
ਲੁਧਿਆਣਾ,22 ਮਾਰਚ (ਹਿੰ.ਸ.)। ਚੇਅਰਮੈਨ ਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਟਰੇਡ ਕਮਿਸ਼ਨ ਹਲਕਾ ਆਤਮ ਨਗਰ ਦੀ ਮੀਟਿੰਗ ਹੋਈ ਜਿਸ ਵਿੱਚ ਹਲਕਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਉਚੇਚੇ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ਜਿਨ੍ਹਾਂ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਸੁਣਿਆ।
ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਚੇਅਰਮੈਨ ਮਨਪ੍ਰੀਤ ਸਿੰਘ ਨੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦੇ ਹੋਏ ਮੌਕੇ ’ਤੇ ਹੀ ਕਈ ਸਮੱਸਿਆਵਾਂ ਦੇ ਹੱਲ ਕਰਵਾਇਆ ਅਤੇ ਜੋ ਰਹਿੰਦੀਆਂ ਸਮੱਸਿਆਵਾਂ ਸੀ ਉਨ੍ਹਾਂ ਦਾ ਵਿਭਾਗ ਵੱਲੋਂ ਕੰਮ ਕਰਵਾਉਣ ਦਾ ਵਾਅਦਾ ਕੀਤਾ। ਜਿਆਦਾਤਰ ਵਪਾਰੀਆਂ ਨੂੰ ਜੀ.ਐਸ.ਟੀ. ਰਿਫੰਡ ਅਤੇ ਬਿਜਲੀ ਦੀਆਂ ਤਾਰਾਂ ਜੋ ਲੰਬੇ ਸਮੇਂ ਤੋਂ ਲਟਕ ਰਹੀਆਂ ਸਨ ਦੀ ਕਾਫੀ ਵੱਡੀ ਸਮੱਸਿਆ ਸੀ ਜਿਨ੍ਹਾਂ ਨੂੰ ਸੰਬੰਧਿਤ ਅਧਿਕਾਰੀਆਂ ਨੂੰ ਕਹਿ ਕੇ ਇਹਨਾਂ ਨੂੰ ਤੁਰੰਤ ਪ੍ਰਭਾਵ ਨਾਲ ਦੂਰ ਕਰਨ ਦੀ ਹਦਾਇਤ ਦਿੱਤੀ।
ਇਸ ਮੌਕੇ ਵਪਾਰੀ ਵਰਗ ਵੀ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਨਜ਼ਰ ਆਇਆ ਅਤੇ ਕਈ ਵਪਾਰੀਆਂ ਨੇ ਆਖਿਆ ਕਿ ਇਹ ਪਹਿਲੀ ਸਰਕਾਰ ਹੈ ਜੋ ਕਿ ਇਹੋ ਜਿਹੇ ਉਪਰਾਲੇ ਕਰ ਰਹੀ ਹੈ ਨਹੀਂ ਤਾਂ ਸਾਨੂੰ ਦਫਤਰਾਂ ਦੇ ਚੱਕਰ ਕੱਟਣੇ ਪੈਂਦੇ ਸਨ ਅਤੇ ਅਧਿਕਾਰੀ ਸਾਡੀਆਂ ਸਮੱਸਿਆਵਾਂ ਨੂੰ ਨਹੀਂ ਸੁਣਦੇ ਸਨ। ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜੋ ਅਜਿਹਾ ਟਰੇਡ ਕਮਿਸ਼ਨ ਬਣਾ ਕੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਦੂਰ ਕਰ ਰਹੇ ਹਨ। ਅੰਤ ਵਿੱਚ ਵਪਾਰੀਆਂ ਵੱਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਮਨਪ੍ਰੀਤ ਸਿੰਘ ਦਾ ਧੰਨਵਾਦ ਕਰਦਿਆਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ