ਸਪੀਕਰ ਸੰਧਵਾਂ ਨੇ ਨਗਰ ਕੌਂਸਲ ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਕੋਟਕਪੂਰਾ, 21 ਮਾਰਚ (ਹਿੰ.ਸ.)। ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਨਗਰ ਕੌਂਸਲ ਕੋਟਕਪੂਰਾ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਡੀ ਗਿਣਤੀ ਵਿੱਚ ਪਹੁੰਚੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਸੰਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ
ਲੋਕ ਮਿਲਣੀ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹੋਰ।


ਕੋਟਕਪੂਰਾ, 21 ਮਾਰਚ (ਹਿੰ.ਸ.)। ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਨਗਰ ਕੌਂਸਲ ਕੋਟਕਪੂਰਾ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਡੀ ਗਿਣਤੀ ਵਿੱਚ ਪਹੁੰਚੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਸੰਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ।

ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ ਹੱਲ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਲੋਕ ਮਿਲਣੀਆਂ ਇਸ ਮਕਸਦ ਨੂੰ ਪੂਰਾ ਕਰਨ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ, ਇਸ ਲਈ ਪ੍ਰਸ਼ਾਸਨ ਨੂੰ ਲੋਕਾਂ ਦੇ ਦਰ ‘ਤੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਪਿਛਲੇ 4 ਸਾਲਾਂ ਤੋਂ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਯਕੀਨੀ ਬਣਾਉਂਦੇ ਹਨ।

ਇਸ ਮੌਕੇ ਲੋਕਾਂ ਵੱਲੋਂ ਪਾਣੀ ਸਪਲਾਈ, ਸੜਕਾਂ ਦੀ ਮੁਰੰਮਤ, ਸਫ਼ਾਈ ਪ੍ਰਬੰਧ ਅਤੇ ਹੋਰ ਨਗਰਿਕ ਸੁਵਿਧਾਵਾਂ ਨਾਲ ਸਬੰਧਤ ਮੁੱਦੇ ਉਠਾਏ ਗਏ। ਸਪੀਕਰ ਸ. ਸੰਧਵਾਂ ਨੇ ਭਰੋਸਾ ਦਿੱਤਾ ਕਿ ਹਰ ਇਕ ਸਮੱਸਿਆ ਦਾ ਸਮਾਂ-ਬੱਧ ਹੱਲ ਕੀਤਾ ਜਾਵੇਗਾ ਅਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਦੀ ਵਿਕਾਸ ਪ੍ਰਕਿਰਿਆ ਵਿੱਚ ਸਰਕਾਰ ਦਾ ਸਾਥ ਦੇਣ।

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1 ਲੱਖ 80 ਹਜ਼ਾਰ ਆਦਮਨ ਦੀ ਲਿਮਟ ਨੂੰ ਵਧਾ ਕੇ 8 ਲੱਖ ਆਮਦਨ ਦੀ ਲਿਮਟ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਹੁਣ ਬਹੁਤ ਲੋਕ ਦਾਲ ਆਟਾ ਸਕੀਮ ਦਾ ਲਾਭ ਲੈ ਸਕਣਗੇ। ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਸਾਧੂ ਰਾਮ ਕੁਸਲਾ ਓ.ਐਸ.ਡੀ., ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਸੁਖਵੰਤ ਸਿੰਘ ਪੱਕਾ, ਗੈਰੀ ਵੜਿੰਗ, ਸਿਮਰਨਜੀਤ ਸਿੰਘ ਐਮ.ਸੀ. ਮਨਦੀਪ ਮੌਂਗਾ, ਅਮਨਦੀਪ ਸਿੰਘ ਪੀ.ਟੇ ਟੂ ਸਪੀਕਰ, ਰਾਜਪਾਲ ਢੁੱਡੀ ਤੋਂ ਇਲਾਵਾ ਨਗਰ ਕੌਂਸਲ ਦੇ ਅਧਿਕਾਰੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande