ਸ਼੍ਰੋਮਣੀ ਅਕਾਲੀ ਦਲ ਨੇ ਅਰਬ ਮੁਲਕਾਂ ’ਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ
ਚੰਡੀਗੜ੍ਹ, 02 ਮਾਰਚ (ਹਿੰ.ਸ.)। ਈਰਾਨ-ਇਜ਼ਰਾਈਲ ਅਤੇ ਅਮਰੀਕਾ ਜੰਗ ਦੇ ਵਿਚਕਾਰ ਅਰਬ ਦੇਸ਼ਾਂ ਫਸੇ ਪੰਜਾਬੀਆਂ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ ਨੇ ਮਦਦ ਦਾ ਐਲਾਨ ਕਰਦੇ ਹੋਏ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲਨੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਧ ’ਤੇ ਜਾਰੀ ਪੋਸਟ ’ਚ ਕਿਹਾ, ‘‘ਈਰਾਨ-
ਸ਼੍ਰੋਮਣੀ ਅਕਾਲੀ ਦਲ ਵਲੋਂ ਜਾਰੀ ਪੋਸਟਰ


ਚੰਡੀਗੜ੍ਹ, 02 ਮਾਰਚ (ਹਿੰ.ਸ.)। ਈਰਾਨ-ਇਜ਼ਰਾਈਲ ਅਤੇ ਅਮਰੀਕਾ ਜੰਗ ਦੇ ਵਿਚਕਾਰ ਅਰਬ ਦੇਸ਼ਾਂ ਫਸੇ ਪੰਜਾਬੀਆਂ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ ਨੇ ਮਦਦ ਦਾ ਐਲਾਨ ਕਰਦੇ ਹੋਏ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲਨੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਧ ’ਤੇ ਜਾਰੀ ਪੋਸਟ ’ਚ ਕਿਹਾ, ‘‘ਈਰਾਨ-ਇਜ਼ਰਾਈਲ ਵਿੱਚ ਅੱਜ ਜੋ ਬੇਹੱਦ ਤਣਾਅ-ਪੂਰਨ ਹਾਲਾਤ ਬਣੇ ਹੋਏ ਹਨ, ਉਸ ਦੌਰਾਨ ਅਨੇਕਾਂ ਪੰਜਾਬੀ ਇਹਨਾਂ ਮੁਲਕਾਂ ਵਿੱਚ ਫਸੇ ਹੋਏ ਹਨ। ਸੰਕਟ ਦੀ ਇਸ ਘੜੀ ਵਿੱਚ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਆਪਣੇ ਪੰਜਾਬੀ ਭਾਈਚਾਰੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੈ ਤੇ ਹਰ ਤਰ੍ਹਾਂ ਦੀ ਸੰਭਵ ਮਦਦ ਕਰਨ ਲਈ ਤਿਆਰ-ਬਰ-ਤਿਆਰ ਹੈ। ਸਮੁੱਚੇ ਪੰਜਾਬੀਆਂ ਨੂੰ ਅਪੀਲ ਹੈ ਕਿ ਜੇਕਰ ਕੋਈ ਵੀ ਵਿਅਕਤੀ, ਪਰਿਵਾਰ ਜਾਂ ਤੁਹਾਡੇ ਕਿਸੇ ਰਿਸ਼ਤੇਦਾਰ-ਦੋਸਤ ਨੂੰ ਇਹਨਾਂ ਮੁਲਕਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੀ ਲੋੜ੍ਹ ਹੋਵੇ ਤਾਂ ਵੱਲੋਂ ਜਾਰੀ ਕੀਤੇ ਹੈਲਪਲਾਈਨ ਨੰਬਰ +91 9501287100 ‘ਤੇ ਸੰਪਰਕ ਕਰਨ।‘‘ਜ਼ਿਕਰਯੋਗ ਹੈ ਕਿ ਦੁਬਈ ਏਅਰਪੋਰਟ ਅਤੇ ਕਈ ਅਰਬ ਦੇਸ਼ਾਂ ਵਿੱਚ ਕਈ ਭਾਰਤੀ ਨਾਗਰਿਕ ਮੌਜੂਦਾ ਹਾਲਾਤਾਂ ਕਰਕੇ ਫਸੇ ਹੋਏ ਹਨ। ਇਸ ਗੰਭੀਰ ਸਥਿਤੀ ਨੂੰ ਦੇਖਦਿਆਂ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਸਾਰੇ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਸੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande