
ਬਟਾਲਾ, 22 ਮਾਰਚ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਅੱਜ ਦੂਸਰੀ ਬੱਸ ਉਸਮਾਨਪੁਰ ਸਿਟੀ ਬਟਾਲਾ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਸ਼ਰਧਾਲੂਆਂ ਦੀ ਰਵਾਨਾ ਹੋਈ। ਇਸ ਮੌਕੇ ਦਵਿੰਦਰ ਸਿੰਘ, ਜਸਪਾਲ ਸਿੰਘ, ਦਲਬੀਰ ਸਿੰਘ ਜੇ.ਈ, ਹਰਮਨ ਸਿੰਘ ਅਤੇ ਬਲਜਿੰਦਰ ਸਿੰਘ ਮੌਜੂਦ ਸਨ।ਇਸ ਬੱਸ ਰਾਹੀਂ ਤਿੰਨ ਦਿਨਾਂ ਵਿੱਚ ਸ਼ਰਧਾਲੂਆਂ ਨੂੰ ਸ੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ -ਏ-ਖਾਲਸਾ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਲੋਕ ਪੂਰੀ ਸ਼ਰਧਾ ਭਾਵਨਾ ਨਾਲ ਯਾਤਰਾ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਵਿੱਤਰ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਇਹ ਮੁੰਖ ਮੰਤਰੀ ਤੀਰਥ ਯਾਤਰਾ ਨੂੰ ਲੈ ਕੇ ਸਮਾਜ ਦੇ ੬ਰ ਵਰਗ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿ ਮੁੱਖ ਮੰਤਰੀ ਤੀਰਥ ਯੋਜਨਾ ਨਾਲ ਲੋਕਾਂ ਵਿੱਚ ਖੁਸ਼ੀ ਵਰਗਾ ਮਾਹੌਲ ਹੈ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬਹੁਤ ਉਤਸ਼ਾਹਿਤ ਹਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ