ਕਿਸਾਨ ਜਥੇਬੰਦੀਆਂ ਨੇ ਭਾਜਪਾ ਪ੍ਰਧਾਨ ਨਾਲ ਕੀਤੀ ਮੁਲਾਕਾਤ, ਚੋਣ ਘੋਸ਼ਣਾ ਪੱਤਰ ਵਿੱਚ ਮੰਗਾਂ ਸ਼ਾਮਲ ਕਰਨ ਦੀ ਅਪੀਲ
ਚੰਡੀਗੜ੍ਹ, 21 ਮਾਰਚ (ਹਿੰ.ਸ.)। ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਇੱਕ ਡੈਲੀਗੇਸ਼ਨ ਨੇ ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਸੰਬੰਧੀ ਇੱਕ ਵਿਸਥਾਰਪੂਰਵਕ ਮੰਗ ਪੱਤਰ ਪੇਸ਼ ਕੀਤਾ। ਇਸ ਡੈਲੀਗੇਸ਼ਨ ਵਿੱਚ ਹਰਮੀਤ ਸਿੰਘ ਕਾਦੀਆਂ (ਬੀ
ਕਿਸਾਨ ਜਥੇਬੰਦੀਆਂ ਨੇ ਭਾਜਪਾ ਪ੍ਰਧਾਨ ਨਾਲ ਕੀਤੀ ਮੁਲਾਕਾਤ


ਚੰਡੀਗੜ੍ਹ, 21 ਮਾਰਚ (ਹਿੰ.ਸ.)। ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਇੱਕ ਡੈਲੀਗੇਸ਼ਨ ਨੇ ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਸੰਬੰਧੀ ਇੱਕ ਵਿਸਥਾਰਪੂਰਵਕ ਮੰਗ ਪੱਤਰ ਪੇਸ਼ ਕੀਤਾ। ਇਸ ਡੈਲੀਗੇਸ਼ਨ ਵਿੱਚ ਹਰਮੀਤ ਸਿੰਘ ਕਾਦੀਆਂ (ਬੀ ਕੇ ਯੂ ਕਾਦੀਆਂ), ਫੁਰਮਾਨ ਸਿੰਘ ਸੰਧੂ (ਬੀ ਕੇ ਯੂ ਪੰਜਾਬ), ਜੰਗਵੀਰ ਸਿੰਘ ਚੌਹਾਨ (ਦੋਆਬਾ ਕਿਸਾਨ ਕਮੇਟੀ ਪੰਜਾਬ), ਬਲਵਿੰਦਰ ਸਿੰਘ ਮੱਲ੍ਹੀ ਨੰਗਲ (ਦੋਆਬਾ ਕਿਸਾਨ ਸੰਘਰਸ਼ ਕਮੇਟੀ), ਬਲਵਿੰਦਰ ਸਿੰਘ ਰਾਜੂ ਔਲਖ (ਮਾਝਾ ਕਿਸਾਨ ਸੰਘਰਸ਼ ਕਮੇਟੀ), ਮਲੂਕ ਸਿੰਘ ਹੀਰਕੇ (ਬੀ ਕੇ ਯੂ ਮਾਲਵਾ ਹਰੀਕੇ) ਅਤੇ ਕੁਲਦੀਪ ਸਿੰਘ ਬਲਜੀਦਪੁਰ (ਦੋਆਬਾ ਕਿਸਾਨ ਯੂਨੀਅਨ ਪੰਜਾਬ) ਸ਼ਾਮਲ ਸਨ।

ਡੈਲੀਗੇਸ਼ਨ ਨੇ ਆਪਣੇ ਮੰਗ ਪੱਤਰ ਵਿੱਚ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਸਲੇ ਦਾ ਹੱਲ ਰਿਪੇਰੀਅਨ ਸਿਧਾਂਤ ਦੇ ਅਧਾਰ 'ਤੇ ਕਰਨ, ਕਿਸਾਨਾਂ ਨੂੰ ਕਰਜ਼ੇ ਤੋਂ ਮੁਕਤ ਕਰਨ, ਫਸਲਾਂ ਲਈ ਐਮਐਸਪੀ ਅਤੇ ਭਾਵ ਅੰਤਰ ਸਕੀਮ ਲਾਗੂ ਕਰਨ, ਕਿਸਾਨ ਕਮਿਸ਼ਨ ਅਤੇ ਜਨਰਲ ਕੈਟਾਗਿਰੀ ਕਮਿਸ਼ਨ ਬਣਾਉਣ ਵਰਗੀਆਂ ਮੁੱਖ ਮੰਗਾਂ ਰੱਖੀਆਂ। ਇਸ ਤੋਂ ਇਲਾਵਾ, ਪੰਜਾਬ ਵਿੱਚ ਨੌਕਰੀਆਂ ਵਿੱਚ ਪੰਜਾਬੀਆਂ ਨੂੰ ਤਰਜੀਹ ਦੇਣ, ਗੰਨੇ ਦੀ ਬਕਾਇਆ ਰਕਮ ਸਮੇਂ ਸਿਰ ਅਦਾ ਕਰਨ, ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਨਕਲੀ ਦੁੱਧ ਦੀ ਜਾਂਚ ਲਈ ਮੋਬਾਈਲ ਲੈਬੋਰਟਰੀਆਂ ਸ਼ੁਰੂ ਕਰਨ ਦੀ ਵੀ ਮੰਗ ਕੀਤੀ ਗਈ।

ਕਿਸਾਨ ਆਗੂਆਂ ਨੇ ਭਾਜਪਾ ਤੋਂ ਅਪੀਲ ਕੀਤੀ ਕਿ ਆਉਣ ਵਾਲੇ ਚੋਣ ਘੋਸ਼ਣਾ ਪੱਤਰ ਵਿੱਚ ਇਹ ਮੰਗਾਂ ਸ਼ਾਮਲ ਕੀਤੀਆਂ ਜਾਣ ਅਤੇ ਪੰਜਾਬ ਦੇ ਮੁੱਦਿਆਂ ਦਾ ਤੁਰੰਤ ਹੱਲ ਕੀਤਾ ਜਾਵੇ।

ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਡੈਲੀਗੇਸ਼ਨ ਨੂੰ ਧਿਆਨ ਨਾਲ ਸੁਣਦੇ ਹੋਏ ਭਰੋਸਾ ਦਿਵਾਇਆ ਕਿ ਕਿਸਾਨਾਂ ਦੀਆਂ ਵਾਜਬ ਮੰਗਾਂ ਨੂੰ ਪਾਰਟੀ ਮੰਚ 'ਤੇ ਉਠਾਇਆ ਜਾਵੇਗਾ ਅਤੇ ਉਹਨਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande