ਤਣਾਅ ਦੇ ਵੱਧ ਰਹੇ ਮਾਮਲਿਆਂ 'ਤੇ ਠੱਲ੍ਹ ਪਾਉਣ ਲਈ ਲਾਹੇਵੰਦ ਟੈਲੀ ਮਾਨਸ ਸੇਵਾ : ਡਾ. ਕਵਿਤਾ
ਫਾਜ਼ਿਲਕਾ, 22 ਮਾਰਚ (ਹਿੰ.ਸ.)। ਮਾਨਸਿਕ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਮਾਨਸਿਕ ਤੰਦਰੁਸਤੀ ਵਿੱਚ ਵਾਧਾ ਕਰਨ ਲਈ ਭਾਰਤ ਸਰਕਾਰ ਵੱਲੋਂ 2022 ਤੋਂ ਟੈਲੀ ਮਾਨਸ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕਵਿਤਾ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਟੈਲੀ ਮਾਨਸ ਇੱਕ ਟੋਲ ਫ੍ਰੀ
ਸਿਵਲ ਸਰਜਨ ਡਾ. ਕਵਿਤਾ ਸਿੰਘ


ਫਾਜ਼ਿਲਕਾ, 22 ਮਾਰਚ (ਹਿੰ.ਸ.)। ਮਾਨਸਿਕ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਮਾਨਸਿਕ ਤੰਦਰੁਸਤੀ ਵਿੱਚ ਵਾਧਾ ਕਰਨ ਲਈ ਭਾਰਤ ਸਰਕਾਰ ਵੱਲੋਂ 2022 ਤੋਂ ਟੈਲੀ ਮਾਨਸ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕਵਿਤਾ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਟੈਲੀ ਮਾਨਸ ਇੱਕ ਟੋਲ ਫ੍ਰੀ ਹੈਲਪਲਾਈਨ ਹੈ ਜੋ ਪੂਰੇ ਭਾਰਤ ਵਿੱਚ 24x7 ਮੁਫ਼ਤ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰਦੀ ਹੈ। ਇਹ 20 ਤੋਂ ਵੱਧ ਭਾਸ਼ਾਵਾਂ ਵਿੱਚ ਉਪਲਬਧ ਹੈ। ਉਪਭੋਗਤਾ ਟੋਲ ਫ੍ਰੀ ਹੈਲਪਲਾਈਨ ਨੰਬਰ ਯਾਨੀ 1800 89 14416 ਜਾਂ 14416 ਰਾਹੀਂ ਟੈਲੀ ਮਾਨਸ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।

ਉਪਭੋਗਤਾ ਘਰ ਬੈਠੇ ਆਪਣੇ ਫੋਨ ਤੇ ਇਸ ਸੇਵਾ ਦਾ ਆਸਾਨੀ ਨਾਲ ਲਾਭ ਉਠਾ ਸਕਦੇ ਹਨ। ਕਾਲਰ/ਮਰੀਜ਼ ਦੀ ਸਾਰੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ। ਟੈਲੀ ਮਾਨਸ ਦੀ ਆਪਣੀ ਇੱਕ ਮੋਬਾਈਲ ਐਪ ਹੈ ਜਿਸ ਵਿੱਚ ਕਈ ਤਰ੍ਹਾਂ ਦੇ ਮੁੱਦਿਆਂ ਜਿਵੇਂ ਕਿ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਚਿੰਤਾ, ਪ੍ਰੀਖਿਆ ਤਣਾਅ, ਡਿਪਰੈਸ਼ਨ, ਵਿੱਤੀ ਤਣਾਅ, ਸੰਕਟ ਪ੍ਰਬੰਧਨ ਅਤੇ ਪਰਿਵਾਰਕ ਮੁੱਦਿਆਂ ਬਾਰੇ ਸਲਾਹ ਮਸ਼ਵਰਾ ਕਾਲ ’ਤੇ ਪ੍ਰਦਾਨ ਕੀਤਾ ਜਾਂਦਾ ਹੈ।

ਉਹਨਾਂ ਦੱਸਿਆ ਕਿ ਟੈਲੀ ਮਾਨਸ ਪੰਜਾਬ ਇਸ ਸਾਲ 35000 ਤੋਂ ਵੱਧ ਕਾਲਾਂ ਦੇ ਮੀਲ ਪੱਥਰ ’ਤੇ ਪਹੁੰਚ ਗਿਆ ਹੈ। ਟੈਲੀ ਮਾਨਸ ਦੇ ਉਪਭੋਗਤਾ ਆਪਣੀ ਮਾਨਸਿਕ ਸਿਹਤ ਸੰਬੰਧੀ ਚਿੰਤਾਵਾਂ ਦੇ ਅਨੁਸਾਰ ਸਲਾਹਕਾਰਾਂ, ਸਮਾਜ ਸੇਵਕਾਂ ਅਤੇ ਮਨੋਵਿਗਿਆਨੀ ਨਾਲ ਜੁੜ ਸਕਦੇ ਹਨ। ਟੈਲੀ ਮਾਨਸ ਲੋੜ ਪੈਣ ਤੇ ਵਿਅਕਤੀਗਤ ਤੌਰ ਤੇ ਸੇਵਾਵਾਂ ਵੀ ਪ੍ਰਦਾਨ ਕਰਦਾ ਹੈ। ਇਸ ਵਿੱਚ ਵੀਡੀਓ ਕਾਲ ਰਾਹੀ ਦਵਾਈ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ। ਡਾ ਮਹੇਸ਼ ਅਤੇ ਡਾ ਪਿਕਾਕਸ਼ੀ ਮਨੋ ਰੋਗਾਂ ਦੇ ਮਾਹਿਰਾਂ ਨੇ ਦੱਸਿਆ ਕਿ ਮਾਨਸਿਕ ਰੋਗ ਵੀ ਆਮ ਰੋਗਾਂ ਵਾਂਗ ਹੁੰਦੇ ਹਨ ਜਿਨ੍ਹਾਂ ਦਾ ਇਲਾਜ ਪੂਰਨ ਤੌਰ ’ਤੇ ਸੰਭਵ ਹੈ। ਇਸ ਮੌਕੇ ਮਾਸ ਮੀਡੀਆ ਤੋਂ ਵਿਨੋਦ ਖੁਰਾਣਾ, ਮਨਬੀਰ ਸਿੰਘ ਅਤੇ ਦਿਵੇਸ਼ ਕੁਮਾਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande