ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ 11 ਨਵੇਂ ਬੋਰਡ ਸਥਾਪਿਤ
ਚੰਡੀਗੜ੍ਹ, 21 ਮਾਰਚ (ਹਿੰ.ਸ.)। ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਦੀ ਸਮਾਜਿਕ ਤੇ ਆਰਥਿਕ ਤਰੱਕੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਗੱਲ ਮਲਕੀਤ ਸਿੰਘ ਥਿੰਦ, ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ ਨੇ ਪੰਜਾਬ ਭਵਨ ਵਿਖੇ ਪੱਛੜੀਆਂ ਸ੍ਰੇਣੀਆਂ ਲਈ ਨਵ ਗਠਿਤ 11 ਬੋਰਡਾਂ ਦੇ ਚੇਅਰਮੈਨ, ਵਾਈਸ
ਮੀਟਿੰਗ ਦੌਰਾਨ ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ ਮਲਕੀਤ ਸਿੰਘ ਥਿੰਦ ਅਤੇ ਹੋਰ।


ਚੰਡੀਗੜ੍ਹ, 21 ਮਾਰਚ (ਹਿੰ.ਸ.)। ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਦੀ ਸਮਾਜਿਕ ਤੇ ਆਰਥਿਕ ਤਰੱਕੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਗੱਲ ਮਲਕੀਤ ਸਿੰਘ ਥਿੰਦ, ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ ਨੇ ਪੰਜਾਬ ਭਵਨ ਵਿਖੇ ਪੱਛੜੀਆਂ ਸ੍ਰੇਣੀਆਂ ਲਈ ਨਵ ਗਠਿਤ 11 ਬੋਰਡਾਂ ਦੇ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਕਹੀ। ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸਹਿਯੋਗ ਨਾਲ ਪਹਿਲਾਂ ਹੀ ਕਈ ਭਲਾਈ ਕਾਰਜ ਕੀਤੇ ਜਾ ਰਹੇ ਹਨ ਅਤੇ ਹੁਣ ਨਵੇਂ ਬੋਰਡਾਂ ਦੀ ਸਥਾਪਨਾ ਨਾਲ ਇਹ ਯਤਨ ਹੋਰ ਮਜ਼ਬੂਤ ਹੋਣਗੇ।

ਮੀਟਿੰਗ ਦੌਰਾਨ ਬੈਕਫਿੰਕੋ ਦੇ ਅਧਿਕਾਰੀਆਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਸਵੈ-ਰੋਜ਼ਗਾਰ ਲਈ ਘੱਟ ਵਿਆਜ ਦਰਾਂ ‘ਤੇ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ। ਇਸ ਤਹਿਤ ਕਰਿਆਨੇ ਦੀਆਂ ਦੁਕਾਨਾਂ, ਡੇਅਰੀ ਫਾਰਮਿੰਗ ਵਰਗੀਆਂ ਗਤੀਵਿਧੀਆਂ ਲਈ 18 ਤੋਂ 55 ਸਾਲ ਦੇ ਪੰਜਾਬ ਦੇ ਵਸਨੀਕ ਯੋਗ ਹਨ। ਇਸ ਤੋਂ ਇਲਾਵਾ ਐਨਬੀਸਐਫਡੀਸੀ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਐਜੂਕੇਸ਼ਨ ਲੋਨ ਵੀ ਦਿੱਤੇ ਜਾਂਦੇ ਹਨ।

ਅਸ਼ੀਰਵਾਦ ਸਕੀਮ ਸਬੰਧੀ ਦੱਸਿਆ ਗਿਆ ਕਿ ਸਾਲ 2025-26 ਦੌਰਾਨ 89 ਕਰੋੜ ਰੁਪਏ ਜਾਰੀ ਕਰਕੇ 17,533 ਲਾਭਪਾਤਰੀਆਂ ਨੂੰ ਲਾਭ ਪਹੁੰਚਾਇਆ ਗਿਆ ਹੈ। ਇਸੇ ਤਰ੍ਹਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਓਬੀਸੀ ਅਧੀਨ 12.59 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ ਅਤੇ ਐਨਐਸਪੀ ਪੋਰਟਲ ਰਾਹੀਂ 10,092 ਵਿਦਿਆਰਥੀਆਂ ਨੇ ਅਰਜ਼ੀਆਂ ਦਿੱਤੀਆਂ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਓਬੀਸੀ ਵਿਦਿਆਰਥੀਆਂ ਲਈ ਹੋਸਟਲਾਂ ਦੀ ਉਸਾਰੀ ਲਈ ਪ੍ਰਸਤਾਵ ਭਾਰਤ ਸਰਕਾਰ ਕੋਲ ਭੇਜੇ ਗਏ ਹਨ ਅਤੇ ਜਲਦੀ ਹੀ ਫੰਡ ਪ੍ਰਾਪਤ ਹੋਣ ਦੀ ਸੰਭਾਵਨਾ ਹੈ। ਨਾਲ ਹੀ, ਸਰਕਾਰੀ ਨੌਕਰੀਆਂ ਅਤੇ ਦਾਖਲਿਆਂ ਵਿੱਚ ਪੱਛੜੀਆਂ ਸ੍ਰੇਣੀਆਂ ਲਈ ਰਿਜ਼ਰਵੇਸ਼ਨ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ।

ਚੇਅਰਮੈਨ ਥਿੰਦ ਨੇ ਬੋਰਡਾਂ ਦੇ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਵੀ ਯੋਗ ਵਿਅਕਤੀ ਨੂੰ ਪੱਛੜੀ ਸ੍ਰੇਣੀ ਦਾ ਸਰਟੀਫਿਕੇਟ ਬਣਾਉਣ ਵਿੱਚ ਦਿੱਕਤ ਆਉਂਦੀ ਹੈ ਤਾਂ ਉਸਨੂੰ ਤੁਰੰਤ ਸੰਬੰਧਤ ਜ਼ਿਲ੍ਹਾ ਅਧਿਕਾਰੀ ਦੇ ਧਿਆਨ ਵਿੱਚ ਲਿਆਂਦਾ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿਕਤ ਨਾ ਆਵੇ।

ਮੀਟਿੰਗ ਦੌਰਾਨ ਸੁਖਵਿੰਦਰ ਸਿੰਘ, ਚੇਅਰਮੈਨ, ਕੰਬੋਜ ਭਲਾਈ ਬੋਰਡ, ਬਾਰੀ ਸਲਮਾਨੀ ਅਲੀਆਸ ਅਬਦੁੱਲ ਬਾਰੀ, ਚੇਅਰਮੈਨ, ਪੰਜਾਬ ਰਾਜ ਮੁਸਲਿਮ ਭਲਾਈ ਬੋਰਡ, ਰਾਮ ਕੁਮਾਰ ਮੁਕਾਰੀ, ਚੇਅਰਮੈਨ, ਸੈਣੀ ਭਲਾਈ ਬੋਰਡ, ਗੁਰਮੀਤ ਸਿੰਘ ਬਾਵਾ, ਚੇਅਰਮੈਨ ਵੈਰਾਗੀ ਭਲਾਈ ਬੋਰਡ, ਰਿਟਾ: ਬ੍ਰਿਗ-ਰਾਜਕੁਮਾਰ, ਚੇਅਰਮੈਨ ਗੁੱਜਰ ਭਲਾਈ ਬੋਰਡ, ਕੇਸ਼ਵ ਵਰਮਾ, ਚੇਅਰਮੈਨ, ਸਵਰਨਕਾਰ ਭਲਾਈ ਬੋਰਡ, ਮੱਖਣ ਲਾਲ ਪਲਾਂ ਚੇਅਰਮੈਨ, ਸੈਣ ਸਮਾਜ ਭਲਾਈ ਬੋਰਡ, ਡੈਨੀਅਲ ਮਸੀਹ, ਚੇਅਰਮੈਨ ਮਸੀਹ ਭਲਾਈ ਬੋਰਡ ਸਤਪਾਲ ਸਿੰਘ ਸੋਖੀ ਚੇਅਰਮੈਨ, ਰਾਮਗੜ੍ਹੀਆ ਭਲਾਈ ਬੋਰਡ ਅਤੇ ਰਾਜੂ ਕਨੌਜੀਆ, ਚੇਅਰਮੈਨ ਕਨੌਜੀਆ ਭਲਾਈ ਬੋਰਡ ਹਾਜ਼ਰ ਸਨ। ਇਸ ਤੋਂ ਇਲਵਾ ਸਮਾਜਿਕ ਨਿਆ ਵਿਭਾਗ ਦੇ ਨੋਡਲ ਅਫਸਰ ਸੁਖਸਾਗਰ ਸਿੰਘ ਅਤੇ ਬੈਕਫਿੰਕੋ ਦੇ ਅਧਿਕਾਰੀ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande