ਮਿਡ-ਡੇਅ ਮੀਲ ਵਰਕਰਜ਼ ਯੂਨੀਅਨ 8 ਮਾਰਚ ਨੂੰ ਚੰਡੀਗੜ੍ਹ ’ਚ ਦੇਵੇਗੀ ਵਿਸ਼ਾਲ ਰੋਸ ਧਰਨਾ
ਰੂਪਨਗਰ, 02 ਮਾਰਚ (ਹਿੰ.ਸ.)। ਮਿਡ-ਡੇਅ ਮੀਲ ਵਰਕਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਰੂਪਨਗਰ ਦੀ ਮਹੱਤਵਪੂਰਨ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਮਲੇਸ਼ ਕੌਰ ਅਤੇ ਕੈਸ਼ੀਅਰ ਮਹਿੰਦਰ ਕੌਰ ਦੀ ਅਗਵਾਈ ਹੇਠ ਨੂਰਪੁਰਬੇਦੀ ਦੇ ਰੈਸਟ ਹਾਊਸ ਵਿਖੇ ਹੋਈ। ਮੀਟਿੰਗ ਵਿੱਚ ਮਿਡ-ਡੇਅ ਮੀਲ ਵਰਕਰਜ਼ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕ
ਮਿਡ-ਡੇਅ ਮੀਲ ਵਰਕਰਜ਼ ਯੂਨੀਅਨ 8 ਮਾਰਚ ਨੂੰ ਚੰਡੀਗੜ੍ਹ ’ਚ ਦੇਵੇਗੀ ਵਿਸ਼ਾਲ ਰੋਸ ਧਰਨਾ


ਰੂਪਨਗਰ, 02 ਮਾਰਚ (ਹਿੰ.ਸ.)। ਮਿਡ-ਡੇਅ ਮੀਲ ਵਰਕਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਰੂਪਨਗਰ ਦੀ ਮਹੱਤਵਪੂਰਨ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਮਲੇਸ਼ ਕੌਰ ਅਤੇ ਕੈਸ਼ੀਅਰ ਮਹਿੰਦਰ ਕੌਰ ਦੀ ਅਗਵਾਈ ਹੇਠ ਨੂਰਪੁਰਬੇਦੀ ਦੇ ਰੈਸਟ ਹਾਊਸ ਵਿਖੇ ਹੋਈ। ਮੀਟਿੰਗ ਵਿੱਚ ਮਿਡ-ਡੇਅ ਮੀਲ ਵਰਕਰਜ਼ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਪ੍ਰਤੀ ਗੁੱਸਾ ਪ੍ਰਗਟ ਕੀਤਾ ਗਿਆ।ਯੂਨੀਅਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਨੂੰ ਮੰਗਾਂ ਦੇ ਕਈ ਮੰਗ ਪੱਤਰ ਸੌਂਪੇ ਅਤੇ ਮੀਟਿੰਗਾਂ ਕੀਤੀਆਂ ਸਨ, ਪਰ ਹਰ ਮੀਟਿੰਗ ਬੇਸਿੱਟਾ ਸਾਬਤ ਹੋਈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਸਿਰਫ਼ ਭਰੋਸੇ ਹੀ ਦਿੱਤੇ, ਜਦੋਂ ਕਿ ਮਿਡ-ਡੇਅ ਮੀਲ ਵਰਕਰਜ਼ ਦੀਆਂ ਕਿਸੇ ਵੀ ਜਾਇਜ਼ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਇਸ ਨਾਲ ਵਰਕਰਾਂ ਵਿੱਚ ਵਿਆਪਕ ਰੋਸ ਪੈਦਾ ਹੋ ਗਿਆ ਹੈ।ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂਆਂ ਰਾਮ ਲੁਭਾਇਆ ਦਿਵੇਦੀ ਅਤੇ ਜਸਵਿੰਦਰ ਪਾਲ ਨੇ ਦੱਸਿਆ ਕੀਤਾ ਕਿ ਪੰਜਾਬ ਕਰਮਚਾਰੀ ਅਤੇ ਪੈਨਸ਼ਨਰਾਂ ਦੇ ਸਾਂਝੇ ਮੋਰਚੇ ਵਲੋਂ ਸਤੀਸ਼ ਰਾਣਾ ਦੀ ਅਗਵਾਈ ਹੇਠ 8 ਮਾਰਚ ਨੂੰ ਚੰਡੀਗੜ੍ਹ ਵਿੱਚ ਵਿਸ਼ਾਲ ਰੋਸ ਧਰਨਾ ਦਿੱਤਾ ਕਰੇਗਾ। ਇਸ ਤੋਂ ਬਾਅਦ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਕਰਮਚਾਰੀ ਅਤੇ ਪੈਨਸ਼ਨਰ ਹਿੱਸਾ ਲੈਣਗੇ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਹੀਂ ਕੀਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande