ਜਲਾਲਾਬਾਦ ’ਚ 3 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
ਜਲਾਲਾਬਾਦ, 21 ਮਾਰਚ (ਹਿੰ.ਸ.)। ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ਼ ਜਾਰੀ ਮੁਹਿੰਮ ਤਹਿਤ ਥਾਣਾ ਅਮੀਰ ਖਾਸ ਪੁਲਿਸ ਨੇ 3 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਹਿਰ ਲਾਧੂਕਾ ਮਾਈਨਰ ਦੀ ਪੱਟੜੀ ''ਤ
ਜਲਾਲਾਬਾਦ ’ਚ 3 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ


ਜਲਾਲਾਬਾਦ, 21 ਮਾਰਚ (ਹਿੰ.ਸ.)। ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ਼ ਜਾਰੀ ਮੁਹਿੰਮ ਤਹਿਤ ਥਾਣਾ ਅਮੀਰ ਖਾਸ ਪੁਲਿਸ ਨੇ 3 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਹਿਰ ਲਾਧੂਕਾ ਮਾਈਨਰ ਦੀ ਪੱਟੜੀ 'ਤੇ ਬਣੇ ਆਰਮੀ ਦੇ ਮੋਰਚਿਆਂ ਨੇੜੇ ਗਸ਼ਤ ਕਰ ਰਹੀ ਸੀ ਤਾਂ ਅਰਸ਼ਪ੍ਰੀਤ ਸਿੰਘ ਪੁਲਿਸ ਦੀ ਗੱਡੀ ਦੇਖ ਕੇ ਘਬਰਾ ਕੇ ਕਣਕ ਦੇ ਖੇਤ ਵੱਲ ਮੁੜਨ ਲੱਗਿਆ। ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਤਾਂ ਉਸਦੀ ਪੈਂਟ ਦੀ ਖੱਬੀ ਜੇਬ ਵਿੱਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਤੇ ਧਾਰਾ 21/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande