ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ
ਕਾਦੀਆਂ/ਗੁਰਦਾਸਪੁਰ, 21 ਮਾਰਚ (ਹਿੰ.ਸ.)। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਆਪਣੀ ਰਿਹਾਇਸ਼ ਸੇਖਵਾਂ ਵਿਖੇ ਲੋਕ ਮਿਲਣੀ ਦੌਰਾਨ ਇਲਾਕੇ ਦੇ ਨਿਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸੁਣਿਆ ਅਤੇ ਹਰ ਮਾਮਲੇ ਦੇ ਤੁਰੰਤ ਨਿਪਟਾਰੇ ਲਈ ਸੰਬੰਧਿਤ ਅਧਿਕਾਰੀਆਂ ਨੂੰ ਲਾਜ਼ਮੀ ਹਦ
ਇਲਾਕਾ ਨਿਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ


ਕਾਦੀਆਂ/ਗੁਰਦਾਸਪੁਰ, 21 ਮਾਰਚ (ਹਿੰ.ਸ.)। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਆਪਣੀ ਰਿਹਾਇਸ਼ ਸੇਖਵਾਂ ਵਿਖੇ ਲੋਕ ਮਿਲਣੀ ਦੌਰਾਨ ਇਲਾਕੇ ਦੇ ਨਿਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸੁਣਿਆ ਅਤੇ ਹਰ ਮਾਮਲੇ ਦੇ ਤੁਰੰਤ ਨਿਪਟਾਰੇ ਲਈ ਸੰਬੰਧਿਤ ਅਧਿਕਾਰੀਆਂ ਨੂੰ ਲਾਜ਼ਮੀ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਲੋਕ ਸੇਵਾ ਹੀ ਅਸਲ ਸੇਵਾ ਹੈ ਅਤੇ ਇਸੇ ਸਿਧਾਂਤ ਦੇ ਅਧਾਰ ‘ਤੇ ਲੋਕਾਂ ਦੀ ਭਲਾਈ ਲਈ ਨਿਰੰਤਰ ਯਤਨ ਜਾਰੀ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਕਾਦੀਆਂ ਵਿਖੇ ਸੜਕਾਂ, ਨਿਕਾਸੀ ਪ੍ਰਬੰਧ, ਪੀਣ ਵਾਲੇ ਪਾਣੀ, ਸਿੱਖਿਆ ਅਤੇ ਸਿਹਤ ਸਹੂਲਤਾਂ ਆਦਿ ਸਬੰਧੀ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਲੋਕ ਹਿੱਤ ਵਿੱਚ ਵਿਕਾਸ ਕਾਰਜ ਜਾਰੀ ਰਹਿਣਗੇ।

ਉਨ੍ਹਾਂ ਕਿਹਾ ਕਾਦੀਆਂ ਵਿਧਾਨ ਸਭਾ ਹਲਕੇ ਦੇ ਹਰ ਪਿੰਡ ਅੰਦਰ ਬੁਨਿਆਦੀ ਢਾਂਚੇ ਅਤੇ ਬਿਹਤਰ ਸਹੂਲਤਾਂ ਨਾਲ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਹਲਕੇ ਦੇ ਚਹੁਪੱਖੀ ਵਿਕਾਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।

ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਸਰਬਪੱਖੀ ਵਿਕਾਸ ਕਾਰਜ ਜਾਰੀ ਹਨ ਅਤੇ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਦੀਆਂ ਹਲਕੇ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਵਿੱਚ ਸੜਕ ਬਣਾਉਣ ਦੇ ਕੰਮ ਕਰਵਾਏ ਗਏ ਹਨ ਅਤੇ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande