ਹਲਕਾ ਬਟਾਲਾ ਦੀ ਵਿਕਾਸ ਪੱਖੋਂ ਕਾਇਆ ਕਲਪ ਕੀਤੀ ਜਾ ਰਹੀ : ਵਿਧਾਇਕ ਕਲਸੀ
ਬਟਾਲਾ, 02 ਮਾਰਚ (ਹਿੰ.ਸ.)। ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸਦੇ ਚੱਲਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ-ਕਾਦੀਆਂ ਰੋਡ ਤੋਂ ਚੀਮਾ ਭਿੱਟੇਵਿੰਡ ਲਿੰਕ ਸੜਕ ਦੀ ਸਪੈਸ਼ਲ ਰਿਪੇਅਰ ਦਾ ਕੰਮ ਪਿੰਡ ਵਾਸੀਆਂ ਦੀ ਮੌਜੂਦਗੀ ਵਿੱ
ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦੇ ਵਿਧਾਇਕ ਸ਼ੈਰੀ ਕਲਸੀ ਅਤੇ ਹੋਰ


ਬਟਾਲਾ, 02 ਮਾਰਚ (ਹਿੰ.ਸ.)। ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸਦੇ ਚੱਲਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ-ਕਾਦੀਆਂ ਰੋਡ ਤੋਂ ਚੀਮਾ ਭਿੱਟੇਵਿੰਡ ਲਿੰਕ ਸੜਕ ਦੀ ਸਪੈਸ਼ਲ ਰਿਪੇਅਰ ਦਾ ਕੰਮ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਸ਼ੁਰੂ ਕਰਵਾਇਆ ਗਿਆ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਬਟਾਲਾ ਵਿਧਾਨ ਸਭਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਹ ਇਸ ਕੰਮ ਲਈ ਦਿਨ ਰਾਤ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕੇ ਅੰਦਰ ਸਾਫ ਸੁਥਰੀਆਂ ਲਿੰਕ ਸੜਕਾਂ ਦਾ ਜਾਲ ਵਿਛਾਉਣ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ, ਜੋ ਆਉਂਦੇ ਦਿਨਾਂ ਅੰਦਰ ਮੁਕੰਮਲ ਹੋ ਕੇ ਹਲਕੇ ਦੇ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸਹੂਲਤਾਂ ਪ੍ਰਦਾਨ ਹੋਣਗੀਆਂ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਪਾਰਦਰਸ਼ੀ ਢੰਗ ਨਾਲ ਕੰਮ ਕਰਵਾਏ ਜਾ ਰਹੇ ਹਨ। ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਖੇਡ ਮੈਦਾਨ ਬਣਾਏ ਗਏ ਹਨ। ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਪਾਏ ਗਏ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਨਿਪਟਾਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande