
ਚੰਡੀਗੜ੍ਹ, 23 ਮਾਰਚ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦੀ ਦਿਵਸ ’ਤੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪੋਸਟ ’ਚ ਲਿਖਿਆ, ‘‘ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ 'ਸ਼ਹੀਦ-ਏ-ਆਜ਼ਮ' ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਉਹਨਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ। ਇਨਕਲਾਬ ਜ਼ਿੰਦਾਬਾਦ।‘‘
ਇਸ ਦੌਰਾਨ ਸੀਐਮਓ ਪੰਜਾਬ ਨੇ ਲਿਖਿਆ, ‘‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਨੌਜਵਾਨ ਨਾਇਕਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਥਾਪਰ, ਸ਼ਹੀਦ ਸ਼ਿਵਰਾਮ ਰਾਜਗੁਰੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਨਿੱਘੀ ਸ਼ਰਧਾਂਜਲੀ ਭੇਟ ਕਰਦੀ ਹੈ।‘‘
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ