ਕਾਲਾ ਅਫਗਾਨਾ ਵਿਖੇ ਟ੍ਰੇਡਰਜ਼ ਕਮਿਸ਼ਨ ਤਹਿਤ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ
ਕਾਲਾ ਅਫਗਾਨਾ/ਬਟਾਲਾ, 22 ਮਾਰਚ (ਹਿੰ.ਸ.)। ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਗੁਰਦਾਸਪੁਰ ਦੇ ਚੇਅਰਮੈਨ ਸਿਮਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਵਪਾਰੀਆਂ ਤੇ ਦੁਕਾਨਦਾਰਾਂ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕਰਵਾਈਆਂ ਜਾ ਰਹੀਆਂ ਹਨ। ਜਿਸ ਤਹਿਤ ਕਾਲਾ ਅਫਗਾਨਾ ਵਿਖੇ ਦੁਕਾਨਦਾਰਾਂ ਅਤ
ਟ੍ਰੇਡਰਜ਼ ਕਮਿਸ਼ਨ ਤਹਿਤ ਵਪਾਰੀਆਂ ਤੇ ਦੁਕਾਨਦਾਰਾਂ ਦੀ ਮੀਟਿੰਗ ਦਾ ਦ੍ਰਿਸ਼।


ਕਾਲਾ ਅਫਗਾਨਾ/ਬਟਾਲਾ, 22 ਮਾਰਚ (ਹਿੰ.ਸ.)। ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਗੁਰਦਾਸਪੁਰ ਦੇ ਚੇਅਰਮੈਨ ਸਿਮਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਵਪਾਰੀਆਂ ਤੇ ਦੁਕਾਨਦਾਰਾਂ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕਰਵਾਈਆਂ ਜਾ ਰਹੀਆਂ ਹਨ। ਜਿਸ ਤਹਿਤ ਕਾਲਾ ਅਫਗਾਨਾ ਵਿਖੇ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਬਲਬੀਰ ਸਿੰਘ ਪਨੂੰ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ, ਚੇਅਰਮੈਨ ਗੁਰਪ੍ਰੀਤ ਸਿੰਘ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਦੁਕਾਨਦਾਰ ਅਤੇ ਵਪਾਰ ਮੰਡਲ ਦੀਆਂ ਵੱਖ-ਵੱਖ ਸਖ਼ਸ਼ੀਅਤਾਂ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ 'ਪੰਜਾਬ ਟਰੇਡ ਕਮਿਸ਼ਨ' ਦਾ ਗਠਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਪ੍ਰਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਕਮਿਸ਼ਨ ਵਲੋਂ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਦਰਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਗਿਆ। ਪੰਜਾਬ ਸਟੇਟ ਟਰੇਡਰ ਕਮਿਸ਼ਨ ਦਾ ਮੁੱਖੀ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਵਪਾਰਕ ਮਾਹੌਲ ਨੂੰ ਹੋਰ ਸੁਗਮ ਅਤੇ ਪਾਰਦਰਸ਼ੀ ਬਣਾਉਣਾ ਹੈ। ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਵਪਾਰੀਆਂ ਅਤੇ ਪ੍ਰਸ਼ਾਸਨ ਦਰਮਿਆਨ ਸੰਵਾਦ ਮਜ਼ਬੂਤ ਹੋ ਰਿਹਾ ਹੈ, ਜਿਸ ਨਾਲ ਵਪਾਰਕ ਗਤੀਵਿਧੀਆਂ ਨੂੰ ਨਵਾਂ ਉਤਸ਼ਾਹ ਮਿਲ ਰਿਹਾ ਹੈ। ਮੀਟਿੰਗ ਵਿੱਚ ਵਪਾਰੀਆਂ/ਦੁਕਾਨਦਾਰਾਂ ਵਲੋਂ ਆਪਣੀਆਂ ਵੱਖ ਵੱਖ ਮੁਸ਼ਕਿਲਾਂ ਦੱਸੀਆਂ ਗਈਆਂ ਹਨ, ਜਿਨ੍ਹਾਂ ਨੂੰ ਸਬੰਧਤ ਵਿਭਾਗਾਂ ਵਲੋਂ ਸਮਾਂਬੱਧ ਢੰਗ ਨਾਲ ਹੱਲ ਕਰਵਾਈਆਂ ਜਾਣਗੀਆਂ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande