ਪੰਜਾਬ ਸਰਕਾਰ ਵਲੋਂ ਅਰਬ ਦੇਸ਼ਾਂ ’ਚ ਫਸੇ ਪੰਜਾਬੀਆਂ ਲਈ ਹੈਲਪਲਾਈਨ ਨੰਬਰ ਜਾਰੀ
ਚੰਡੀਗੜ੍ਹ, 02 ਮਾਰਚ (ਹਿੰ.ਸ.)। ਪੰਜਾਬ ਸਰਕਾਰ ਨੇ ਅਰਬ ਦੇਸ਼ਾਂ ਦੇ ਵਿੱਚ ਲੜਾਈ ਲੱਗਣ ਕਰਕੇ ਉੱਥੇ ਰਹਿ ਰਹੇ ਪੰਜਾਬੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਇਸ ਬਾਰੇ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਪੋਸਟ ਸਾਂਝੀ ਕਰਕੇ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਲਿਖਿਆ, ਅਰਬ ਦੇਸ਼ਾਂ ਦੇ ਵਿੱਚ ਲੜ
ਮੁੱਖ ਮੰਤਰੀ ਭਗਵੰਤ ਮਾਨ


ਚੰਡੀਗੜ੍ਹ, 02 ਮਾਰਚ (ਹਿੰ.ਸ.)। ਪੰਜਾਬ ਸਰਕਾਰ ਨੇ ਅਰਬ ਦੇਸ਼ਾਂ ਦੇ ਵਿੱਚ ਲੜਾਈ ਲੱਗਣ ਕਰਕੇ ਉੱਥੇ ਰਹਿ ਰਹੇ ਪੰਜਾਬੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਇਸ ਬਾਰੇ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਪੋਸਟ ਸਾਂਝੀ ਕਰਕੇ ਦਿੱਤੀ ਹੈ।

ਮੁੱਖ ਮੰਤਰੀ ਮਾਨ ਨੇ ਲਿਖਿਆ, ਅਰਬ ਦੇਸ਼ਾਂ ਦੇ ਵਿੱਚ ਲੜਾਈ ਲੱਗਣ ਕਰਕੇ ਬਹੁਤ ਸਾਰੇ ਪੰਜਾਬੀ ਇਹਨਾਂ ਮੁਲਕਾਂ ਵਿੱਚ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਨੇ .. ਅੱਜ

ਐਨਆਰਆਈ ਵਿੰਗ ਦੇ ਨੰਬਰ ਜਾਰੀ ਕਰ ਰਹੇ ਹਾਂ ਜੇ ਕੋਈ ਖੁਦ ਜਾਂ ਉਨ੍ਹਾਂ ਦੇ ਪਰਿਵਾਰ ਦਾ ਮੈਂਬਰ ਇਨ੍ਹਾਂ ਮੁਲਕਾਂ ਵਿੱਚ ਫਸਿਆ ਹੈ ਤਾਂ ਤੁਰੰਤ ਸੰਪਰਕ ਕਰੋ.. ਮੈਂ ਵਿਦੇਸ਼ ਮੰਤਰਾਲੇ ਦੇ ਨਾਲ ਸੰਪਰਕ ਵਿੱਚ ਹਾਂ ਜਲਦੀ ਉਨ੍ਹਾਂ ਨੂੰ ਅਸੀਂ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ..

ਐਨਆਰਆਈ ਵਿੰਗ ਪੰਜਾਬ 24/7 ਕੰਟਰੋਲ ਰੂਮ

0172-2260042

0172-2260043

ਵਟਸਐਪ ਨੰ.+91 94787 79112

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande