
ਚੰਡੀਗੜ੍ਹ, 21 ਮਾਰਚ (ਹਿੰ.ਸ.)। ਅੱਜ ਦੇਸ਼-ਦੁਨੀਆ ’ਚ ‘ਈਦ-ਉਲ-ਫ਼ਿਤਰ’ ਦਾ ਪਵਿੱਤਰ ਤਿਉਹਾਰ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ’ਤੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਦੁਆ ਕੀਤੀ ਕਿ ਖੁਸ਼ੀਆਂ ਤੇ ਬਰਕਤਾਂ ਦਾ ਇਹ ਤਿਉਹਾਰ ਸਾਡੇ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਨੂੰ ਹੋਰ ਮਜ਼ਬੂਤ ਕਰੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਟਵੀਟ ਕਰਦੇ ਹੋਏ ਲਿਖਿਆ, ‘ਦੇਸ਼ ਅਤੇ ਦੁਨੀਆ ਭਰ ਵਿੱਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ‘ਈਦ-ਉਲ-ਫ਼ਿਤਰ’ ਦੇ ਪਵਿੱਤਰ ਤਿਉਹਾਰ ਦੀਆਂ ਬਹੁਤ-ਬਹੁਤ ਮੁਬਾਰਕਾਂ। ਮੇਰੀ ਦੁਆ ਹੈ ਕਿ ਖੁਸ਼ੀਆਂ ਤੇ ਬਰਕਤਾਂ ਦਾ ਇਹ ਤਿਉਹਾਰ ਸਾਡੇ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਨੂੰ ਹੋਰ ਮਜ਼ਬੂਤ ਕਰੇ। ਪ੍ਰਮਾਤਮਾ ਸਭ ਦੇ ਵਿਹੜੇ ਖੁਸ਼ੀਆਂ, ਖੇੜੇ ਤੇ ਤਰੱਕੀਆਂ ਬਖ਼ਸ਼ੇ।‘‘
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ