ਪੰਜਾਬ : ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ, 6.5 ਕਿਲੋਗ੍ਰਾਮ ਹੈਰੋਇਨ ਬਰਾਮਦ
ਚੰਡੀਗੜ੍ਹ/ਫਿਰੋਜ਼ਪੁਰ, 21 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਬਾਰਡ
ਫਾਜ਼ਿਲਕਾ ਨੇੜੀਓਂ 6.5 ਕਿਲੋਗ੍ਰਾਮ ਹੈਰੋਇਨ ਬਰਾਮਦ


ਚੰਡੀਗੜ੍ਹ/ਫਿਰੋਜ਼ਪੁਰ, 21 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਬਾਰਡਰ ਆਊਟਪੋਸਟ (ਬੀਓਪੀ) ਜੀਜੀ-2, ਪਿੰਡ ਮਹਿਤਮ ਨਗਰ, ਫਾਜ਼ਿਲਕਾ ਨੇੜੀਓਂ 6.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਕੰਡਿਆਲੀ ਵਾੜ ਨੇੜੇ ਪਹੁੰਚ ਗਏ ਅਤੇ ਹਨ੍ਹੇਰੇ ਦਾ ਫਾਇਦਾ ਉਠਾ ਕੇ ਉਨ੍ਹਾਂ ਨੇ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਘੁਸਪੈਠ ਨੂੰ ਰੋਕਣ ਲਈ ਚੌਕਸ ਬੀਐਸਐਫ ਦੇ ਜਵਾਨਾਂ ਨੇ ਕਈ ਰਾਊਂਡ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਵਿਸਥਾਰਤ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ।

ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਬੀਐਸਐਫ ਫਾਜ਼ਿਲਕਾ ਨਾਲ ਮਿਲ ਕੇ ਸ਼ਨੀਵਾਰ ਸਵੇਰੇ ਵਿਸ਼ੇਸ਼ ਘਾਤ ਲਗਾ ਕੇ ਹਮਲਾ ਕਰਨ ਦੀ ਯੋਜਨਾ ਬਣਾਈ ਅਤੇ ਪਿੰਡ ਮਹਿਤਮ ਨਗਰ, ਫਾਜ਼ਿਲਕਾ, ਜਿੱਥੋਂ ਪਾਕਿਸਤਾਨੀ ਤਸਕਰ ਖੇਪ ਨੂੰ ਅੱਗੇ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਦੇ ਖੇਤਰ ਵਿੱਚ ਸਾਂਝਾ ਗੁਪਤ ਆਪ੍ਰੇਸ਼ਨ ਚਲਾਇਆ। ਉਨ੍ਹਾਂ ਕਿਹਾ ਕਿ ਬੀਐਸਐਫ ਤਾਇਨਾਤ ਜਵਾਨਾਂ ਨੇ ਜਵਾਬੀ ਕਾਰਵਾਈ ਵਿੱਚ ਤੁਰੰਤ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇਸ ਆਪ੍ਰੇਸ਼ਨ ਦੇ ਨਤੀਜੇ ਵਜੋਂ ਮੌਕੇ ਤੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande