‘ਵਪਾਰੀਆਂ ਦੀ ਤਰੱਕੀ, ਪੰਜਾਬ ਦੀ ਤਰੱਕੀ‘ - ਬਾਂਸਲ
ਅੰਮ੍ਰਿਤਸਰ, 21 ਮਾਰਚ (ਹਿੰ.ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵਪਾਰੀਆਂ ਦੇ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਵਪਾਰੀਆਂ ਨੂੰ ਆਪਣਾ ਕਾਰੋਬਾਰ ਚਲਾਉਣ ਲਈ ਆ ਰਹੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਖੁਦ ਉਨਾਂ ਦੇ ਦੁਆਰ ਤੱਕ ਪਹੁੰਚ ਰਹੀ ਹੈ। ਇਨਾਂ ਸ਼ਬਦਾਂ ਦਾ
ਵਪਾਰੀਆਂ ਦੀਅਂ ਮੁਸ਼ਕਿਲਾਂ ਸੁਣਦੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ


ਅੰਮ੍ਰਿਤਸਰ, 21 ਮਾਰਚ (ਹਿੰ.ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵਪਾਰੀਆਂ ਦੇ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਵਪਾਰੀਆਂ ਨੂੰ ਆਪਣਾ ਕਾਰੋਬਾਰ ਚਲਾਉਣ ਲਈ ਆ ਰਹੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਖੁਦ ਉਨਾਂ ਦੇ ਦੁਆਰ ਤੱਕ ਪਹੁੰਚ ਰਹੀ ਹੈ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲਾ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਨੇ ਅਟਾਰੀ ਹਲਕੇ ਵਿੱਚ ਮੀਟਿੰਗ ਕਰਦੇ ਹੋਏ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਨੂੰ ਮੌਕੇ 'ਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਵਪਾਰੀਆਂ ਨੂੰ ਆਪਣੇ ਕਾਰੋਬਾਰ ਚਲਾਉਣ ਵਿੱਚ ਆਉਣ ਵਾਲੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਬਾਰੇ ਗੱਲਬਾਤ ਵੀ ਕੀਤੀ ਗਈ।

ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਅਤੇ ਸੰਦੀਪ ਸਿੰਘ ਚੈਅਰਮੈਨ ਹਲਕਾ ਅਟਾਰੀ ਨੇ ਵਪਾਰੀਆਂ ਦੀ ਤਰੱਕੀ, ਪੰਜਾਬ ਦੀ ਤਰੱਕੀ ਦਾ ਨਾਅਰਾ ਦਿੱਤਾ। ਇਸ ਮੌਕੇ ਉਚੇਚੇ ਤੋਰ ’ਤੇ ਐਸ.ਡੀ.ਐਮ ਗੁਰਮਿੰਦਰ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਦੀ ਮੌਜੂਦਗੀ ਵਿੱਚ ਵੱਖ-ਵੱਖ ਮਹਿਕਮੇ ਵੱਲੋਂ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਗਿਆ ਅੱਤੇ ਉਹਨਾਂ ਦਾ ਜਲਦ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ।

ਅਭਿਸ਼ੇਕ ਬਾਂਸਲ ਨੇ ਕਿਹਾ, ਸਾਲਾਂ ਤੋਂ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਮਾਮੂਲੀ ਮੁੱਦਿਆਂ ਲਈ ਵੀ ਕਈ ਦਫ਼ਤਰਾਂ ਦੇ ਚੱਕਰ ਕੱਟ ਕੇ ਆਪਣਾ ਕੀਮਤੀ ਸਮਾਂ ਬਰਬਾਦ ਕਰਨ ਲਈ ਮਜਬੂਰ ਕੀਤਾ ਗਿਆ ਹੈ। ਜਿਸ ਨਾਲ ਉਨ੍ਹਾਂ ਦਾ ਕੀਮਤੀ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਹੁੰਦੇ ਰਹੇ ਹਨ। ਇਸ ਨੂੰ ਬਦਲਣ ਦੀ ਲੋੜ ਹੈ, ਅਤੇ ਸਰਕਾਰ ਇਹ ਬਦਲਾਅ ਲਿਆਉਣ ਲਈ ਦ੍ਰਿੜ ਹੈ। ਇਸ ਮੌਕੇ ਐਸ.ਡੀ.ਐਮ. ਗੁਰਮਿੰਦਰ ਸਿੰਘ ਨੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਕੋਈ ਵੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਡੀ.ਐਸ. ਪੀ ਯਾਦਵਿੰਦਰ ਸਿੰਘ ਦੇ ਨਾਲ ਜੀਐਸਟੀ, ਕਿਰਤ, ਉਦਯੋਗ, ਪੀ.ਐਸ.ਪੀ.ਸੀ.ਐਲ, ਪੰਚਾਇਤ ਅਤੇ ਵੱਖ-ਵੱਖ ਹੋਰ ਵਿਭਾਗਾਂ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਕਮਿਸ਼ਨ ਮੈਂਬਰ ਰਣਜੀਤ ਸਿੰਘ, ਮਨਜਿੰਦਰ ਸਿੰਘ, ਹਰਦੇਵ ਸਿੰਘ, ਕੁਲਦੀਪ ਸਿੰਘ, ਪ੍ਰਭਜੋਤ ਸਿੰਘ ਦੇ ਨਾਲ ਅਟਾਰੀ ਬਾਜ਼ਾਰ ਦੇ ਵਪਾਰੀ ਮੌਜੂਦ ਸਨ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande