ਵਿਧਾਇਕ ਕੁਲਵੰਤ ਸਿੱਧੂ ਤੇ ਚੇਅਰਮੈਨ ਮਨਪ੍ਰੀਤ ਸਿੰਘ ਦੀ ਅਗਵਾਈ ’ਚ ਵਪਾਰੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ
ਲੁਧਿਆਣਾ, 19 ਮਾਰਚ (ਹਿੰ.ਸ.)। ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ, ਟਰੇਡ ਕਮਿਸ਼ਨ ਹਲਕਾ ਆਤਮ ਨਗਰ ਵੱਲੋਂ ਵਪਾਰੀਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ ਜਿੱਥੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਟਰੇਡ ਕਮਿਸ਼ਨ ਹਲਕਾ ਆਤਮ ਨਗਰ ਦੀ ਪਲੇਠੀ ਮੀਟਿੰਗ ਭਗਵਾਨ ਚ
ਮੀਟਿੰਗ ਕਰਦੇ ਟਰੇਡ ਕਮਿਸ਼ਨ ਦੇ ਨੁਮਾਇੰਦੇ ਅਤੇ ਵਪਾਰੀ


ਲੁਧਿਆਣਾ, 19 ਮਾਰਚ (ਹਿੰ.ਸ.)। ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ, ਟਰੇਡ ਕਮਿਸ਼ਨ ਹਲਕਾ ਆਤਮ ਨਗਰ ਵੱਲੋਂ ਵਪਾਰੀਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ ਜਿੱਥੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਟਰੇਡ ਕਮਿਸ਼ਨ ਹਲਕਾ ਆਤਮ ਨਗਰ ਦੀ ਪਲੇਠੀ ਮੀਟਿੰਗ ਭਗਵਾਨ ਚੌਂਕ ਵਿਖੇ ਹੋਈ ਜਿੱਥੇ ਵਪਾਰੀਆਂ ਦੀ ਦਰਪੇਸ਼ ਮੁਸ਼ਕਿਲਾਂ ਨੂੰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅੱਗੇ ਰੱਖਿਆ ਅਤੇ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ।

ਮੀਟਿੰਗ ਦੌਰਾਨ, ਵਿਧਾਇਕ ਸਿੱਧੂ ਦੇ ਨਾਲ ਸਾਹਿਲ ਅਗਰਵਾਲ ਪੰਜਾਬ ਸਟੇਟ ਸੈਕਟਰੀ, ਰੋਹਿਤ ਵਰਮਾ ਜ਼ਿਲ੍ਹਾ ਵਾਈਸ ਚੇਅਰਮੈਨ, ਹਲਕਾ ਆਤਮ ਨਗਰ ਟਰੇਡ ਕਮਿਸ਼ਨ ਦੇ ਚੇਅਰਮੈਨ ਮਨਪ੍ਰੀਤ ਸਿੰਘ ਉਚੇਚੇ ਤੌਰ ’ਤੇ ਸ਼ਾਮਿਲ ਹੋਏ।

ਹਲਕਾ ਆਤਮ ਨਗਰ ਦੀਆਂ ਵੱਖ-ਵੱਖ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਵਿਧਾਇਕ ਸਿੱਧੂ ਅਤੇ ਚੇਅਰਮੈਨ ਮਨਪ੍ਰੀਤ ਸਿੰਘ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਵਪਾਰੀਆਂ ਨੇ ਆਪਣੇ ਇਲਾਕਿਆਂ ਵਿੱਚ ਆ ਰਹੀਆਂ ਰੋਜ਼ਾਨਾ ਸਮੱਸਿਆਵਾਂ ਨੂੰ ਖੁੱਲ੍ਹ ਕੇ ਰੱਖਿਆ, ਜਿਨ੍ਹਾਂ ਵਿੱਚ ਖਾਸ ਤੌਰ ‘ਤੇ ਬਿਜਲੀ ਦੀਆਂ ਢਿੱਲੀਆਂ ਤਾਰਾਂ, ਟਰਾਂਸਫਾਰਮਰ, ਤਹਿਬਜ਼ਾਰੀ ਨਾਲ ਸਬੰਧਤ ਮਸਲੇ, ਟ੍ਰੈਫਿਕ ਅਤੇ ਬਾਜ਼ਾਰਾਂ ਵਿੱਚ ਸੁਰੱਖਿਆ ਦੀ ਘਾਟ ਵਰਗੇ ਮੁੱਦੇ ਸ਼ਾਮਲ ਸਨ।

ਇਸ ਤੋਂ ਇਲਾਵਾ ਵਪਾਰੀਆਂ ਦੇ ਬਕਾਇਆ ਜੀ.ਐਸ.ਟੀ. ਰਿਫੰਡ ਅਤੇ ਹੋਰ ਵਿਭਾਗੀ ਮਸਲੇ, ਨਗਰ ਨਿਗਮ ਦੀਆਂ ਕਿਰਾਏ ’ਤੇ ਚੱਲ ਰਹੀਆਂ ਦੁਕਾਨਾਂ ਦੀ ਮਲਕੀਅਤ ਦੇ ਹੱਕ ਤੋਂ ਇਲਾਵਾ ਹਰੇਕ ਮੁਸ਼ਕਿਲ ਦੇ ਜਲਦ ਨਿਪਟਾਰੇ ਦਾ ਭਰੋਸਾ ਦਿੱਤਾ।

ਟਰੇਡ ਕਮਿਸ਼ਨ ਹਲਕਾ ਆਤਮ ਨਗਰ ਦੀ ਦੂਸਰੀ ਮੀਟਿੰਗ ਸਥਾਨਕ ਵਾਰਡ ਨੰਬਰ 48 ਅਧੀਨ ਫੇਸ-1 ਦੁੱਗਰੀ ਵਿਖੇ ਹੋਈ ਜਿੱਥੇ ਵਿਧਾਇਕ ਸਿੱਧੂ ਦੇ ਨਾਲ ਹਲਕਾ ਆਤਮ ਨਗਰ ਵਪਾਰ ਕਮਿਸ਼ਨ ਦੇ ਚੇਅਰਮੈਨ ਮਨਪ੍ਰੀਤ ਸਿੰਘ ਨੇ ਜੀ.ਐਸ.ਟੀ. ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ, ਨਗਰ ਨਿਗਮ, ਫੂਡ ਸਪਲਾਈ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ।

ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗ ਨੂੰ ਮੁੜ ਪੈਰਾਂ ਸਿਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਜੋ ਪੰਜਾਬ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਂਦਾ ਜਾ ਸਕੇ। ਉਨ੍ਹਾਂ ਦੱਸਿਆ ਕਿ ਬੀਤੇ ਸਾਲਾਂ ਦੌਰਾਨ ਪੰਜਾਬ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਲਿਆਂਦਾ ਗਿਆ ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਇਸ ਮੌਕੇ ਵਾਰਡ ਨੰਬਰ 44 ਅਤੇ ਵਾਰਡ ਨੰਬਰ 45 ਦੇ ਕੌਂਸਲਰ ਸੋਹਨ ਸਿੰਘ ਗੋਗਾ ਅਤੇ ਪਰਮਿੰਦਰ ਸਿੰਘ ਸੋਮਾ, ਸੋਸ਼ਲ ਮੀਡੀਆ ਵਿੰਗ ਲੁਧਿਆਣਾ ਸ਼ਹਿਰੀ ਦੇ ਜ਼ਿਲ੍ਹਾ ਇੰਚਾਰਜ ਗੁਰਪ੍ਰੀਤ ਸਿੰਘ ਰਾਜਾ ਬਲਾਕ ਪ੍ਰਧਾਨ ਵਿਪਨ ਸੇਠੀ ਤੋਂ ਇਲਾਵਾ ਹਲਕਾ ਆਤਮ ਨਗਰ ਦੇ ਟਰੇਡ ਕਮਿਸ਼ਨ ਦੇ ਸਮੂਹ ਮੈਂਬਰ ਅਤੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਗਿੱਲ ਮੌਜੂਦ ਸਨ ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande