ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਈ.ਟੀ.ਓ ਨੇ ਦਿੱਤੀ ਸ਼ਰਧਾਂਜਲੀ
ਜੰਡਿਆਲਾ ਗੁਰੂ, 23 ਮਾਰਚ (ਹਿੰ.ਸ.)। ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਜੰਡਿਆਲਾ ਗੁਰੂ ਦਫ਼ਤਰ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਮਹਾਨ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਸੱਚੀ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ਼ਹ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ ਕਰਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ।


ਜੰਡਿਆਲਾ ਗੁਰੂ, 23 ਮਾਰਚ (ਹਿੰ.ਸ.)। ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਜੰਡਿਆਲਾ ਗੁਰੂ ਦਫ਼ਤਰ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਮਹਾਨ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਸੱਚੀ ਸ਼ਰਧਾਂਜਲੀ ਭੇਂਟ ਕੀਤੀ ਗਈ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਕੁਰਬਾਨੀ ਸਾਡੀ ਕੌਮ ਲਈ ਸਦਾ ਪ੍ਰੇਰਣਾ ਦਾ ਸਰੋਤ ਰਹੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਦਿੱਤੀਆਂ ਗਈਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।।

ਇਸ ਮੌਕੇ 'ਆਪ' ਪਾਰਟੀ ਦੇ ਸੀਨਿਅਰ ਆਗੂ ਚੇਅਰਮੈਨ ਸੂਬੇਦਾਰ ਛਨਾਖ ਸਿੰਘ, ਐਡਵੋਕੇਟ ਰਾਜ ਕੁਮਾਰ ਮਲਹੋਤਰਾ, ਸਰਬਜੀਤ ਸਿੰਘ ਡਿੰਪੀ (ਸ਼ਹਿਰੀ ਪ੍ਰਧਾਨ), ਸੁਨੈਣਾ ਰੰਧਾਵਾ (ਮਹਿਲਾ ਵਿੰਗ ਹਲਕਾ ਕੋਆਰਡੀਨੇਟਰ) ਅਤੇ ਸੁਨੀਲ ਪਾਸੀ (ਪ੍ਰਧਾਨ ਦਾਣਾ ਮੰਡੀ ਜੰਡਿਆਲਾ ਗੁਰੂ) ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande