
ਮੋਗਾ,21 ਮਾਰਚ (ਹਿੰ.ਸ.)। ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਰੈਂਪ’ (ਆਰਏਐੱਮਪੀ) ਸਕੀਮ ਅਧੀਨ ਸਰਕਾਰੀ ਆਈ.ਟੀ.ਆਈ. ਵਿਖੇ ਲੱਗੇ ਜ਼ਿਲ੍ਹਾ ਪੱਧਰੀ ‘ਪੰਜਾਬ ਸਖੀ ਸ਼ਕਤੀ ਮੇਲਾ’ ਦੇ ਦੂਸਰੇ ਦਿਨ ਮੰਡੇਰ ਬ੍ਰਦਰਜ ਨੇ ਆਪਣੀ ਗਾਇਕੀ ਜਰੀਏ ਰੌਣਕਾਂ ਲਗਾਈਆਂ। ਮੇਲੇ ਵਿੱਚ ਭਾਰੀ ਗਿਣਤੀ ਵਿੱਚ ਮੋਗਾ ਵਾਸੀਆਂ ਨੇ ਸ਼ਿਰਕਤ ਕਰਕੇ ਆਨੰਦ ਮਾਣਿਆ।
ਮੇਲੇ ਦੇ ਦੂਸਰੇ ਦਿਨ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਸਟਾਲ ਲਗਾਉਣ ਵਾਲੇ ਭਾਗੀਦਾਰਾਂ ਨੂੰ ਸਰਟੀਫਿਕੇਟਾਂ ਦੀ ਵੰਡ ਕੀੀ । ਇਸ ਮੌਕੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਨੂੰ ਸਾਈਕਲਾਂ, ਬੈਗਜ, ਪਾਣੀ ਵਾਲੀਆਂ ਬੋਤਲਾਂ, ਕੈਲਕੂਲੇਟਰ, ਬੂਟਾਂ ਦੀ ਵੰਡ ਕੀਤੀ ਗਈ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸਟਾਲਾਂ ਦਾ ਦੌਰਾ ਕਰਕੇ ਮਹਿਲਾਵਾਂ ਦੁਆਰਾ ਤਿਆਰ ਕੀਤੇ ਉਤਪਾਦਾਂ ਦੀ ਪ੍ਰਸੰਸਾ ਕੀਤੀ।
ਉਨ੍ਹਾਂ ਕਿਹਾ ਕਿ ਇਸ ਮੇਲੇ ਦਾ ਮੁੱਖ ਉਦੇਸ਼ ਮਹਿਲਾ ਉੱਦਮੀਆਂ, ਸਵੈ ਸਹਾਇਤਾ ਸਮੂਹਾਂ ਅਤੇ ਸੂਖਮ ਉਦਯੋਗਾਂ ਨੂੰ ਇਕ ਮਜ਼ਬੂਤ ਵਪਾਰਕ ਮੰਚ ਪ੍ਰਦਾਨ ਕਰਨਾ ਹੈ। ਇਸ ਮੇਲੇ ਵਿਚ ਵਪਾਰਕ ਗਤੀਵਿਧੀਆਂ ਦੇ ਨਾਲ-ਨਾਲ ਲੋਕਾਂ ਦੇ ਮਨੋਰੰਜਨ ਲਈ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਗਏ। ਜਿਨ੍ਹਾਂ ਮਹਿਲਾਉਦਮੀਆਂ ਨੇ ਸਰਕਾਰ ਪਾਸੋਂ ਵਿੱਤੀ ਪ੍ਰੋਤਸਾਹਨ ਲੈ ਕੇ ਆਪਣੇ ਉਦਯੋਗ ਸਥਾਪਿਤ ਕੀਤੇ ਹਨ ਜਾਂ ਆਪਣੇ ਸਵੈ-ਰੋਜਗਾਰ ਚਲਾਏ ਹਨ, ਉਨ੍ਹਾਂ ਨੂੰ ਆਪਣੇ ਉੱਤਪਾਦਾਂ ਦੀ ਸੇਲ ਕਰਨ ਲਈ ਇੱਥੇ ਮੁਫਤ ਸਟਾਲਾਂ ਦਿੱਤੀਆਂ ਗਈਆਂ। ਵਿਧਾਇਕ ਨੇ ਕਿਹਾ ਕਿ ਮਹਿਲਾ ਉਦਮੀਆਂ ਲਈ ਇੱਹ ਮੇਲਾ ਵਿਸ਼ੇਸ਼ ਮਹੱਤਵ ਰੱਖਦਾ ਹੈ ਕਿਉਂਕਿ ਉਨ੍ਹਾਂ ਨੂੰ ਇਸ ਜਰੀਏ ਰੋਜਗਾਰ ਦੇ ਹੋਰ ਮੌਕੇ ਪ੍ਰਦਾਨ ਹੁੰਦੇ ਹਨ।
ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮਹਿਲਾਵਾਂ ਪ੍ਰਤੀ ਸੁਚੱਜੀ ਸੋਚ ਸਦਕਾ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੰਜਾਬ ਸਖੀ ਸ਼ਕਤੀ ਮੇਲੇ ਆਯੋਜਿਤ ਹੋ ਰਹੇ ਹਨ ਜਿਹਨਾਂ ਜਰੀਏ ਉਦਮੀ ਮਹਿਲਾਵਾਂ ਦੇ ਸਵੈ ਰੋਜਗਾਰ ਨੂੰ ਹੁਲਾਰਾ ਮਿਲ ਰਿਹਾ ਹੈ। ਇਨ੍ਹਾਂ ਮੇਲਿਆਂ ਨਾਲ ਉਨ੍ਹਾਂ ਦੀ ਆਰਥਿਕਤਾ ਨੂੰ ਉੱਚਾ ਚੁੱਕਿਆ ਜਾ ਰਿਹਾ ਹੈ। ਉਨ੍ਹਾਂਮਹਿਲਾ ਉਦਮੀਆਂ ਵੱਲੋਂ ਬਣਾਏ ਗਏ ਉਤਪਾਦਾਂ ਦੀ ਪ੍ਰਸੰਸਾ ਕਰਕੇ ਹੋਰ ਮਿਹਨਤ ਆਪਣੇ ਕੰਮ ਨੂੰ ਅੱਗੇ ਤੋਰਨ ਲਈ ਪ੍ਰੇਰਿਤ ਕੀਤਾ।
ਡਿਪਟੀ ਕਮਿਸ਼ਰ ਮੋਗਾ ਸਾਗਰ ਸੇਤੀਆ ਨੇ ਕਿਹਾ ਕਿ ਮੇਲੇ ਵਿੱਚ ਜਿਹੜੀਆਂ ਮਹਿਲਾਵਾਂ ਵਲੋਂ ਵਧੀਆਂ ਕਾਰਜਗਾਰੀ/ਸਟਾਲ ਲਾਈ ਜਾਵੇਗੀ ਉਨ੍ਹਾਂਨੂੰ ਨਗਦ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂਕਿਹਾ ਕਿ ਔਰਤਾਂ ਵੱਲੋਂ ਪੂਰਨ ਉਤਸ਼ਾਹ ਨਾਲ ਆਪਣੇ ਸਟਾਲਾਂ ਜਰੀਏ ਹੱਥੀਂ ਬਣੇ ਉਤਪਾਦ ਵੇਚੇ ਗਏ। ਆਮ ਲੋਕਾਂ ਦਾ ਇਨ੍ਹਾਂ ਉਤਪਾਦਾਂ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਮੇਲੇ ਵਿੱਚ ਵਧੀਕ ਡਿਪਟੀ ਕਮਿਸ਼ਰ (ਵਿਕਾਸ) ਕੁਲਪ੍ਰੀਤ ਸਿੰਘ, ਐਸ.ਡੀ.ਐਮ. ਸੂਰਜ ਤੇ ਹੋਰ ਵੀ ਅਧਿਕਾਰੀ ਮੌਜੂਦ ਰਹੇ। ਉਨ੍ਹਾਂ ਦੱਸਿਆ ਕਿ 21 ਮਾਰਚ ਨੂੰ ਮੇਲੇ ਦੇ ਅਖੀਰਲੇ ਦਿਨ ਪੰਜਾਬੀ ਗਾਇਕ ਪ੍ਰਭ ਗਿੱਲ ਆਪਣੀ ਗਾਇਕੀ ਜਰੀਏ ਲੋਕਾਂ ਦਾ ਮੰਨੋਰੰਜਨ ਕਰਨਗੇ। ਉਨ੍ਹਾਂਜ਼ਿਲ੍ਹਾ ਵਾਸੀਆਂ ਨੂੰ ਇਸੇ ਤਰ੍ਹਾਂ ਇਸ ਮੇਲੇ ਵਿੱਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ ਦੀ ਅਪੀਲ ਕੀਤੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ