ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਥਾਣੇ ਦਾ ਐਸਐਚਓ ਮੁਅੱਤਲ
ਜੰਡਿਆਲਾ ਗੁਰੂ, 20 ਮਾਰਚ (ਹਿੰ.ਸ.)। ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਪੰਜਾਬ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਅਤੇ ਜਲੰਧਰ ਦੇ ਪ੍ਰਧਾਨ ’ਤੇ ਕਥਿਤ ਤਸ਼ੱਦਦ ਦੇ ਮਾਮਲੇ ’ਚ ਕਾਵਰਾਈ ਕਰਦਿਆਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐੱਸ. ਐੱਸ. ਪੀ ਦਿਹਾਤੀ ਸੁਹੈਲ ਕਾਸਿਮ ਮੀਰ ਵੱਲੋਂ ਥਾ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਥਾਣੇ ਦਾ ਐਸਐਚਓ ਮੁਅੱਤਲ


ਜੰਡਿਆਲਾ ਗੁਰੂ, 20 ਮਾਰਚ (ਹਿੰ.ਸ.)। ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਪੰਜਾਬ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਅਤੇ ਜਲੰਧਰ ਦੇ ਪ੍ਰਧਾਨ ’ਤੇ ਕਥਿਤ ਤਸ਼ੱਦਦ ਦੇ ਮਾਮਲੇ ’ਚ ਕਾਵਰਾਈ ਕਰਦਿਆਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐੱਸ. ਐੱਸ. ਪੀ ਦਿਹਾਤੀ ਸੁਹੈਲ ਕਾਸਿਮ ਮੀਰ ਵੱਲੋਂ ਥਾਣਾ ਜੰਡਿਆਲਾ ਗੁਰੂ ਦੇ ਐਸਐਚਓ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਮਾਮਲੇ ’ਚ ਇੱਕ ਕਾਂਸਟੇਬਲ ਨੂੰ ਵੀ ਮੁਅੱਤਲ ਕੀਤਾ ਗਿਆ ਹੈ।ਦਰਅਸਲ ‘ਚ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪਿੰਡ ਨੰਗਲ ਦੇ ਰਹਿਣ ਵਾਲੇ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਪੰਜਾਬ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੂੰ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਰਾਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਐੱਸ. ਐੱਚ. ਓ. ‘ਤੇ ਉਨ੍ਹਾਂ ਦੀ ਟੀਮ ‘ਤੇ ਦੋਸ਼ ਲੱਗ ਰਹੇ ਸਨ। ਨੰਗਲ ਨਾਲ ਪੁਲਸ ਨੇ ਜਿੱਥੇ ਗਾਲੀ-ਗਲੋਚ ਕੀਤਾ, ਜਾਤੀਸੂਚਕ ਸ਼ਬਦਾਂ ਦੀ ਵਰਤੋਂ, ਉਨ੍ਹਾਂ ਦਾ ਦੁਮਾਲਾ ਉਤਾਰਿਆ ਅਤੇ ਕਛਹਿਰੇ ਦਾ ਨਾਲਾ ਵੀ ਕੱਢਿਆ ਗਿਆ। ਇਸ ਘਟਨਾ ਤੋਂ ਬਾਅਦ ਅਗਲੇ ਦਿਨ ਪੂਰੇ ਪੰਜਾਬ ਦੇ ਕਰਮਚਾਰੀਆਂ ਵੱਲੋਂ ਨੈਸ਼ਨਲ ਹਾਈਵੇਅ ਨੂੰ ਤਿੰਨ ਘੰਟਿਆਂ ਤੱਕ ਜਾਮ ਰੱਖਿਆ ਗਿਆ ਅਤੇ ਉਦੋਂ ਤੋਂ ਹੀ ਉਹ ਸੰਘਰਸ਼ ਦੇ ਰਾਹ ‘ਤੇ ਸਨ। ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ ਵੱਲੋਂ ਕਾਰਵਾਈ ਤੋਂ ਬਾਅਦ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ ਕਲਮ-ਛੋੜ ਹੜਤਾਲ ਵੀ ਖ਼ਤਮ ਹੋ ਗਈ ਹੈ। ਇਸਦੇ ਨਾਲ ਹੀ ਇਸ ਮਾਮਲੇ ‘ਚ ਕੇਸ ਦਰਜ ਕਰਨ ਲਈ ‘ਸਿੱਟ’ ਗਠਿਤ ਕਰ ਦਿੱਤੀ ਗਈ ਹੈ, ਜਿਸ ਵਿਚ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਸ਼ਾਮਲ ਕੀਤੇ ਗਏ ਹਨ ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande