

ਤਰਨ ਤਾਰਨ, 22 ਮਾਰਚ (ਹਿੰ.ਸ.)। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤਰਨ ਤਾਰਨ ਵੱਲੋਂ ਜਲ ਮਹਾਉਤਸਵ ਤਹਿਤ ਅੱਜ ਜ਼ਿਲ੍ਹਾ ਪੱਧਰੀ ਵਿਸ਼ਵ ਜਲ ਦਿਵਸ ਮਨਾਇਆ ਗਿਆ। ਇਸ ਸਬੰਧੀ ਕਰਵਾਏ ਸਮਾਗਮ ਮੌਕੇ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਸੁਰਿੰਦਰ ਸਿੰਘ ਵੱਲੋਂ ਸਮਾਗਮ ਵਿਚ ਸ਼ਾਮਿਲ ਸਰਪੰਚਾਂ, ਜੀ.ਪੀ.ਡਬਲਿਊ ਕਮੇਟੀ ਦੇ ਮੈਂਬਰਾਂ, ਅਧਿਕਾਰਿਆਂ ਨੂੰ ਪਾਣੀ ਦੀ ਸਾਂਭ-ਸੰਭਾਲ ਕਰਨ, ਪਾਣੀ ਦੀ ਬਰਬਾਦੀ ਨੂੰ ਰੋਕਣ ਅਤੇ ਸਾਫ਼ ਪਾਣੀ ਨੂੰ ਬਚਾਉਣ ਹਿੱਤ ਸਹੁੰ ਚੁਕਾਈ ਗਈ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਵਿਖੇ ਚੱਲ ਰਹੀਆਂ ਨਿਰਵਿਘਨ ਜਲ ਸਪਲਾਈ ਸਕੀਮਾਂ ਤੋਂ ਸ਼ਾਮਿਲ ਹੋਏ ਸਰਪੰਚਾਂ ਅਤੇ ਕਮੇਟੀ ਮੈਂਬਰਾਂ ਨੂੰ ਵਧੀਆ ਕਾਰਗੁਜਾਰੀ ਲਈ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਦੀਆ ਹੋਰਨਾਂ ਗ੍ਰਾਮ ਪੰਚਾਇਤਾਂ ਨੂੰ ਇਨ੍ਹਾਂ ਪਿੰਡਾ ਤੋਂ ਪ੍ਰੇਰਨਾ ਲੈ ਕੇ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਹਰੇਕ ਪਿੰਡ ਵਿਚ ਨਿਰਵਿਘਨ ਜਲ ਸਪਲਾਈ ਸਕੀਮ ਦੀ ਪ੍ਰਥਾ ਨੂੰ ਲਾਗੂ ਕੀਤਾ ਜਾ ਸਕੇ ਅਤੇ ਜਲ ਜੀਵਨ ਮਿਸ਼ਨ ਤਹਿਤ ਹਰੇਕ ਘਰ ਤੱਕ ਨਿਰਵਿਘਨ ਜਲ ਸਪਲਾਈ ਦੀ ਪਹੁੰਚ ਹੋ ਸਕੇ। ਇਸ ਨਾਲ ਪਿੰਡਾ ਦੇ ਲੋਕਾਂ ਦਾ ਜੀਵਨ ਖ਼ਾਸ ਕਰਕੇ ਮਹਿਲਾਵਾਂ ਦਾ ਜੀਵਨ ਸੁਖਾਲ਼ਾ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਗ੍ਰਾਮ ਪੰਚਾਇਤ ਰਾਜੇ ਵਾਲਾ ਖੂਹ, ਗ੍ਰਾਮ ਪੰਚਾਇਤ ਰੇਸ਼ੀਆਨਾ ਬਲਾਕ ਤਰਨ ਤਾਰਨ ਅਤੇ ਗ੍ਰਾਮ ਪੰਚਾਇਤ ਕਾਜੀਵਾਲ ਬਲਾਕ ਖਡੂਰ ਸਾਹਿਬ ਦੇ ਚੰਗੇ ਕੰਮਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਸੁਖਮਿੰਦਰ ਸਿੰਘ ਨੇ ਸਮਾਗਮ ਵਿਚ ਸ਼ਾਮਿਲ ਅਧਿਕਾਰੀਆਂ ਅਤੇ ਗ੍ਰਾਮ ਪੰਚਾਇਤਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਵਿਭਾਗ ਵੱਲੋਂ ਮਿਤੀ 8 ਮਾਰਚ ਤੋਂ 21 ਮਾਰਚ ਤੱਕ ਜਲ ਮਹਾਉਤਸਵ ਤਹਿਤ ਵੱਖ-ਵੱਖ ਪਿੰਡਾਂ ਵਿਚ ਨਾਰੀ ਜਲ ਸ਼ਕਤੀ ਦਿਵਸ ਅਤੇ ਜਲ ਸੁਰੱਖਿਆ ਸਹੇਲੀ ਮੁਹਿੰਮ ਤਹਿਤ ਵੱਧ ਤੋਂ ਵੱਧ ਔਰਤਾਂ ਨੂੰ ਸ਼ਾਮਿਲ ਕਰਕੇ ਗਤੀਵਿਧਿਆਂ ਕੀਤੀਆ ਗਈਆਂ,ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਣੂ ਕਰਵਾਇਆ, ਪਿੰਡਾਂ ਦੀਆ ਮਹਿਲਾਵਾਂ ਨੂੰ ਪਾਣੀ ਦੀ ਸਾਂਭ-ਸੰਭਾਲ ,ਸਾਫ਼ ਪੀਣ ਯੋਗ ਪਾਣੀ ਪੀਣ ਦੇ ਲਾਭ ਅਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਗ੍ਰਾਮ ਪੰਚਾਇਤ ਜਲ ਸਪਲਾਈ ਅਤੇ ਸੈਨੀਟੇਸ਼ਨ ਕਮੇਟੀਆਂ ਨੂੰ 24 ਘੰਟੇ ਜਲ ਸਪਲਾਈ ਸਕੀਮ ਪਿੰਡ ਵਿਚ ਚਲਾਉਣ ਦੇ ਢੰਗ ਅਤੇ ਲਾਭ ਬਾਰੇ ਜਾਣੂ ਕਰਵਾਇਆ ਗਿਆ। ਵਿਭਾਗ ਵੱਲੋਂ ਸਮੂਹ ਪਿੰਡ ਵਾਸੀਆਂ ਨੂੰ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਅਤੇ ਪਾਣੀ ਨੂੰ ਵੱਧ ਤੋਂ ਵੱਧ ਬਚਾਉਣ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ ਗਿਆ, ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਪਿੰਡਾਂ ਵਿੱਖੇ ਪਾਣੀ ਦੇ ਸੈਂਪਲਾ ਦੀ ਜਾਂਚ ਕੀਤੀ ਗਈ ਅਤੇ ਪਿੰਡਾਂ ਦੀਆਂ ਔਰਤਾਂ ਨੂੰ ਪਾਣੀ ਦੇ ਸੈਂਪਲਾਂ ਦੀ ਜਾਂਚ ਕਰਨ ਦੀ ਟ੍ਰੇਨਿੰਗ ਮੁਹੱਈਆ ਕਰਵਾਈ ਗਈ। ਇਸ ਮੌਕੇ ਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਤਰਨ ਤਾਰਨ ਪਿਆਰ ਸਿੰਘ, ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਤਰਨ ਤਾਰਨ, ਉਪ ਮੁੱਖ ਕਾਰਜਕਾਰੀ ਅਧਿਕਾਰੀ ਜਿਲ੍ਹਾ ਪ੍ਰੀਸ਼ਦ ਦੇਵਿੰਦਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਮਨਰੇਗਾ ਦਲਜੀਤ ਸਿੰਘ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਜਗਦੀਸ ਸਿੰਘ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ 2, ਜਸਦੀਪ ਸਿੰਘ, ਕਾਰਤਿਕ ਵਰਮਾਨੀ, ਹਰਜਿੰਦਰ ਸਿੰਘ ਉਪ ਮੰਡਲ ਇੰਜੀਨੀਅਰ ਅਤੇ ਸਮੂਹ ਜੂਨੀਅਰ ਇੰਜੀਨੀਅਰਾਂ ਤੋਂ ਇਲਾਵਾ ਮੰਡਲ ਪੱਧਰੀ ਅਤੇ ਬਲਾਕ ਪੱਧਰੀ ਸਮਜਿਕ ਸਟਾਫ਼ ਹਾਜ਼ਰ ਸੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ