ਪੂਰੇ ਦੇਸ਼ ਨੂੰ ਆਪਣੀ ਟੀਮ 'ਤੇ ਬੇਹੱਦ ਮਾਣ ਹੈ : ਭਗਵੰਤ ਮਾਨ
ਚੰਡੀਗੜ੍ਹ, 02 ਮਾਰਚ (ਹਿੰ.ਸ.)। ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਖੇਡੇ ਗਏ ਹਾਈ-ਵੋਲਟੇਜ ਮੈਚ ਵਿੱਚ ਟੀਮ ਇੰਡੀਆ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 5 ਵਿਕਟਾਂ ਨਾਲ ਜਿੱਤ ਪ੍ਰਾਪਤ ਕੀਤੀ ਅਤੇ ਟੀ 20 ਵਰਲਡ ਕੱਪ ਦੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਸ ਦੇ ਨਾਲ ਹੀ ਇਸ ਵਿਸ਼ਵ ਕੱਪ ਲਈ ਸਾਰੀ
ਭਗਵੰਤ ਮਾਨ ਵੱਲੋਂ ਸਾਂਝੀ ਕੀਤੀ ਤਸਵੀਰ


ਚੰਡੀਗੜ੍ਹ, 02 ਮਾਰਚ (ਹਿੰ.ਸ.)। ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਖੇਡੇ ਗਏ ਹਾਈ-ਵੋਲਟੇਜ ਮੈਚ ਵਿੱਚ ਟੀਮ ਇੰਡੀਆ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 5 ਵਿਕਟਾਂ ਨਾਲ ਜਿੱਤ ਪ੍ਰਾਪਤ ਕੀਤੀ ਅਤੇ ਟੀ 20 ਵਰਲਡ ਕੱਪ ਦੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਸ ਦੇ ਨਾਲ ਹੀ ਇਸ ਵਿਸ਼ਵ ਕੱਪ ਲਈ ਸਾਰੀਆਂ 4 ਸੈਮੀਫਾਈਨਲਿਸਟ ਟੀਮਾਂ ਦੇ ਨਾਮ ਤੈਅ ਹੋ ਗਏ ਹਨ। ਟੀਮ ਇੰਡੀਆ ਦੀ ਇਸ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਪੂਰੇ ਦੇਸ਼ ਨੂੰ ਆਪਣੀ ਟੀਮ 'ਤੇ ਬੇਹੱਦ ਮਾਣ ਹੈ। ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਫੇਸਬੁੱਕ ’ਤੇ ਲਿਖਿਆ, ‘‘ਇਤਿਹਾਸਕ ਜਿੱਤ! ਟੀਮ ਇੰਡੀਆ ਨੇ ਵੈਸਟਇੰਡੀਜ਼ ਨੂੰ ਹਰਾ ਕੇ ਟੀ 20 ਵਰਲਡ ਕੱਪ ਦੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਸੰਜੂ ਸੈਮਸਨ ਦੀ ਸ਼ਾਨਦਾਰ ਬੱਲੇਬਾਜ਼ੀ ਅਤੇ ਬੁਮਰਾਹ ਦੀ ਗੇਂਦਬਾਜ਼ੀ ਨੇ ਅੱਜ ਕਮਾਲ ਕਰ ਦਿੱਤੀ। ਪੂਰੇ ਦੇਸ਼ ਨੂੰ ਆਪਣੀ ਟੀਮ 'ਤੇ ਬੇਹੱਦ ਮਾਣ ਹੈ। ਜੈ ਹਿੰਦ!ਜ਼ਿਕਰਯੋਗ ਹੈ ਕਿ ਬੀਤੀ ਰਾਤ ਭਾਰਤ ਨੇ ਵੈਸਟਇੰਡੀਜ਼ ਨੂੰ 5 ਵਿਕਟਾਂ ਨਾਲ ਹਰਾਇਆ। ਓਪਨਰ ਸੰਜੂ ਸੈਮਸਨ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, 196 ਦੌੜਾਂ ਦੇ ਪਿੱਛਾ ਕਰਦੇ ਹੋਏ 97 ਦੌੜਾਂ ਬਣਾਈਆਂ ਅਤੇ ਭਾਰਤੀ ਟੀਮ ਨੂੰ ਜਿੱਤ ਵੱਲ ਲੈ ਗਏ। ਭਾਰਤ ਹੁਣ ਸੈਮੀਫਾਈਨਲ ਵਿੱਚ ਪਹੁੰਚ ਗਿਆ ਹੈ, ਜਿੱਥੇ ਇਸਦਾ ਸਾਹਮਣਾ ਵਾਨਖੇੜੇ ਸਟੇਡੀਅਮ ਵਿੱਚ ਇੰਗਲੈਂਡ ਨਾਲ ਹੋਵੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande