ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਚੰਡੀਗੜ੍ਹ, 19 ਮਾਰਚ (ਹਿੰ.ਸ.)। ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਬੰਬੀਹਾ ਗੈਂਗ ਦੇ ਗੈਂਗਸਟਰ ਲੱਕੀ ਪਟਿਆਲ ਨੇ ਦਿੱਤੀ ਹੈ। ਲੱਕੀ ਪਟਿਆਲ ਦਾ ਨਾਮ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਪ੍ਰਾਪਰਟੀ ਡੀਲਰ ਦੇ ਕਤਲ ਵਿੱਚ ਵੀ ਸਾਹਮਣੇ ਆਇਆ ਹੈ। ਮਨਕ
ਪੰਜਾਬੀ ਗਾਇਕ ਮਨਕੀਰਤ ਔਲਖ


ਚੰਡੀਗੜ੍ਹ, 19 ਮਾਰਚ (ਹਿੰ.ਸ.)। ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਬੰਬੀਹਾ ਗੈਂਗ ਦੇ ਗੈਂਗਸਟਰ ਲੱਕੀ ਪਟਿਆਲ ਨੇ ਦਿੱਤੀ ਹੈ। ਲੱਕੀ ਪਟਿਆਲ ਦਾ ਨਾਮ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਪ੍ਰਾਪਰਟੀ ਡੀਲਰ ਦੇ ਕਤਲ ਵਿੱਚ ਵੀ ਸਾਹਮਣੇ ਆਇਆ ਹੈ। ਮਨਕੀਰਤ ਔਲਖ ਨੂੰ ਧਮਕੀ ਦੇਣ ਵਾਲੇ ਨੇ ਕਿਹਾ ਕਿ ਪ੍ਰਾਪਰਟੀ ਡੀਲਰ ਚਰਨਪ੍ਰੀਤ ਦੇ ਕਤਲ ਤੋਂ ਕਈ ਲੋਕਾਂਂ ਨੂੰ ਮਿਰਚਾਂ ਲੱਗੀਆਂ ਹਨ। ਇਹ ਉਹੀ ਲੋਕ ਹਨ ਜੋ ਕ੍ਰਾਈਮ ਵਿੱਚ ਉਸਦੇ ਪਾਰਟਨਰ ਹਨ ਅਤੇ ਨਾਜਾਇਜ਼ ਢੰਗ ਨਾਲ ਜ਼ਮੀਨ 'ਤੇ ਕਬਜ਼ਾ ਕਰਦੇ ਹਨ। ਅੱਗੇ ਕਿਹਾ ਕਿ ਹੁਣ ਮਨਕੀਰਤ ਔਲਖ ਦੀ ਵਾਰੀ ਹੈ। ਉਹ ਜਿੰਨੇ ਮਰਜ਼ੀ ਗੰਨਮੈਨ ਰੱਖ ਲਵੇ, ਅਗਲਾ ਨੰਬਰ ਉਸਦਾ ਹੈ। ਉਹ ਮੋਹਾਲੀ ਵਿੱਚ ਰਹਿੰਦਾ ਹੈ ਅਤੇ ਵਿਦੇਸ਼ ਦੀ ਸਟੋਰੀ ਪਾਉਂਦਾ ਰਹਿੰਦਾ ਹੈ।

ਬੁੱਧਵਾਰ ਨੂੰ ਸੈਕਟਰ 9 ਵਿੱਚ ਪ੍ਰਾਪਰਟੀ ਡੀਲਰ ਚਰਨਪ੍ਰੀਤ ਦੀ 12 ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਲੱਕੀ ਪਟਿਆਲਾ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਚਰਨਪ੍ਰੀਤ ਮੋਹਾਲੀ ਵਿੱਚ ਮਨਕੀਰਤ ਔਲਖ ਦੇ ਨਵੇਂ ਸਾਲ ਦੀ ਸ਼ਾਮ ਦੇ ਸ਼ੋਅ ਵਿੱਚ ਸ਼ਾਮਲ ਹੋਇਆ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਨਕੀਰਤ ਔਲਖ ਨੂੰ ਪਹਿਲਾਂ ਹੀ ਸੁਰੱਖਿਆ ਪ੍ਰਦਾਨ ਕੀਤੀ ਹੋਈ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande