
ਅੰਮ੍ਰਿਤਸਰ, 21 ਮਾਰਚ (ਹਿੰ.ਸ.)। ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ, ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਰੁਪਿੰਦਰ ਪਾਲ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਅਗਨੀਵੀਰ ਆਰਮੀ ਦੀ ਭਰਤੀ ਦੀ ਆਨਲਾਈਨ ਰਜਿਸਟ੍ਰੇਸ਼ਨ 13 ਮਾਰਚ 2026 ਤੋਂ ਸ਼ੁਰੂ ਹੋ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਦੇ ਰੋਜ਼ਗਾਰ ਅਫਸਰ ਮੁਕੇਸ਼ ਸਰੰਗਲ ਨੇ ਦੱਸਿਆ ਕਿ ਇਸ ਵਿੱਚ ਉਮਰ ਸੀਮਾ 18 ਤੋਂ 22 ਸਾਲ ਅਤੇ 12ਵੀਂ ਪਾਸ ਪ੍ਰਾਰਥੀ ਅਪਲਾਈ ਕਰ ਸਕਦੇ ਹਨ। ਪ੍ਰਾਰਥੀ ਆਰਮੀ ਦੇ ਨਿਯਮਾਂ ਅਨੁਸਾਰ ਫਿਜ਼ੀਕਲੀ ਫਿੱਟ ਹੋਣੇ ਚਾਹੀਦੇ ਹਨ। ਇੱਥੇ ਇਹ ਦੱਸਣਯੋਗ ਹੈ ਕਿ ਪਹਿਲਾਂ ਦੀ ਉਮਰ ਸੀਮਾ 21 ਸਾਲ ਤੋਂ ਵੱਧਾ ਕੇ 22 ਸਾਲ ਤੱਕ ਕਰ ਦਿੱਤੀ ਗਈ ਹੈ। ਚਾਹਵਾਨ ਪ੍ਰਾਰਥੀ ਇੱਕੋ ਵਾਰ ਵਿੱਚ ਦੋ ਵੱਖ-ਵੱਖ ਪੋਸਟਾਂ ਵਿੱਚ ਵੀ ਅਪਲਾਈ ਕਰ ਸਕਦੇ ਹਨ।
ਕਰੀਅਰ ਕਾਉਂਸਲਰ ਭਾਰਤੀ ਸ਼ਰਮਾ ਨੇ ਕਿਹਾ ਕਿ ਆਰਮੀ ਵਿੱਚ ਭਰਤੀ ਦੇ ਚਾਹਵਾਨ ਪ੍ਰਾਰਥੀ www.joinindianarmy.nic.in ’ਤੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਉਕਤ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ, ਜਾਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ ਖੁਦ ਆ ਕੇ ਮਿਲ ਸਕਦੇ ਹਨ ਅਤੇ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕਰ ਸਕਦੇ ਹਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ