ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ 21 ਮਾਰਚ ਨੂੰ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਦਾ ਕਰੇਗੀ ਘਿਰਾਓ
ਫਾਜ਼ਿਲਕਾ, 19 ਮਾਰਚ (ਹਿੰ.ਸ.)। ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਆਗੂਆਂ ਜਰਨਲ ਸਕੱਤਰ ਹਰਜਿੰਦਰ ਸਿੰਘ, ਸਰਪ੍ਰਸਤ ਧਰਮਿੰਦਰ ਗੁਪਤਾ, ਸੁਰਿੰਦਰ ਕੁਮਾਰ ਸੂਬਾ ਕਮੇਟੀ ਮੈਂਬਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਮਾਸਟਰ ਕੇਡਰ ਯੂ
ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਆਗੂ


ਫਾਜ਼ਿਲਕਾ, 19 ਮਾਰਚ (ਹਿੰ.ਸ.)। ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਆਗੂਆਂ ਜਰਨਲ ਸਕੱਤਰ ਹਰਜਿੰਦਰ ਸਿੰਘ, ਸਰਪ੍ਰਸਤ ਧਰਮਿੰਦਰ ਗੁਪਤਾ, ਸੁਰਿੰਦਰ ਕੁਮਾਰ ਸੂਬਾ ਕਮੇਟੀ ਮੈਂਬਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ, ਹਰਜਿੰਦਰ ਪਾਲ ਸਿੰਘ ਪੰਨੂ ਸੂਬਾ ਪ੍ਰਧਾਨ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ, ਧਰਮਜੀਤ ਸਿੰਘ ਢਿੱਲੋਂ ਸੂਬਾ ਪ੍ਰਧਾਨ ਲੈਕਚਰਾਰ ਕੇਡਰ ਯੂਨੀਅਨ ਪੰਜਾਬ, ਗੁਰਪ੍ਰੀਤ ਸਿੰਘ ਖਟੜਾ ਸੂਬਾ ਪ੍ਰਧਾਨ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ ਐਸੋਸੀਏਸ਼ਨ ਪੰਜਾਬ, ਗੁਰਿੰਦਰ ਸਿੰਘ ਘੁੱਕੇਵਾਲੀ, ਗੁਰਮੀਤ ਸਿੰਘ ਭੁੱਲਰ, ਦਲਜੀਤ ਸਿੰਘ ਸੱਭਰਵਾਲ ਨੇ 21 ਮਾਰਚ ਨੂੰ ਜਲੰਧਰ ਵਿਖੇ ਹੋਣ ਵਾਲੀ ਸੂਬਾ ਪੱਧਰੀ ਮਹਾ ਰੋਸ ਰੈਲੀ/ਕਨਵੈਨਸ਼ਨ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਜਬਰੀ ਥੋਪੇ ਗਏ ਟੈੱਟ ਦੇ ਵਿਰੋਧ ਵਿੱਚ, ਪੁਰਾਣੀ ਪੈਨਸ਼ਨ ਬਹਾਲੀ ਨੂੰ ਅੱਖਿਓਂ ਪਰੋਖੇ ਕਰਨ ਦੇ ਵਿਰੋਧ ਵਿੱਚ ਅਤੇ ਵਿੱਤੀ ਮੰਗਾਂ ਪ੍ਰਤੀ ਪੰਜਾਬ ਸਰਕਾਰ ਦਾ ਗੂੰਗੀ ਅਤੇ ਬੋਲੀ ਬਣਨਾ ਅਤੇ ਅਧਿਆਪਕਾਂ ਅਤੇ ਮੁਲਾਜ਼ਮਾਂ ਤੇ ਆਪਣੀਆਂ ਹੱਕੀ ਮੰਗਾਂ ਮੰਗਦੇ ਸਮੇਂ ਲਾਠੀ ਚਾਰਜ, ਅੱਥਰੂ ਗੈਸ, ਪਾਣੀ ਦੀਆਂ ਬੋਛਾੜਾਂ ਨਾਲ ਉਹਨਾਂ ਦੇ ਤਸ਼ੱਦਦ ਕਰਨ ਦੇ ਵਿਰੋਧ ਵਿੱਚ ਅਤੇ ਜਲੰਧਰ ਜ਼ਿਮਨੀ ਚੋਣ ਜੁਲਾਈ 2024 ਵੇਲੇ ਮੁੱਖ ਮੰਤਰੀ ਪੰਜਾਬ, ਵਿੱਤ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਵੱਲੋਂ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਵਿੱਤੀ ਮੰਗਾਂ ਨੂੰ ਜਿਮਣੀ ਚੋਣ ਤੋਂ ਤੁਰੰਤ ਬਾਅਦ ਲਾਗੂ ਕਰਨ ਦਾ ਵਾਅਦਾ ਕੀਤਾ ਸੀ।

ਪਰ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਚੋਣ ਜਿੱਤਣ ਤੋਂ ਬਾਅਦ ਵੀ ਪੰਜਾਬ ਸਰਕਾਰ ਵੱਲੋਂ ਵਿੱਤੀ ਮੰਗਾਂ ਪੂਰੀਆਂ ਨਾ ਕਰਕੇ ਅਧਿਆਪਕਾਂ ਨਾਲ ਵਾਅਦਾ ਖਿਲਾਫੀ ਕੀਤੀ ਗਈ ਜਿਸਦੇ ਵਿਰੋਧ ਵਿੱਚ 21 ਮਾਰਚ ਨੂੰ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਝੰਡੇ ਥੱਲੇ ਮਾਸਟਰ ਕੇਡਰ ਯੂਨੀਅਨ ਪੰਜਾਬ, ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ, ਲੈਕਚਰਾਰ ਕੇਡਰ ਯੂਨੀਅਨ ਪੰਜਾਬ, ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਪੰਜਾਬ ਵੱਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਜਲੰਧਰ ਵਿਖੇ ਕਨਵੈਨਸ਼ਨ ਤੋਂ ਬਾਅਦ ਵਿਸ਼ਾਲ ਰੋਸ ਮਾਰਚ ਕੈਬਨਟ ਮੰਤਰੀ ਮਹਿੰਦਰ ਭਗਤ ਦੇ ਘਰ ਵੱਲ ਕੂਚ ਕੀਤਾ ਜਾਵੇਗਾ ਤੇ ਉਹਨਾਂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਇਸ ਸਮੇਂ ਅਸ਼ੋਕ ਸ਼ਰਾਰੀ, ਧਰਮਿੰਦਰ ਸਿੰਘ, ਜਗਨੰਦਨ ਸਿੰਘ, ਹਰਕ੍ਰਿਸ਼ਨ ਸਿੰਘ, ਸਮਸ਼ੇਰ ਸਿੰਘ, ਗਗਨਦੀਪ ਸਿੰਘ, ਪਰਮਪਾਲ ਸਿੰਘ ਰੂਬੀ, ਨੀਰਜ ਕੁਮਾਰ, ਰਾਜਵੰਤ ਸਿੰਘ, ਪਰਸ਼ੋਤਮ ਸਿੰਘ ਆਦਿ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande