ਪੰਜਾਬ ਸਰਕਾਰ ਬਣਾਵੇਗੀ ਬੇਅਦਬੀ ਵਿਰੋਧੀ ਕਾਨੂੰਨ, 13 ਅਪ੍ਰੈਲ ਨੂੰ ਵਿਧਾਨਸਭਾ ਦਾ ਵਿਸ਼ੇਸ਼ ਸੈਸ਼ਨ
ਅੰਮ੍ਰਿਤਸਰ, 21 ਮਾਰਚ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਪ੍ਰਸਤਾਵਿਤ ਕਾਨੂੰਨ ਵ
ਸੰਤ ਸਮਾਜ ਦੇ ਮੈਂਬਰਾਂ ਅਤੇ ਧਾਰਮਿਕ ਆਗੂਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਸੰਤ ਸਮਾਜ ਦੇ ਮੈਂਬਰਾਂ ਅਤੇ ਧਾਰਮਿਕ ਆਗੂਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਅੰਮ੍ਰਿਤਸਰ, 21 ਮਾਰਚ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ ਰਾਹੀਂ ਕੀਤੇ ਗਏ ਅਪਰਾਧਾਂ ਨੂੰ ਇਸ ਦੇ ਦਾਇਰੇ ਹੇਠ ਲਿਆਉਣ ਦੀ ਵਿਵਸਥਾ ਹੋਵੇਗੀ, ਜਿਸ ਦਾ ਖਰੜਾ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਤਿਆਰ ਕੀਤਾ ਜਾ ਰਿਹਾ ਹੈ। ਕੋਈ ਲਿਹਾਜ਼ ਨਾ ਵਰਤਣ ਦੇ ਸਟੈਂਡ 'ਤੇ ਜ਼ੋਰ ਦਿੰਦੇ ਹੋਏ ਸਰਕਾਰ ਨੇ ਕਿਹਾ ਕਿ ‘ਬੇਅਦਬੀ’ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਸੰਤ ਸਮਾਜ ਦੇ ਮੈਂਬਰਾਂ ਅਤੇ ਧਾਰਮਿਕ ਆਗੂਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖਾਲਸੇ ਦੇ ਸਾਜਨਾ ਦਿਵਸ ਦੇ ਪਵਿੱਤਰ ਮੌਕੇ 'ਤੇ ਸੈਸ਼ਨ ਬੁਲਾਇਆ ਜਾਵੇਗਾ ਅਤੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਐਕਟ ਬਣਾਇਆ ਜਾਵੇਗਾ। ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਇਸ ਕਾਨੂੰਨ ਦਾ ਖਰੜਾ ਤਿਆਰ ਕਰਦੇ ਸਮੇਂ ਦੇਸ਼ ਭਰ ਦੇ ਉੱਘੇ ਵਕੀਲਾਂ ਤੋਂ ਵੀ ਰਾਏ ਲਈ ਜਾਵੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਸੈਸ਼ਨ ਦੌਰਾਨ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੇ ਗਏ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਜ਼ਰੂਰੀ ਸੋਧਾਂ ਕੀਤੀਆਂ ਜਾਣਗੀਆਂ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ‘ਬੇਅਦਬੀ’ ਨੂੰ ਰੋਕਣ ਲਈ ਮਜ਼ਬੂਤ ਅਤੇ ਵਿਆਪਕ ਕਾਨੂੰਨ ਲਿਆਂਦਾ ਜਾ ਸਕੇ।

ਸੰਤ ਸਮਾਜ, ਵੱਖ-ਵੱਖ ਸੰਪਰਦਾਵਾਂ, ਟਕਸਾਲਾਂ, ਨਿਹੰਗ ਸਿੰਘ ਸਮੂਹਾਂ, ਉਦਾਸੀ ਸੰਪਰਦਾਵਾਂ, ਨਿਰਮਲਾ ਸੰਪਰਦਾਵਾਂ, ਕਾਰ ਸੇਵਾ ਜਥਿਆਂ, ਰਾਗੀਆਂ ਅਤੇ ਕਥਾਵਾਚਕਾਂ ਨੂੰ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਅਤੇ ਇਸ ਇਤਿਹਾਸਕ ਕਾਨੂੰਨ ਦੇ ਪਾਸ ਹੋਣ ਦਾ ਗਵਾਹ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਜਲਦੀ ਹੀ ਸਮਾਣਾ ਦਾ ਦੌਰਾ ਕਰਨਗੇ ਤਾਂ ਜੋ ਗੁਰਜੀਤ ਸਿੰਘ ਖਾਲਸਾ ਨੂੰ ਆਪਣਾ ਵਿਰੋਧ ਪ੍ਰਦਰਸ਼ਨ ਖਤਮ ਕਰਨ ਲਈ ਮਨਾਉਣ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਲਈ ਵੀ ਸੱਦਾ ਦਿੱਤਾ ਜਾ ਸਕੇ। ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਾਨੂੰਨ ਵਿੱਚ ਸਖ਼ਤ ਸਜ਼ਾਵਾਂ, ਭਾਰੀ ਜੁਰਮਾਨੇ ਅਤੇ ਇੱਥੋਂ ਤੱਕ ਕਿ ਦੋਸ਼ੀਆਂ ਦੀ ਜਾਇਦਾਦ ਜ਼ਬਤ ਕਰਨ ਦੀ ਵਿਵਸਥਾ ਵੀ ਸ਼ਾਮਲ ਹੋਵੇਗੀ। ਨਵਾਂ ਐਕਟ ਡਿਜੀਟਲ ਸਮੱਗਰੀ ਰਾਹੀਂ ਕੀਤੀ ਜਾਣ ਵਾਲੀ 'ਬੇਅਦਬੀ' ਵਿਰੁੱਧ ਵੀ ਕਾਰਵਾਈ ਦੀ ਵਿਵਸਥਾ ਕਰੇਗਾ। ਧਾਰਮਿਕ ਗ੍ਰੰਥਾਂ ਦੀ 'ਬੇਅਦਬੀ' ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਤ ਸਮਾਜ ਨੂੰ ਭਰੋਸਾ ਦਿੱਤਾ ਕਿ ਸਰਕਾਰ ਸਾਰਿਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ 'ਬੇਅਦਬੀ' ਦੇ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande