ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਕਰਮੀਆਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ - ਵਾਈਸ ਚੇਅਰਮੈਨ ਗਿੱਲ
ਅੰਮ੍ਰਿਤਸਰ, 22 ਮਾਰਚ (ਹਿੰ.ਸ.)। ਨੈਸ਼ਨਲ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਸਮੂਹ ਕਾਰਜ ਸਾਧਕ ਅਫ਼ਸਰਾਂ, ਡੀ.ਡੀ.ਪੀ.ਓ, ਬੀ.ਡੀ.ਪੀ.ਓਜ਼ ਨਾਲ ਮੀਟਿੰਗ ਕਰਕੇ ਉਨ੍ਹਾਂ ਨੂ
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਨੈਸ਼ਨਲ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ


ਅੰਮ੍ਰਿਤਸਰ, 22 ਮਾਰਚ (ਹਿੰ.ਸ.)। ਨੈਸ਼ਨਲ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਸਮੂਹ ਕਾਰਜ ਸਾਧਕ ਅਫ਼ਸਰਾਂ, ਡੀ.ਡੀ.ਪੀ.ਓ, ਬੀ.ਡੀ.ਪੀ.ਓਜ਼ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਅਰਬਨ ਏਰੀਏ ਅਤੇ ਰੂਰਲ ਏਰੀਏ ਵਿੱਚ ਮੈਨੂਅਲ ਸੈਕਵੈਂਜਰ ਦਾ ਸਰਵੇ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਨਗਰ ਕੌਂਸਲਾਂ/ਪੰਚਾਇਤ ਵਿੱਚ ਤਾਇਨਾਤ ਸਫਾਈ ਕਰਮਚਾਰੀਆਂ ਨੁੂੰ ਆਈ.ਡੀ ਕਾਰਡ ਮੁਹੱਈਆ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤੇ ਤਹਿਸੀਲ ਪੱਧਰ `ਤੇ ਸਫਾਈ ਕਰਚਾਰੀਆਂ ਦੀਆਂ ਮੁਸਕਲਾਂ ਦਾ ਹੱਲ ਕਰਨ ਲਈ ਕਮੇਟੀਆਂ ਦਾ ਗਠਨ ਕੀਤਾ ਜਾਵੇ ਅਤੇ ਮਹੀਨੇ ਵਿੱਚ ਇੱਕ ਵਾਰ ਸਫਾਈ ਕਰਮਚਾਰੀਆਂ ਨਾਲ ਮੀਟਿੰਗ ਜ਼ਰੂਰ ਕੀਤੀ ਜਾਵੇ।

ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਸਮੂਹ ਸਫਾਈ ਕਰਮਚਾਰੀਆਂ ਅਤੇ ਕਲਾਸ 4 ਕਰਮਚਾਰੀਆਂ ਨੂੰ ਆਯੂਸਮਾਨ ਭਾਰਤ ਸਿਹਤ ਬੀਮਾ ਨਾਲ ਜੋੜਦੇ ਹੋਏ ਇਸ ਸਕੀਮ ਤਾ ਵੱਧ ਤੋਂ ਵੱਧ ਲਾਭ ਦਵਾਇਆ ਜਾਵੇ। ਹਰੇਕ 6 ਮਹੀਨੇ ਬਾਅਦ ਸਮੂਹ ਸਫਾਈ ਕਰਮਚਾਰੀਆਂ ਦਾ ਮੈਡੀਕਲ ਚੈੱਕਅੱਪ ਕਰਵਾਇਆ ਜਾਵੇੇ ਤਾਂ ਜੋ ਇਹਨਾਂ ਨੂੰ ਗੰਦਗੀ ਤੋ ਹੋਣ ਵਾਲੀਆਂ ਬਿਮਾਰੀਆਂ ਨਾ ਹੋ ਸਕਣ। ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਕਿਸੇ ਵੀ ਸਫਾਈ ਕਰਮਚਾਰੀ ਜਾਂ ਕਲਾਸ 4 ਕਰਮਚਾਰੀਆਂ ਨਾਲ ਕੋਈ ਧੱਕਾ ਹੋਵਾ ਤਾਂ 24 ਘੰਟਿਆਂ ਵਿੱਚ ਮਾਮਲੇ ਨੂੰ ਸੁਲਝਾਇਆ ਜਾਵੇ, ਇਸ ਤੋਂ ਇਲਾਵਾਂ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਨਮਤੇ ਸਕਿਮ ਤਹਿਤ ਨਗਰ ਕੌਂਸਲਾਂ ਲਈ ਵੱਧ ਤੋਂ ਵੱਧ ਮਸ਼ੀਨਰੀ ਜਿਵੇ ਕਿ ਜੈਟਿੰਗ ਮਸ਼ੀਨਾਂ, ਸੁਪਰ ਸਕਸ਼ਨ ਮਸ਼ੀਨਾ ਦੀ ਖਰੀਦ ਕਰਨ ਲਈ ਵੱਧ ਤੋਂ ਵੱਧ ਪ੍ਰੋਜਲਾਂ ਭੇਜੀਆ ਜਾਣ।

ਨੈਸ਼ਨਲ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਜੇਕਰ ਕਿਸੇ ਸਫ਼ਾਈ ਕਰਮਚਾਰੀ ਨੂੰ ਉਸ ਦੇ ਬਣਦੇ ਹੱਕ ਨਹੀਂ ਮਿਲਦੇ ਜਾਂ ਕੋਈ ਹੋਰ ਮੁਸ਼ਕਲ ਆਉਂਦੀ ਹੈ ਤਾਂ ਉਹ ਕਮਿਸ਼ਨ ਨਾਲ ਰਾਬਤਾ ਕਰ ਸਕਦਾ ਹੈ।

ਇਸ ਮੌਕੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਰਣਦੀਪ ਸਿੰਘ ਵੜੈਚ ਈ.ਓ. ਜੰਡਿਆਲਾ ਗੁਰੂ, ਅਨਿਲ ਕੁਮਾਰ ਈ.ਓ., ਖੁਸ਼ਬੀਰ ਸਿੰਘ ਸੁਪਰਡੈਂਟ, ਗਗਨਦੀਪ ਸਿੰਘ ਐ.ਡੀ.ਓ., ਬਲਵਿੰਦਰ ਸਿੰਘ ਇੰਸਪੈਕਟਰ, ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ, ਡੀ.ਐਸ.ਪੀ. ਜੰਡਿਆਲਾ ਗੁਰੂ, ਡੀ.ਡੀ.ਪੀ.ਓ ਅਤੇ ਵੱਖ-ਵੱਖ ਬੀ.ਡੀ.ਪੀ.ਓਜ਼, ਨਗਰ ਕੌਂਸਲ ਜੰਡਿਆਲਾ ਗੁਰੂ ਦੇ ਵੱਖ-ਵੱਖ ਕੌਂਸਲਰ, ਗੁਰਦੇਵ ਸਿੰਘ ਰੰਧਾਵਾ ਏ.ਡੀ.ਸੀ. ਯੂਡੀ ਦੇ ਨੁਮਾਇੰਦਾ ਅਤੇ ਸਫਾਈ ਕਰਮਚਾਰੀ ਯੂਨੀਅਨ ਦੇ ਅਹੁਦੇਦਾਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande