ਕੈਬਨਿਟ ਮੰਤਰੀ ਖੁੱਡੀਆਂ ਨੇ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਲੰਬੀ/ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਹਰ ਖੇਤਰ ਵਿੱਚ ਵਿਕਾਸ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਹਲਕਾ ਲੰਬੀ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 3 ਕਰੋ
ਪਿੰਡ ’ਚ ਵਿਕਾਸ ਕਾਰਜਾਂ ਲਈ ਨੀਂਹ ਪੱਥਰ ਰੱਖਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ


ਲੰਬੀ/ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਹਰ ਖੇਤਰ ਵਿੱਚ ਵਿਕਾਸ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਹਲਕਾ ਲੰਬੀ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 3 ਕਰੋੜ 7 ਲੱਖ 51 ਹਜਾਰ ਰੁਪਏ ਦੀ ਲਾਗਤ ਨਾਲ ਨੀਂਹ ਪੱਥਰ ਰੱਖੇ ਗਏ।ਇਸ ਦੌਰਾਨ ਪਿੰਡ ਫਤੂਹੀ ਖੇੜਾ ਵਿਖੇ ਫਤੂਹੀਖੇੜਾ ਮਾਈਨਰ ਦੀ ਕੰਕਰੀਟ ਲਾਈਨਿੰਗ ਅਤੇ ਹੈਂਡ ਰੈਗੂਲੇਟਰ ਦੇ ਪ੍ਰੋਜੈਕਟ ਲਈ ਲਗਭਗ 1 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਵੜਿੰਗ ਖੇੜਾ ਵਿਖੇ ਲਾਇਬ੍ਰੇਰੀ ਦੀ ਉਸਾਰੀ, ਸੀਨੀਅਰ ਸਕੈਂਡਰੀ ਸਕੂਲ ਵਿੱਚ ਸਾਇੰਸ ਲੈਬ ਅਤੇ ਕਲਾਸਰੂਮਾਂ ਦੀ ਉਸਾਰੀ ਲਈ ਲਗਭਗ 22.51 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ।ਪਿੰਡ ਥਰਾਜਵਾਲਾ, ਛਾਪਿਆਂਵਾਲੀ, ਕਬਰਵਾਲਾ ਅਤੇ ਰੱਤਾ ਟਿੱਬਾ ਵਿਖੇ ਹੈਲਥ ਵੈੱਲਨੈਸ ਸੈਂਟਰਾਂ ਦੀ ਉਸਾਰੀ ਲਈ ਹਰ ਇਕ ਥਾਂ ‘ਤੇ ਲਗਭਗ 35-35 ਲੱਖ ਰੁਪਏ ਦੀ ਲਾਗਤ ਨਾਲ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਸ ਦੇ ਨਾਲ ਹੀ ਪਿੰਡ ਰਾਣੀਵਾਲਾ ਵਿਖੇ ਪੰਚਾਇਤ ਘਰ ਦੀ ਉਸਾਰੀ ਲਈ ਲਗਭਗ 25 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ।ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੂਰੇ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਜੀਵਨ ਪੱਧਰ ਵਿੱਚ ਸੁਧਾਰ ਆਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਖੇਤਰ ਵਿੱਚ ਪਹਿਲ ਦੇ ਅਧਾਰ ਤੇ ਕੰਮ ਕੀਤਾ ਜਾ ਰਿਹਾ ਹੈ, ਨੌਜਵਾਨਾਂ ਨੂੰ ਨੌਕਰੀਆਂ, ਬਿਜਲੀ ਦੀ ਮੁਫਤ ਸਹੂਲਤ, ਸੜਕਾਂ ਦਾ ਨਿਰਮਾਣ ਤੋਂ ਇਲਾਵਾ ਹਰ ਪੱਖ ਤੋਂ ਪੰਜਾਬ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਬੀਡੀਪੀਓ ਰਾਕੇਸ਼ ਬਿਸ਼ਨੋਈ, ਐਸਐਚਓ ਹਰਪ੍ਰੀਤ ਕੌਰ, ਮੰਡੀ ਬੋਰਡ ਜੇ.ਈ ਜਿਓਣ ਸਿੰਘ, ਜਗਦੇਵ ਸਿੰਘ ਸਰਪੰਚ ਵੜਿੰਗ ਖੇੜਾ, ਸਰਪੰਚ ਦਰਸ਼ਨ ਸਿੰਘ ਥਰਾਜਵਾਲਾ, ਜਸ਼ਨਦੀਪ ਸਿੰਘ ਸਰਪੰਚ ਛਾਪਿਆਵਾਲੀ, ਅਨੋਖ ਸਿੰਘ ਸਰਪੰਚ ਕਬਰਵਾਲਾ, ਜੁਗਰਾਜ ਸਿੰਘ ਸਰਪੰਚ ਰਾਣੀਵਾਲਾ, ਜਗਦੇਵ ਸਰਪੰਚ ਧੋਲਾ, ਓਐਸਡੀ ਗੁਰਬਾਜ ਖੁੱਡੀਆਂ ਅਤੇ ਮੀਡੀਆ ਇੰਚਾਰਜ ਮੋਹਿਤ ਸੋਨੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande