
ਹੁਸ਼ਿਆਰਪੁਰ, 02 ਮਾਰਚ (ਹਿੰ.ਸ.)। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਕੈਂਪਸ ਵਿਖੇ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਸ਼਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਦਿੰਦਿਆਂ ਇੰਸਟੀਚਿਊਟ ਦੇ ਡਾਇਰੈਕਟਰ ਲੈਫ. ਕਰਨਲ ਸਰਬਜੀਤ ਸਿੰਘ ਸੈਣੀ (ਰਿਟਾ.) ਨੇ ਦੱਸਿਆ ਕਿ ਇਸ ਕੋਰਸ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ। ਇਸ ਵਿੱਚ 75 ਫੀਸਦੀ ਜ਼ਿਲ੍ਹੇ ਦੇ ਸਾਬਕਾ ਸੈਨਿਕ ਅਤੇ ਇਨ੍ਹਾਂ ਤੋਂ ਇਲਾਵਾ 25 ਫੀਸਦੀ ਬਾਕੀ ਰਿਜ਼ਰਵ ਕੈਟੇਗਰੀ (ਐਸ ਸੀ/ਐਸ ਟੀ/ਬੀ ਸੀ) ਅਤੇ ਹੋਰ ਗਰੀਬ ਪਰਿਵਾਰਾਂ ਦੇ ਵਿਦਿਆਰਥੀ ਵੀ ਦਾਖਲਾ ਲੈ ਸਕਦੇ ਹਨ।
ਇੰਸਟੀਚਿਊਟ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ ਵਿੱਚ ਬੱਚਿਆਂ ਨੂੰ ਐਮ.ਐਸ. ਵਰਡ, ਐਮ.ਐਸ. ਐਕਸਲ, ਐਮ.ਐਸ. ਪਾਵਰਪੁਆਇੰਟ, ਪ੍ਰੋਗਰੈਮਿੰਗ ਇੰਨ ਜਾਵਾ, ਪ੍ਰੋਗਰੈਮਿੰਗ ਇਨ ਸੀ ਪਲੱਸ ਪਲੱਸ, ਐਚ ਟੀ ਐਮ ਐਲ, ਪ੍ਰਿਟਿੰਗ, ਸਕੈਨਿੰਗ, ਈ- ਮੇਲਿੰਗ ਆਦਿ ਤੋਂ ਇਲਾਵਾ ਪੰਜਾਬੀ ਅਤੇ ਇੰਗਲਿਸ਼ ਟਾਈਪਿੰਗ ਵੀ ਸਿਖਾਈ ਜਾਵੇਗੀ। ਇੱਥੇ ਵਿਦਿਆਰਥੀਆਂ ਲਈ ਲਿਖਤੀ ਪੜਾਈ ਦੇ ਨਾਲ ਨਾਲ ਪ੍ਰੈਕਟੀਕਲ ਕਲਾਸਾਂ ‘ਤੇ ਖਾਸ ਧਿਆਨ ਦਿੱਤਾ ਜਾਂਦਾ ਹੈ। ਕੋਰਸ ਖਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਆਈ.ਐਸ.ਓ ਤੋਂ ਪ੍ਰਮਾਣਿਤ ਸਰਟੀਫਿਕੇਟ ਵੀ ਦਿੱਤਾ ਜਾਂਦਾ ਹੈ, ਤਾਂ ਜੋ ਉਹ ਕਿਸੀ ਵੀ ਸਰਕਾਰੀ ਨੋਕਰੀ ਦੀ ਮੁੱਢਲੀ ਲੋੜ(120 ਘੰਟੇ ਦੀ ਪੜ੍ਹਾਈ) ਨੂੰ ਪੂਰਾ ਕਰਕੇ ਆਪਣੇ ਪੈਰ੍ਹਾਂ ਤੇ ਖੜੇ ਹੋ ਕੇ ਆਪਣੀ ਜ਼ਿੰਦਗੀ ਦਾ ਨਿਰਵਾਹ ਚੰਗੇ ਢੰਗ ਨਾਲ ਕਰ ਸਕਣ। ਵਧੇਰੇ ਜਾਣਕਾਰੀ ਲਈ ਦਫ਼ਤਰ ਵਿਖੇ ਕਿਸੇ ਵੀ ਕੰਮ-ਕਾਜ ਵਾਲੇ ਦਿਨ ਵਿਜ਼ਟ ਕੀਤੀ ਜਾ ਸਕਦੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ