ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਲ ਰਹੀਆਂ ਆਧੁਨਿਕ ਸਹੂਲਤਾਂ – ਖੁੱਡੀਆਂ
ਸ੍ਰੀ ਮੁਕਤਸਰ ਸਾਹਿਬ/ਲੰਬੀ, 21 ਮਾਰਚ (ਹਿੰ.ਸ.)। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਨਵੇਂ ਉਪਰਾਲੇ ਲਗਾਤਾਰ ਜਾਰੀ ਹਨ। ਇਸੇ ਤਹਿਤ ਲੰਬੀ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਇੰਟਰਐਕਟਿਵ ਫਲੈਟ ਪੈਨਲਾਂ
ਸਮਾਗਮ ਦੌਰਾਨ ਕੈਬਿਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ।


ਸ੍ਰੀ ਮੁਕਤਸਰ ਸਾਹਿਬ/ਲੰਬੀ, 21 ਮਾਰਚ (ਹਿੰ.ਸ.)। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਨਵੇਂ ਉਪਰਾਲੇ ਲਗਾਤਾਰ ਜਾਰੀ ਹਨ। ਇਸੇ ਤਹਿਤ ਲੰਬੀ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਇੰਟਰਐਕਟਿਵ ਫਲੈਟ ਪੈਨਲਾਂ ਦੀ ਸ਼ੁਰੂਆਤ ਕੀਤੀ ਗਈ। ਪਿੰਡ ਖੁੱਡੀਆਂ ਗੁਲਾਬ ਸਿੰਘ ਦੇ ਸਰਕਾਰੀ ਹਾਈ ਸਕੂਲ ਵਿੱਚ ਕੈਬਿਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਇਸਦੀ ਰਸਮੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਮੰਤਰੀ ਖੁੱਡੀਆਂ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਅਧੀਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਤਕਨੀਕੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਉਹ ਸਮੇਂ ਦੇ ਹਾਣੀ ਬਣ ਸਕਣ। ਉਨ੍ਹਾਂ ਕਿਹਾ ਕਿ ਇੰਟਰਐਕਟਿਵ ਫਲੈਟ ਪੈਨਲਾਂ ਰਾਹੀਂ ਪੜ੍ਹਾਈ ਹੋਰ ਵੀ ਰੁਚਿਕਰ ਅਤੇ ਪ੍ਰਭਾਵਸ਼ਾਲੀ ਬਣੇਗੀ ਅਤੇ ਵਿਦਿਆਰਥੀਆਂ ਦੀ ਸਮਝ ਅਤੇ ਸਿੱਖਣ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ। ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਇਹ ਉਪਰਾਲੇ ਸ਼ਲਾਘਾਯੋਗ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਨਵੇਂ ਪ੍ਰੋਜੈਕਟ ਲਾਗੂ ਕੀਤੇ ਜਾਣਗੇ।

ਇਸ ਮੌਕੇ ਹਲਕਾ ਸਿੱਖਿਆ ਕੋਆਰਡੀਨੇਟਰ ਗੁਰਮਨ ਮਾਨ ਲਾਲਬਾਈ ਅਤੇ ਸੀਨੀਅਰ ਆਗੂ ਗੁਰਬਾਜ ਸਿੰਘ ਬਣਵਾਲਾ ਨੇ ਦੱਸਿਆ ਕਿ ਕੈਬਿਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਯਤਨਾਂ ਸਦਕਾ ਲੰਬੀ ਹਲਕੇ ਦੇ ਸਕੂਲਾਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਸੈਕੰਡਰੀ ਸਕੂਲ ਥਰਾਜਵਾਲਾ, ਲਾਲਬਾਈ, ਸਰਕਾਰੀ ਸਕੂਲ ਸਿੰਘਵਾਲਾ, ਕਿੱਲਿਆਂਵਾਲੀ ਅਤੇ ਘੁਮਿਆਰਾ ਸਮੇਤ ਹੋਰ ਕਈ ਸਕੂਲਾਂ ਵਿੱਚ ਵੀ ਇੰਟਰਐਕਟਿਵ ਫਲੈਟ ਪੈਨਲ ਸਪੁਰਦ ਕੀਤੇ ਗਏ ਹਨ। ਇਸ ਮੌਕੇ ਬਲਾਕ ਪ੍ਰਧਾਨ ਸ਼ਿਵਰਾਜ ਸਿੰਘ ਮਿੱਠੜੀ, ਕਰਮਵੀਰ ਲੁਹਾਰਾ, ਪੀਏ ਟੋਨੀ ਭੱਟੀ, ਸੁਖਵੀਰ ਪਾਲ, ਕੁਲਵੀਰ ਸਿੰਘ, ਲਵਪ੍ਰੀਤ ਚੰਨੂੰ, ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਸਮੇਤ ਪ੍ਰਿੰਸੀਪਲ ਅਤੇ ਸਕੂਲ ਸਟਾਫ ਮੈਂਬਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande