
ਖੰਨਾ, 21 ਮਾਰਚ (ਹਿੰ.ਸ.)। ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਦਿਸ਼ਾ ਨਿਰਦੇਸ਼ਾਂ 'ਤੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਨੇ ਪਿੰਡ ਭਾਦਲਾ ਉੱਚਾ ਤੋਂ ਭਾਦਲਾ ਨੀਚਾ ਤੱਕ 30 ਲੱਖ ਰੁਪਏ ਦੀ ਲਾਗਤ ਨਾਲ ਪੰਜਾਬ ਮੰਡੀ ਬੋਰਡ ਵੱਲੋਂ ਇੰਟਰਲਾਕ ਟਾਈਲਾਂ ਲਾ ਕੇ ਬਣਾਈ ਜਾ ਰਹੀ ਸੜਕ ਦਾ ਨਿਰੀਖਣ ਕੀਤਾ।ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰੀਨ ਬੁਨਿਆਦੀ ਸਹੂਲਤਾਂ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਖੰਨਾ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵੱਡੇ ਪੱਧਰ 'ਤੇ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਹਲਕਾ ਖੰਨਾ ਨੂੰ ਨਮੂਨੇ ਦਾ ਹਲਕਾ ਬਣਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ, ਇਸ ਲਈ ਪਿੰਡਾਂ ਦੀਆਂ ਲਿੰਕ ਸੜਕਾਂ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਹੋ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਕੁਲਵੰਤ ਸਿੰਘ ਮਹਿਮੀ, ਦਲਵਾਰਾ ਸਿੰਘ, ਦੀਦਾਰ ਸਿੰਘ, ਸੁਰਿੰਦਰ ਸਿੰਘ, ਹਰਬੰਸ ਸਿੰਘ ਸਮਤੇ ਪਿੰਡ ਵਾਸੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ