। ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਲੜੀ ਵਿਚ ਪਿੰਡ ਬਡਾਲਾ ਦੀ ਪੰਚਾਇਤ ਨੂੰ 6 ਲੱਖ, ਪਿੰਡ ਦੇਹਰੀਆ ਨੂੰ 5 ਲੱਖ ਅਤੇ ਪਿੰਡ ਰਾਉਵਾਲ ਨੂੰ 6 ਲੱਖ ਰੁਪਏ ਦੇ ਚੈਕ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਕਿਸੇ ਵੀ ਪੱਖੋਂ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ।

ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈਕ ਦਿੰਦਿਆਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲਾਮਿਸਾਲ ਵਿਕਾਸ ਕਰਦਿਆਂ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ‘ਤੇ ਤੋਰਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਠੋਸ ਕਦਮ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੇ ਸੁਧਾਰਾਂ, ਪੇਂਡੂ ਵਿਕਾਸ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕਰਨ ਤੋਂ ਇਲਾਵਾ ਬਿਜਲੀ ਅਤੇ ਰੋਜ਼ਗਾਰ ਦੇ ਖੇਤਰ ਵਿਚ ਵੀ ਲੋਕਪੱਖੀ ਫੈਸਲੇ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿਚ ਉਦਯੋਗ ਨੂੰ ਹੁਲਾਰਾ ਦਿੱਤਾ ਗਿਆ ਹੈ ਅਤੇ ਪੰਜਾਬ ਵਿਚ ਨਵੇਂ ਨਿਵੇਸ਼ ਆ ਰਹੇ ਹਨ। ਉਨ੍ਹਾਂ ਨੇ ਪਿੰਡਾਂ ਦੀਆ ਪੰਚਾਇਤਾਂ ਨੂੰ ਭਰੋਸਾ ਦਿੱਤਾ ਕਿ ਆਉਂਦੇ ਸਮੇਂ ਵਿਚ ਰਹਿੰਦੇ ਵਿਕਾਸ ਕਾਰਜਾਂ ਲਈ ਹੋਰ ਗ੍ਰਾਂਟਾਂ ਦਿੱਤੀਆਂ ਜਾਣਗੀਆਂ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande