
ਫ਼ਤਹਿਗੜ੍ਹ ਸਾਹਿਬ, 02 ਮਾਰਚ (ਹਿੰ.ਸ.)। ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੀਤੇ ਦਿਨੀ ਜ਼ਿਲ੍ਹੇ ਦੇ 22 ਸੈਂਟਰਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਲਈ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਵਿੱਚ ਜ਼ਿਲ੍ਹੇ ਦੇ 22 ਸੈਂਟਰਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਦੋਵੇਂ ਜਮਾਤਾਂ ਦੀ 63.73 ਫ਼ੀਸਦੀ ਰਹੀ ਹੈ।
ਉਨ੍ਹਾਂ ਦੱਸਿਆ ਕਿ ਪ੍ਰੀਖਿਆ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਸਨ। ਪ੍ਰੀਖਿਆ ਕੇਂਦਰਾਂ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫਸਰ ਦੀਦਾਰ ਸਿੰਘ ਮਾਂਗਟ ਵੱਲੋਂ ਚੈਕਿੰਗ ਕੀਤੀ ਗਈ।ਵਿਦਿਆਰਥੀਆਂ ਵੱਲੋਂ ਬੜੇ ਉਤਸ਼ਾਹ ਨਾਲ ਪ੍ਰੀਖਿਆ ਵਿੱਚ ਭਾਗ ਲਿਆ ਗਿਆ। ਉਨ੍ਹਾਂ ਕਿਹਾ ਕਿ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਸਕੂਲਾਂ ਦਾ ਮੁੱਖ ਉਦੇਸ਼ ਹੋਣਹਾਰ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਨਾ ਹੈ। ਇਸ ਮੌਕੇ ਰੀਤਾ ਰਾਣੀ ਪ੍ਰਿੰਸੀਪਲ ਨੋਡਲ ਸੈਂਟਰ, ਸੁਨੀਲ ਕੁਮਾਰ, ਅਮਨ ਮੱਟੂ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਖੇਤਰੀ ਦਫਤਰ ਦਾ ਸਟਾਫ ਹਾਜ਼ਰ ਸੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ