ਪੰਜਾਬ ਦੇ ਰਾਜਪਾਲ ਨੇ ਦਿੱਤੀਆਂ ਈਦ-ਉਲ-ਫਿਤਰ ਦੀਆਂ ਵਧਾਈਆਂ
ਚੰਡੀਗੜ੍ਹ, 21 ਮਾਰਚ (ਹਿੰ.ਸ.)। ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਈਦ-ਉਲ-ਫਿਤਰ ਦੇ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਕਟਾਰੀਆ ਨੇ ਕਿਹਾ, ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸਮਾਪਤੀ ਨੂੰ ਦਰਸਾਉਣ ਅਤੇ ਲੋ
ਰਾਜਪਾਲ ਗੁਲਾਬ ਚੰਦ ਕਟਾਰੀਆ


ਚੰਡੀਗੜ੍ਹ, 21 ਮਾਰਚ (ਹਿੰ.ਸ.)। ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਈਦ-ਉਲ-ਫਿਤਰ ਦੇ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਕਟਾਰੀਆ ਨੇ ਕਿਹਾ, ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸਮਾਪਤੀ ਨੂੰ ਦਰਸਾਉਣ ਅਤੇ ਲੋਕਾਂ ਵਿੱਚ ਨੇਕ ਪ੍ਰਵਿਰਤੀਆਂ ਪੈਦਾ ਕਰਨ ਵਾਲੇ ਤਿਉਹਾਰ ਈਦ-ਉਲ-ਫਿਤਰ ਮੌਕੇ ਮੈਂ ਆਪਣੀਆਂ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਉਮੀਦ ਹੈ ਕਿ ਇਹ ਤਿਉਹਾਰ ਭਾਈਚਾਰੇ, ਸਦਭਾਵਨਾ ਅਤੇ ਆਪਸੀ ਸਾਂਝ ਦੀਆਂ ਭਾਵਨਾਵਾਂ ਨੂੰ ਉਜਾਗਰ ਕਰੇਗਾ ਅਤੇ ਸਾਡੇ ਸਾਂਝੇ ਸਮਾਜ ਦੇ ਬੰਧਨਾਂ ਨੂੰ ਹੋਰ ਮਜ਼ਬੂਤ ਕਰੇਗਾ।

ਆਪਣੇ ਸੰਦੇਸ਼ ਵਿੱਚ, ਰਾਜਪਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸਲਾਮ ਦੇ ਸਿਧਾਂਤਾਂ ਨੂੰ ਯਾਦ ਕਰਦਿਆਂ ਆਪਣੇ ਸਾਥੀ ਨਾਗਰਿਕਾਂ ਪ੍ਰਤੀ ਦਿਆਲਤਾ, ਹਮਦਰਦੀ, ਉਦਾਰਤਾ ਅਤੇ ਸਹਿਣਸ਼ੀਲਤਾ ਦੇ ਗੁਣਾਂ ਨੂੰ ਅਪਣਾਉਣ ਜੋ ਸ਼ਾਂਤੀ, ਸ਼ੁੱਧਤਾ ਅਤੇ ਪਰਮਾਤਮਾ ਦੀ ਇੱਛਾ ਅੱਗੇ ਸਿਰ ਝੁਕਾਉਣ 'ਤੇ ਜ਼ੋਰ ਦਿੰਦੇ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande