ਲਇਨਜ਼ ਕਲੱਬ ਫਾਜ਼ਿਲਕਾ ਵੱਲੋਂ ਕੈਂਸਰ ਡਿਟੈਕਸ਼ਨ ਅਤੇ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ
ਫਾਜ਼ਿਲਕਾ, 23 ਮਾਰਚ (ਹਿੰ.ਸ.)। ਲਇਨਜ਼ ਕਲੱਬ ਫਾਜ਼ਿਲਕਾ ਵੱਲੋਂ ਕੈਂਸਰ ਡਿਟੈਕਸ਼ਨ ਅਤੇ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਤੇ ਖੁਸ਼ਬੂ ਸਵਨਾ ਨੇ ਸ਼ਿਰਕਤ ਕੀਤੀ। ਉਨ੍ਹਾਂ ਕੈਂਪ ਦਾ ਉਦਘਾਟਨ ਕਰਦਿਆਂ ਉਨ੍ਹਾਂ ਕਿਹਾ ਕਿ ਕਿਹਾ ਕਿ ਕੈਂਸਰ ਅਜਿਹੀਆਂ
ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਤੇ ਖੁਸ਼ਬੂ ਸਵਨਾ ਦਾ ਸਨਮਾਨ ਕਰਦੇ ਪ੍ਰਬੰਧਕ।


ਫਾਜ਼ਿਲਕਾ, 23 ਮਾਰਚ (ਹਿੰ.ਸ.)। ਲਇਨਜ਼ ਕਲੱਬ ਫਾਜ਼ਿਲਕਾ ਵੱਲੋਂ ਕੈਂਸਰ ਡਿਟੈਕਸ਼ਨ ਅਤੇ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਤੇ ਖੁਸ਼ਬੂ ਸਵਨਾ ਨੇ ਸ਼ਿਰਕਤ ਕੀਤੀ। ਉਨ੍ਹਾਂ ਕੈਂਪ ਦਾ ਉਦਘਾਟਨ ਕਰਦਿਆਂ ਉਨ੍ਹਾਂ ਕਿਹਾ ਕਿ ਕਿਹਾ ਕਿ ਕੈਂਸਰ ਅਜਿਹੀਆਂ ਨਾਮੁਰਾਦ ਬਿਮਾਰੀਆਂ ਤੋਂ ਬਚਣ ਲਈ ਸਾਨੂੰ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ ਤੇ ਸਮੇਂ-ਸਮੇਂ ਸਿਰ ਆਪਣੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਰਾਏ ਅਨੁਸਾਰ ਇਲਾਜ ਵੀ ਲੈਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਵੀ ਸਰੀਰਕ ਪੱਖੋਂ ਕੋਈ ਤਕਲੀਫ ਹੁੰਦੀ ਹੈ ਤਾਂ ਨਾਲ ਦੀ ਨਾਲ ਮਾਹਰ ਡਾਕਟਰ ਕੋਲ ਪਹੁੰਚ ਕਰਨੀ ਚਾਹੀਦੀ ਹੈ ਤਾਂ ਜੋ ਸ਼ੁਰੂਆਤੀ ਦੌਰ ’ਤੇ ਹੀ ਬਿਮਾਰੀ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਧਿਆਨ ਨਾ ਦਿੱਤਾ ਜਾਵੇ ਤਾਂ ਛੋਟਾ ਜਿਹਾ ਦਰਦ ਭਵਿੱਖ ਵਿੱਚ ਵੱਡਾ ਨੁਕਸਾਨ ਕਰ ਸਕਦਾ ਹੈ।

ਉਨ੍ਹਾਂ ਲਾਇਨਜ਼ ਕਲੱਬ ਵੱਲੋਂ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਬਾਰੇ ਦੱਸਿਆ ਕਿ ਸੰਸਥਾ ਵੱਲੋਂ ਲੋਕ ਭਲਾਈ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚੈਕਅਪ ਕੈਂਪ ਲਗਾਉਣ ਨਾਲ ਲੋੜਵੰਦ ਲੋਕ ਆਪਣੀਆਂ ਸਿਹਤ ਅਤੇ ਅੱਖਾਂ ਦੀ ਮੁਫ਼ਤ ਵਿਚ ਜਾਂਚ ਕਰਵਾ ਸਕਦੇ ਹਨ ਤੇ ਆਪਣਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਵਧੀਆ ਉਪਰਾਲਾ ਹੈ, ਜਿਸ ਨਾਲ ਲੋਕ ਆਪਣੀਆਂ ਅੱਖਾਂ ਦਾ ਮੁਫ਼ਤ ਚੈਕਅੱਪ ਕਰਵਾ ਸਕਣਗੇ।

ਇਸ ਮੌਕੇ ਡਾਕਟਰਾਂ ਦੀਆਂ ਮਾਹਿਰ ਟੀਮਾਂ ਵਲੋਂ ਲੋਕਾਂ ਦੇ ਮੁਫ਼ਤ ਅੱਖਾਂ ਦਾ ਚੈਕਅੱਪ ਕੀਤਾ। ਇਸ ਮੌਕੇ ਲੋਕਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨਾ, ਵਿਸ਼ੇਸ਼ ਮਹਿਮਾਨਾਂ ਤੇ ਹੋਰਨਾਂ ਸ਼ਖ਼ਸੀਅਤਾ ਨੂੰ ਸਨਮਾਨ ਚਿੰਨ ਭੇਂਟ ਕੀਤੇ ਗਏ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande