ਪੰਜ ਕਰੋੜ ਤੋਂ ਵੱਧ ਓ.ਪੀ.ਡੀ. ਨਾਲ ਆਮ ਆਦਮੀ ਕਲੀਨਿਕ ਸਿਹਤ ਸੰਭਾਲ ਦੀ ਰੀੜ੍ਹ ਦੀ ਹੱਡੀ ਬਣ ਰਹੇ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 20 ਮਾਰਚ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਖੇਤਰ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਆਯੂਸ਼ਮਨ ਭਾਰਤ ਅਤੇ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿਚਕਾਰ ਫਰਕ ਦਰਸਾਉਂਦੇ ਹੋਏ ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸਰਬ ਵਿਆਪਕ, ਪਹੁੰਚਯੋਗ ਸ
ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਨਾਲ ਸਿਹਤ ਮੰਤਰੀ


ਚੰਡੀਗੜ੍ਹ, 20 ਮਾਰਚ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਖੇਤਰ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਆਯੂਸ਼ਮਨ ਭਾਰਤ ਅਤੇ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿਚਕਾਰ ਫਰਕ ਦਰਸਾਉਂਦੇ ਹੋਏ ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸਰਬ ਵਿਆਪਕ, ਪਹੁੰਚਯੋਗ ਸਿਹਤ ਸੰਭਾਲ ਦੇ ਮਾਡਲ ਵਜੋਂ ਪੇਸ਼ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਫ਼ਰਕ ਇਰਾਦੇ ਤੇ ਡਿਲੀਵਰੀ ਵਿੱਚ ਹੈ। ‘ਆਪ` ਸਰਕਾਰ ਐਲਾਨਾਂ ਤੋਂ ਅੱਗੇ ਵਧ ਕੇ ਜ਼ਮੀਨੀ ਪੱਧਰ `ਤੇ ਸਪੱਸ਼ਟ ਬਦਲਾਅ ਲਿਆ ਰਹੀ ਹੈ, ਜਿਸ ਵਿੱਚ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਤੋਂ ਲੈ ਕੇ ਇਕ ਅਜਿਹੀ ਪ੍ਰਣਾਲੀ ਬਣਾਈ ਜਾ ਰਹੀ ਹੈ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸਾਰਿਆਂ ਦੀ ਭਲਾਈ ਲਈ ਵਿਆਪਕ ਸਿਹਤ ਸੰਭਾਲ ਸਕੀਮ ਹੈ ਅਤੇ ਇਸ ਬਾਰੇ ਅਫਵਾਹਾਂ ਫੈਲਾਉਣ ਵਾਲੇ ਪੰਜਾਬ ਨੂੰ ਸਿਹਤਮੰਦ ਨਹੀਂ ਦੇਖਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਇਹ ਯੋਜਨਾ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਹੈ ਕਿ ਸਾਰੇ ਨਿਵਾਸੀਆਂ ਖ਼ਾਸ ਕਰ ਕੇ ਕਮਜ਼ੋਰ ਵਰਗਾਂ ਦੇ ਲੋਕਾਂ ਨੂੰ ਮਿਆਰੀ ਇਲਾਜ ਤੱਕ ਸਿੱਧੀ ਪਹੁੰਚ ਮਿਲੇ। ਉਨ੍ਹਾਂ ਕਿਹਾ ਕਿ ਵਿਆਪਕ ਸਿਹਤ ਸੰਭਾਲ ਲਈ ਅਸੀਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ। ਇਹ ਪੰਜਾਬ ਵਾਸੀ ਹਰੇਕ ਪਰਿਵਾਰ ਲਈ 10 ਲੱਖ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਮੁਹੱਈਆ ਕਰਦੀ ਹੈ। ਪੰਜਾਬ ਸਰਕਾਰ ਨੇ ਇਸ ਯੋਜਨਾ ਅਧੀਨ ਜ਼ਿਆਦਾਤਰ ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਹੈ, ਜਿਨ੍ਹਾਂ ਵਿੱਚ ਸਰਕਾਰ ਵੱਲੋਂ ਨਿਰਧਾਰਤ ਦਰਾਂ ਉੱਤੇ ਲਗਪਗ 2600 ਬਿਮਾਰੀਆਂ ਦਾ ਇਲਾਜ ਕੀਤਾ ਜਾਂਦਾ ਹੈ।

ਕੇਂਦਰ ਦੀ ਆਯੂਸ਼ਮਨ ਯੋਜਨਾ ਨਾਲ ਤੁਲਨਾ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਵਰਦਾਨ ਹੈ, ਜਦੋਂ ਕਿ ਆਯੂਸ਼ਮਨ ਇਕ ਦਿਖਾਵਾ ਹੈ।” ਉਨ੍ਹਾਂ ਸਮਝਾਇਆ ਕਿ “ਕੇਂਦਰ ਨੇ 140 ਕਰੋੜ ਦੀ ਆਬਾਦੀ ਲਈ ਸਿਰਫ਼ 9300 ਕਰੋੜ ਰੁਪਏ ਅਲਾਟ ਕੀਤੇ ਹਨ, ਜਦੋਂ ਕਿ ਪੰਜਾਬ ਨੇ ਸਿਰਫ਼ ਤਿੰਨ ਕਰੋੜ ਲੋਕਾਂ ਲਈ 2000 ਕਰੋੜ ਰੁਪਏ ਅਲਾਟ ਕੀਤੇ ਹਨ। ਇਸ ਦਾ ਮਤਲਬ ਹੈ ਕਿ ਪੰਜਾਬ ਪ੍ਰਤੀ ਵਿਅਕਤੀ ਲਗਪਗ ਦਸ ਗੁਣਾ ਜ਼ਿਆਦਾ ਖ਼ਰਚ ਕਰ ਰਿਹਾ ਹੈ। ਆਯੂਸ਼ਮਨ ਦੇ ਉਲਟ ਸਾਡੀ ਯੋਜਨਾ ਵਿੱਚ ਕੋਈ ਸ਼ਰਤ ਵੀ ਨਹੀਂ ਹੈ।

ਸਕੀਮ ਬਾਰੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਚੰਡੀਗੜ੍ਹ ਦੇ ਲਗਪਗ 900 ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਸਕੀਮ ਦੇ ਘੇਰੇ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ 25 ਲੱਖ ਲਾਭਪਾਤਰੀਆਂ ਨੂੰ ਰਜਿਸਟਰ ਕੀਤਾ ਗਿਆ ਹੈ। ਇਸ ਤਹਿਤ 1.6 ਲੱਖ ਤੋਂ ਵੱਧ ਲੋਕ ਪਹਿਲਾਂ ਹੀ ਇਲਾਜ ਪ੍ਰਾਪਤ ਕਰ ਚੁੱਕੇ ਹਨ। 2025-26 ਲਈ 1200 ਕਰੋੜ ਅਲਾਟ ਕੀਤੇ ਗਏ ਸਨ ਅਤੇ 2026-27 ਲਈ 2000 ਕਰੋੜ ਰੱਖੇ ਗਏ ਹਨ। ਇਹ ਯੋਜਨਾ 2,356 ਮੈਡੀਕਲ ਅਤੇ ਸਰਜੀਕਲ ਪ੍ਰਕਿਰਿਆਵਾਂ ਨੂੰ ਕਵਰ ਕਰਦੀ ਹੈ, ਜਿਸ ਵਿੱਚ ਆਰਥੋਪੈਡਿਕਸ, ਜਨਰਲ ਮੈਡੀਸਨ, ਦਿਲ, ਫੇਫੜੇ, ਗੁਰਦੇ ਦੀਆਂ ਬਿਮਾਰੀਆਂ, ਕੈਂਸਰ ਦਾ ਇਲਾਜ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ 883 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ 28 ਮਾਰਚ ਨੂੰ 100 ਹੋਰ ਕਲੀਨਿਕ ਸਮਰਪਿਤ ਕੀਤੇ ਜਾਣਗੇ। ਇਸ ਤੋਂ ਇਲਾਵਾ 400 ਕਲੀਨਿਕ ਨਿਰਮਾਣ ਅਧੀਨ ਹਨ। ਇਨ੍ਹਾਂ ਕਲੀਨਿਕਾਂ ਵਿੱਚ 47 ਟੈਸਟ ਅਤੇ 107 ਦਵਾਈਆਂ ਮੁਫ਼ਤ ਉਪਲਬਧ ਹਨ, ਜਿਸ ਵਿੱਚ ਮਰੀਜ਼ਾਂ ਦੀ ਤਸੱਲੀ ਦੀ ਦਰ 94 ਫੀਸਦੀ ਹੈ। ਓ.ਪੀ.ਡੀ. ਪੰਜ ਕਰੋੜ ਨੂੰ ਪਾਰ ਕਰ ਗਈ ਹੈ, 1.69 ਕਰੋੜ ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ, “50-50 ਬਿਸਤਰਿਆਂ ਵਾਲੇ 22 ਕ੍ਰਿਟੀਕਲ ਕੇਅਰ ਬਲਾਕ ਨਿਰਮਾਣ ਅਧੀਨ ਹਨ ਅਤੇ ਡਾਇਗਨੌਸਟਿਕ ਸੇਵਾਵਾਂ ਦਾ ਮਹੱਤਵਪੂਰਨ ਵਿਸਥਾਰ ਕੀਤਾ ਜਾ ਰਿਹਾ ਹੈ। ਅਕਤੂਬਰ 2026 ਤੱਕ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਐਮ.ਆਰ.ਆਈ. ਸੇਵਾਵਾਂ ਉਪਲਬਧ ਹੋਣਗੀਆਂ, ਜਿਸ ਨਾਲ 500 ਫੀਸਦੀ ਵਾਧਾ ਹੋਵੇਗਾ, ਜਦੋਂ ਕਿ ਸੀਟੀ ਸਕੈਨ ਸੇਵਾਵਾਂ ਵਿੱਚ 33 ਫੀਸਦੀ ਦਾ ਵਾਧਾ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ, “ਅੰਮ੍ਰਿਤਸਰ, ਫ਼ਰੀਦਕੋਟ, ਮੋਹਾਲੀ ਅਤੇ ਪਟਿਆਲਾ ਵਿੱਚ ਪੀਈਟੀ ਸਕੈਨ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ 200 ਤੋਂ ਵੱਧ ਸੂਚੀਬੱਧ ਪ੍ਰਾਈਵੇਟ ਡਾਇਗਨੌਸਟਿਕ ਸੈਂਟਰ ਮੁਫ਼ਤ ਐਕਸ-ਰੇਅ ਅਤੇ ਅਲਟਰਾ ਸਾਊਂਡ ਸੇਵਾਵਾਂ ਪ੍ਰਦਾਨ ਕਰ ਰਹੇ ਹਨ।

ਕ੍ਰਿਟੀਕਲ ਕੇਅਰ ਪਹਿਲਕਦਮੀਆਂ ਦਾ ਵੇਰਵਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਿਸ਼ਨ ਅੰਮ੍ਰਿਤ ਤਹਿਤ ਪੰਜਾਬ ਸਟੈੱਮ ਪ੍ਰਾਜੈਕਟ ਨੂੰ ਦਿਲ ਦੇ ਦੌਰੇ ਦੇ ਮਰੀਜ਼ਾਂ ਦੀ ਦੇਖਭਾਲ ਲਈ 23 ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਗਿਆ ਹੈ, 29,000 ਮਰੀਜ਼ਾਂ ਨੂੰ ਦਰਜ ਕੀਤਾ ਗਿਆ ਹੈ ਅਤੇ 1700 ਤੋਂ ਵੱਧ ਕੇਸਾਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ, “ਸੀ.ਐਮ.ਸੀ. ਲੁਧਿਆਣਾ ਅਤੇ ਮੈਡਟ੍ਰੋਨਿਕ ਦੇ ਸਹਿਯੋਗ ਨਾਲ -ਸਮਰੱਥ ਪੰਜਾਬ ਸਟ੍ਰੋਕ ਪ੍ਰਾਜੈਕਟ ਪਹਿਲਾਂ ਹੀ 100 ਤੋਂ ਵੱਧ ਮਰੀਜ਼ਾਂ ਨੂੰ ਲਾਭ ਪਹੁੰਚਾ ਚੁੱਕਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande