ਵਿਧਾਨ ਸਭਾ ਚੋਣਾਂ 2027 ’ਚ ਮੁੜ 100 ਤੋਂ ਵੱਧ ਸੀਟਾਂ ਜਿੱਤਾਂਗੇ : ਭਗਵੰਤ ਮਾਨ
ਫਾਜ਼ਿਲਕਾ, 22 ਮਾਰਚ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿੱਚ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ ਅਤੇ 350 ਕਿਲੋਮੀਟਰ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ


ਸੰਬੋਧਨ ਕਰਦੇ ਮੁੱਖ ਮੰਤਰੀ ਭਗਵੰਤ ਮਾਨ


ਫਾਜ਼ਿਲਕਾ, 22 ਮਾਰਚ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿੱਚ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ ਅਤੇ 350 ਕਿਲੋਮੀਟਰ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰੀ ਦੀ ਆੜ ਵਿੱਚ ਬਣਦੀਆਂ ਘਟੀਆ-ਮਿਆਰ ਵਾਲੀਆਂ ਸੜਕਾਂ ਦੇ ਨਿਰਮਾਣ ਦਾ ਯੁੱਗ ਹੁਣ ਖਤਮ ਹੋ ਚੁੱਕਾ ਹੈ।

ਅੱਜ ਦੇ ਸੜਕੀ ਪ੍ਰਾਜੈਕਟ ਨੂੰ ਪੰਜਾਬ ਭਰ ਵਿੱਚ ਬਣਾਏ ਜਾ ਰਹੇ 43,000 ਕਿਲੋਮੀਟਰ ਦੇ ਵਿਸ਼ਾਲ ਸੜਕੀ ਨੈੱਟਵਰਕ ਦਾ ਹਿੱਸਾ ਦੱਸਿਦਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਖ਼ਤ ਜਵਾਬਦੇਹੀ ਨਾਲ ਸੜਕਾਂ ਚੰਗੀਆਂ ਬਣਨਗੀਆਂ, ਜ਼ਮੀਨਦੋਜ਼ ਤਾਰਾਂ ਰਾਹੀਂ ਬਿਜਲੀ ਦੇ ਖੰਭੇ ਹਟਾਉਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਵੋਟਰ ਮੁੜ ਫਤਵਾ ਦੇ ਕੇ ਸਰਕਾਰ ਨੂੰ ਵਾਪਸ ਲਿਆਉਣਗੇ।

ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਨੇ ਰਵਾਇਤੀ ਪਾਰਟੀਆਂ ਦੇ 70 ਸਾਲਾਂ ਦੇ ਕਾਰਜਕਾਲ ਨਾਲੋਂ ਵੱਧ ਕੰਮ ਕੀਤਾ ਹੈ। ਸੂਬਾ ਸਰਕਾਰ ਤੇਜ਼ ਗਤੀ ਨਾਲ ਅੱਗੇ ਵਧ ਰਹੀ ਹੈ ਅਤੇ ਸਾਲ 2027 ਵਿੱਚ ਸੂਬਾ ਇਸ ਵਿਕਾਸ ਨੂੰ ਅਗਲੇ ਪੱਧਰ 'ਤੇ ਲੈ ਜਾਵੇਗਾ। ਇਹ ਵਿਕਾਸ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕਈ ਲੋਕ-ਪੱਖੀ ਨੀਤੀਆਂ ਨਾਲ ਜੁੜਿਆ ਹੋਇਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਕੰਧ 'ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਆਮ ਲੋਕਾਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਸਾਲ 2027 ਵਿੱਚ ਦੁਬਾਰਾ ਸਰਕਾਰ ਬਣਾਏਗੀ। ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਕਾਰਨ ਅਸੀਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ 100 ਤੋਂ ਵੱਧ ਸੀਟਾਂ ਜਿੱਤਾਂਗੇ। ਲੋਕਾਂ ਦੁਆਰਾ ਦਿਖਾਇਆ ਗਿਆ ਭਾਰੀ ਸਮਰਥਨ ਇਸ ਤੱਥ ਦਾ ਪ੍ਰਮਾਣ ਹੈ ਕਿ ਲੋਕ ਰਵਾਇਤੀ ਪਾਰਟੀਆਂ ਨੂੰ ਮੁੜ ਸਬਕ ਸਿਖਾਉਣ ਦੀ ਉਡੀਕ ਕਰ ਰਹੇ ਹਨ।

ਅਕਾਲੀ ਦਲ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਇਸ ਡਰਾਮੇ ਦਾ ਅਸਲੀ ਨਾਮ 'ਪਰਿਵਾਰ ਬਚਾਓ ਯਾਤਰਾ' ਹੈ। 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਇਹ ਕਿਸ ਤੋਂ ਪੰਜਾਬ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਪੰਜਾਬੀਆਂ ਦੇ ਹਿਰਦਿਆਂ ਨੂੰ ਵਲੂੰਧਰਿਆ ਅਤੇ ਮਾਫੀਏ ਨੂੰ ਸਰਪ੍ਰਸਤੀ ਦਿੱਤੀ ਹੈ। ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਸ਼ੱਕੀ ਕਿਰਾਦਰ ਤੋਂ ਚੰਗੀ ਤਰ੍ਹਾਂ ਜਾਣੂ ਹਨ ਜਿਸ ਕਾਰਨ ਉਨ੍ਹਾਂ ਦੀਆਂ ਨੌਟੰਕੀਆਂ ਹੁਣ ਨਹੀਂ ਚੱਲਣਗੀਆਂ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande