ਵਾਈਸ ਚੇਅਰਮੈਨ ਧਮੋਲੀ ਵੱਲੋਂ ਟ੍ਰੇਡ ਯੂਨੀਅਨ ਮੀਟਿੰਗ ’ਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਸਮਾਂਬੱਧ ਹੱਲ ‘ਤੇ ਜ਼ੋਰ
ਪਟਿਆਲਾ,20 ਮਾਰਚ (ਹਿੰ.ਸ.)। ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਅਤੇ ਐਸ.ਡੀ.ਐਮ ਗੁਰਦੇਵ ਸਿੰਘ ਧੰਮ ਦੀ ਅਗਵਾਈ ਹੇਠ ਟ੍ਰੇਡ ਯੂਨੀਅਨ ਦੀ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਕਰੀਬ 40 ਦੁਕਾਨਦਾਰਾਂ ਨੇ ਭਾਗ ਲਿਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਚੇਅ
ਵਪਾਰੀਆਂ ਨਾਲ ਮੀਟਿੰਗ ਕਰਦੇ ਵਾਈਸ ਚੇਅਰਮੈਨ ਧਮੋਲੀ


ਪਟਿਆਲਾ,20 ਮਾਰਚ (ਹਿੰ.ਸ.)। ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਅਤੇ ਐਸ.ਡੀ.ਐਮ ਗੁਰਦੇਵ ਸਿੰਘ ਧੰਮ ਦੀ ਅਗਵਾਈ ਹੇਠ ਟ੍ਰੇਡ ਯੂਨੀਅਨ ਦੀ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਕਰੀਬ 40 ਦੁਕਾਨਦਾਰਾਂ ਨੇ ਭਾਗ ਲਿਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ।

ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੂੰ ਕਿਹਾ ਕਿ ਉਹ ਹਰੇਕ ਦੁਕਾਨਦਾਰ ਕੋਲ ਨਿੱਜੀ ਤੌਰ ‘ਤੇ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਵਚਨਬੱਧ ਹਨ। ਓਹਨਾ ਵਪਾਰੀ ਵਰਗ ਨੂੰ ਜਾਗਰੂਕ ਕਰਨ ਲਈ ਵੀ ਜ਼ੋਰ ਦਿੱਤਾ ਗਿਆ ਤਾਂ ਜੋ ਉਹ ਆਪਣੇ ਹੱਕਾਂ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣੂ ਹੋ ਸਕਣ। ਇਸ ਮੌਕੇ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਆਉਣ ਵਾਲੇ ਸਮੇਂ ਵਿੱਚ ਸਾਰੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਇਸ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੇ, ਤਾਂ ਜੋ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਕੀਤਾ ਜਾ ਸਕੇ।

ਮੀਟਿੰਗ ਦੌਰਾਨ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਵਪਾਰੀ ਵਰਗ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੀਟਿੰਗ ਦੇ ਅੰਤ ‘ਤੇ ਸਾਰੇ ਹਾਜ਼ਰ ਵਪਾਰੀਆਂ ਨੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਮੀਟਿੰਗਾਂ ਜਾਰੀ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਚੇਅਰਮੈਨ ਵਿਨੋਦ ਸਿੰਗਲਾ, ਮੈਂਬਰ ਪੰਜਾਬ ਟ੍ਰੇਡ ਕਮਿਸ਼ਨ ਪੰਜਾਬ ਸੰਜੀਵ ਗੁਪਤਾ, ਚਰਨਜੀਤ ਸਿੰਘ ਐਸ. ਕੇ, ਪੁਨੀਤ ਬੁੱਧੀਰਾਜਾ, ਨਿਰਮਲ ਝਨੇੜੀ ਤੋਂ ਇਲਾਵਾ ਸਬੰਧਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande