ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਦਰਸ਼ਨੀ ਡਿਊਢੀ ਦੇ ਬਾਹਰ ਜੋੜਾ ਘਰ ਗੱਠੜੀ ਘਰ ਸਮੇਤ ਹੋਰ ਸੇਵਾਵਾਂ ਦੀ ਸੇਵਾ ਹੋਈ ਆਰੰਭ
ਤਰਨ ਤਾਰਨ ਸਾਹਿਬ/ਅੰਮ੍ਰਿਤਸਰ, 21 ਮਾਰਚ (ਹਿੰ.ਸ.)। ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਦਰਸ਼ਨੀ ਡਿਊਢੀ ਦੇ ਬਾਹਰ ਸੰਗਤਾਂ ਦੀ ਸਹੂਲਤ ਲਈ ਮੋਟਰਸਾਈਕਲ ਤੇ ਸਕੂਟਰ ਸਟੈਂਡ, ਜੋੜਾ ਘਰ, ਗਠੜੀ ਘਰ ਅਤੇ ਸੰਗਤਾਂ ਲਈ ਵਾਸਰੂਮ ਬਨਾਉਣ ਲਈ ਕਾਰ ਸੇਵਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਾਬਾ ਜਗਤਾਰ ਸਿੰਘ, ਬਾਬਾ ਮਹਿੰਦਰ ਸਿੰਘ ਕਾਰ ਸੇਵਾ ਤਰਨ ਤਾਰਨ ਵਾਲਿਆਂ, ਹੋਰ ਪ੍ਰਮੁੱਖ ਸਖਸ਼ੀਅਤਾਂ ਅਤੇ ਸੰਗਤਾਂ ਦੀ ਹਾਜ਼ਰੀ ਵਿੱਚ ਕਾਰ ਸੇਵਾ ਦੀ ਟੱਕ ਲਗਾ ਕੇ ਸ਼ੁਰੂਆਤ ਕਰਵਾਈ ਗਈ ।


ਤਰਨ ਤਾਰਨ ਸਾਹਿਬ/ਅੰਮ੍ਰਿਤਸਰ, 21 ਮਾਰਚ (ਹਿੰ.ਸ.)। ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਦਰਸ਼ਨੀ ਡਿਊਢੀ ਦੇ ਬਾਹਰ ਸੰਗਤਾਂ ਦੀ ਸਹੂਲਤ ਲਈ ਮੋਟਰਸਾਈਕਲ ਤੇ ਸਕੂਟਰ ਸਟੈਂਡ, ਜੋੜਾ ਘਰ, ਗਠੜੀ ਘਰ ਅਤੇ ਸੰਗਤਾਂ ਲਈ ਵਾਸਰੂਮ ਬਨਾਉਣ ਲਈ ਕਾਰ ਸੇਵਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਜਗਤਾਰ ਸਿੰਘ, ਬਾਬਾ ਮਹਿੰਦਰ ਸਿੰਘ ਕਾਰ ਸੇਵਾ ਤਰਨ ਤਾਰਨ ਵਾਲਿਆਂ ਵਲੋਂ ਪ੍ਰਮੁੱਖ ਸਖਸ਼ੀਅਤਾਂ ਅਤੇ ਸੰਗਤਾਂ ਦੀ ਹਾਜ਼ਰੀ ਵਿੱਚ ਟੱਕ ਲਗਾ ਕੇ ਸ਼ੁਰੂਆਤ ਕੀਤੀ ਗਈ। ਇਸ ਤੋਂ ਪਹਿਲਾਂ ਦੀਵਾਨ ਹਾਲ ਵਿਖੇ ਗੁਰਬਾਣੀ ਕੀਰਤਨ ਮਗਰੋਂ ਕਾਰ ਸੇਵਾ ਦੀ ਆਰੰਭਤਾ ਦੀ ਅਰਦਾਸ ਹੋਈ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਗਤਾਂ ਦੀ ਮੰਗ ਅਨੁਸਾਰ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਊੜੀ ਦੇ ਬਾਹਰ ਬੇਸਮੈਂਟ ਵਿਚ ਮੋਟਰਸਾਈਕਲ ਤੇ ਸਕੂਟਰ ਸਟੈਂਡ ਤਿਆਰ ਕੀਤਾ ਜਾਵੇਗਾ। ਇਸ ਉਪਰ ਜੋੜਾ ਘਰ ਤੇ ਗੱਠੜੀ ਘਰ ਤਿਆਰ ਹੋਵੇਗਾ। ਇਸੇ ਤਰ੍ਹਾਂ ਸੰਗਤਾਂ ਦੀ ਸਹੂਲਤ ਲਈ ਵਾਸ਼ਰੂਮ ਵੀ ਤਿਆਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਾਰੇ ਕਾਰਜ ਦੀ ਸੇਵਾ ਬਾਬਾ ਜਗਤਾਰ ਸਿੰਘ ਬਾਬਾ ਮਹਿੰਦਰ ਸਿੰਘ ਕਾਰ ਸੇਵਾ ਤਰਨ ਤਾਰਨ ਸਾਹਿਬ ਵਾਲਿਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਕਈ ਹੋਰ ਗੁਰਦੁਆਰਾ ਸਾਹਿਬਾਨ ਅਤੇ ਅਸਥਾਨਾਂ ਦੀਆਂ ਸੇਵਾਵਾਂ ਸੰਗਤਾਂ ਦੇ ਸਹਿਯੋਗ ਨਾਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਾਰਜ਼ ਤੇ ਵੀ ਕਰੀਬ 5 ਕਰੋੜ ਰੁਪਏ ਖ਼ਰਚ ਆਉਣ ਦਾ ਅਨੁਮਾਨ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਘਰ ਦੀਆਂ ਇਨ੍ਹਾਂ ਸੇਵਾਵਾਂ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਗੁਰਬਖਸ਼ ਸਿੰਘ ਖਾਲਸਾ, ਅਮਰਜੀਤ ਸਿੰਘ ਭਲਾਈਪੁਰ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਐਕਸੀਅਨ ਸੁਖਜਿੰਦਰ ਸਿੰਘ, ਬਾਬਾ ਕਾਰਜ ਸਿੰਘ, ਬਾਬਾ ਅਵਤਾਰ ਸਿੰਘ ਭੈਲ, ਬਾਬਾ ਰਣਜੀਤ ਸਿੰਘ, ਬਾਬਾ ਅਵਤਾਰ ਸਿੰਘ, ਮੈਨੇਜਰ ਹਰਜਿੰਦਰ ਸਿੰਘ ਪੱਟੀ ਆਦਿ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande