‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਸ਼ਾਲ ਕਬੱਡੀ ਟੂਰਨਾਮੈਂਟ ਦਾ ਆਯੋਜਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ
ਜਲੰਧਰ, 23 ਮਾਰਚ (ਹਿੰ.ਸ.)। ਜਲੰਧਰ ਦਿਹਾਤੀ ਦੇ ਸਬ-ਡਵੀਜ਼ਨ ਨਕੋਦਰ ਦੇ ਪਿੰਡ ਚੂੜ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਏਜੰਡੇ ਤਹਿਤ, ਹਰਵਿੰਦਰ ਸਿੰਘ ਵਿਰਕ, ਐਸਐਸਪੀ ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀਐਸਪੀ ਓਂਕਾਰ ਸਿੰਘ ਬਰਾੜ ਸਬ ਡਿਵੀਜ਼
ਖਿਡਾਰੀਆਂ ਦਾ ਸਨਮਾਨ ਕਰਦੇ ਮੁੱਖ ਮਹਿਮਾਨ ਹਲਕਾ ਨਕੋਦਰ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਹਲਕਾ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ


ਜਲੰਧਰ, 23 ਮਾਰਚ (ਹਿੰ.ਸ.)। ਜਲੰਧਰ ਦਿਹਾਤੀ ਦੇ ਸਬ-ਡਵੀਜ਼ਨ ਨਕੋਦਰ ਦੇ ਪਿੰਡ ਚੂੜ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਏਜੰਡੇ ਤਹਿਤ, ਹਰਵਿੰਦਰ ਸਿੰਘ ਵਿਰਕ, ਐਸਐਸਪੀ ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀਐਸਪੀ ਓਂਕਾਰ ਸਿੰਘ ਬਰਾੜ ਸਬ ਡਿਵੀਜ਼ਨ ਨਕੋਦਰ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇੱਕ ਵਿਸ਼ਾਲ ਕਬੱਡੀ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ।

ਇਹ ਟੂਰਨਾਮੈਂਟ ਪਿੰਡ ਦੀ ਪੰਚਾਇਤ, ਐਨਆਰਆਈ ਭਰਾਵਾਂ ਅਤੇ ਇਲਾਕੇ ਦੇ ਮੋਹਤਵਾਰ ਵਿਅਕਤੀਆਂ ਦੇ ਸਹਿਯੋਗ ਨਾਲ ਰਲ-ਮਿਲ ਕੇ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਪੁਲਿਸ ਜਲੰਧਰ ਦਿਹਾਤੀ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਿਲਾਫ ਜਾਗਰੂਕ ਕੀਤਾ ਗਿਆ ਅਤੇ ਖੇਡਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਗਿਆ।

ਇਸ ਮੌਕੇ ਹਲਕਾ ਨਕੋਦਰ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਹਲਕਾ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਵਿਸ਼ੇਸ਼ ਤੌਰ ‘ਤੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਿੱਖਿਆ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਸਮਾਗਮ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਵਰਕ ਅਤੇ ਆਤਮ ਵਿਸ਼ਵਾਸ ਨੂੰ ਮਜ਼ਬੂਤ ਕਰਦੇ ਹਨ ਅਤੇ ਸਮਾਜ ਵਿੱਚ ਸਕਾਰਾਤਮਕ ਮਾਹੌਲ ਬਣਾਉਂਦੇ ਹਨ।

ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨਾ ਅਤੇ ਨਸ਼ਿਆਂ ਵਰਗੀ ਸਮਾਜਕ ਬੁਰਾਈ ਦੇ ਖ਼ਿਲਾਫ ਇੱਕ ਮਜ਼ਬੂਤ ਸੰਦੇਸ਼ ਦੇਣਾ ਸੀ, ਤਾਂ ਜੋ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਸ ਮੌਕੇ ਹੋਰ ਪਤਵੰਤੇ ਵਿਅਕਤੀ, ਪੰਚਾਇਤ ਮੈਂਬਰ, ਨੌਜਵਾਨ ਅਤੇ ਇਲਾਕਾ ਵਾਸੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।

ਜਲੰਧਰ ਦਿਹਾਤੀ ਪੁਲਿਸ ਵੱਲੋਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਦੇ ਖ਼ਿਲਾਫ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਆਪਣੇ ਆਸ-ਪਾਸ ਦੇ ਨੌਜਵਾਨਾਂ ਨੂੰ ਖੇਡਾਂ ਅਤੇ ਚੰਗੀਆਂ ਗਤੀਵਿਧੀਆਂ ਨਾਲ ਜੋੜਨ। ਪੁਲਿਸ ਨੇ ਇਹ ਵੀ ਭਰੋਸਾ ਦਿਵਾਇਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਜਿਹੇ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਜਾਰੀ ਰਹਿਣਗੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande