ਸ਼ਹੀਦੀ ਨੂੰ ਸਮਰਪਿਤ ਚੇਤਨਾ ਰੈਲੀ ਨੂੰ ਖੁਸ਼ਬੂ ਸਵਨਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਫਾਜ਼ਿਲਕਾ, 23 ਮਾਰਚ (ਹਿੰ.ਸ.)। ਸ਼ਹੀਦ ਭਗਤ ਸਿੰਘ ਦੀ ਯਾਦ ਅਤੇ ਸ਼ਹੀਦੀ ਨੂੰ ਸਮਰਪਿਤ ਇੱਕ ਚੇਤਨਾ ਰੈਲੀ ਦਾ ਆਯੋਜਨ ਕੀਤਾ ਗਿਆ ਜਿਸਨੂੰ ਖੁਸ਼ਬੂ ਸਵਨਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੈਲੀ ਵਿਚ ਸ਼ਹਿਰ ਦੇ ਪਤਵੰਤੇ ਸੱਜਣ, ਸਮਾਜ ਸੇਵੀ ਸੰਸਥਾਵਾਂ ਅਤੇ ਵੱਖ ਵੱਖ ਨੁਮਾਇੰਦੇ ਵੀ ਸ਼ਾਮਲ ਹੋਏ। ਇਸ ਮੌਕੇ ਉਨ੍
ਸ਼ਹੀਦ ਭਗਤ ਸਿੰਘ ਦੀ ਯਾਦ ਅਤੇ ਸ਼ਹੀਦੀ ਨੂੰ ਸਮਰਪਿਤ ਚੇਤਨਾ ਰੈਲੀ  ਨੂੰ ਮੈਡਮ ਖੁਸ਼ਬੂ ਸਵਨਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ


ਫਾਜ਼ਿਲਕਾ, 23 ਮਾਰਚ (ਹਿੰ.ਸ.)। ਸ਼ਹੀਦ ਭਗਤ ਸਿੰਘ ਦੀ ਯਾਦ ਅਤੇ ਸ਼ਹੀਦੀ ਨੂੰ ਸਮਰਪਿਤ ਇੱਕ ਚੇਤਨਾ ਰੈਲੀ ਦਾ ਆਯੋਜਨ ਕੀਤਾ ਗਿਆ ਜਿਸਨੂੰ ਖੁਸ਼ਬੂ ਸਵਨਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੈਲੀ ਵਿਚ ਸ਼ਹਿਰ ਦੇ ਪਤਵੰਤੇ ਸੱਜਣ, ਸਮਾਜ ਸੇਵੀ ਸੰਸਥਾਵਾਂ ਅਤੇ ਵੱਖ ਵੱਖ ਨੁਮਾਇੰਦੇ ਵੀ ਸ਼ਾਮਲ ਹੋਏ।

ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਦੇਸ਼ ਭਗਤਾਂ ਦੀਆਂ ਯਾਦਾਂ ਨੂੰ ਤਾਜ਼ਾ ਰੱਖ ਕੇ ਚੰਗੇ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਅਜਿਹੇ ਸੂਰਮਿਆਂ ਨੇ ਨਿਕੀ ਉਮਰੇ ਦੇਸ਼ ਦੀ ਖਾਤਿਰ ਜਾਨਾ ਵਾਰ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਨੂੰ ਸਾਰੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਉਨ੍ਹਾਂ ਦੀ ਸੋਚ ਤੋਂ ਸਿੱਖਣਾ ਚਾਹੀਦਾ ਹੈ ਤੇ ਆਪਣੇ ਹੱਕਾਂ ਖਾਤਿਰ ਲੜਨਾ ਚਾਹੀਦਾ ਹੈ।

ਇਸ ਰੈਲੀ ਨੇ ਦੇਸ਼ ਪ੍ਰੇਮ ਦੀ ਭਾਵਨਾ ਦੇ ਨਾਲ-ਨਾਲ ਵਾਤਾਵਰਣ ਦੀ ਸੰਭਾਲ ਅਤੇ ਸਮਾਜ ਵਿਚ ਚੰਗਿਆਈ ਦਾ ਸੰਦੇਸ਼ ਵੀ ਭਲੀ ਭਾਂਤੀ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਇਹ ਭਾਵਨਾ ਸਾਲ ਦੇ 365 ਦਿਨ ਰਹਿਣੀ ਚਾਹੀਦੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande