ਹਲਕਾ ਅਟਾਰੀ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ - ਵਿਧਾਇਕ ਰਮਦਾਸ
ਅਟਾਰੀ/ਅੰਮ੍ਰਿਤਸਰ, 23 ਮਾਰਚ (ਹਿੰ.ਸ.)। ਵਿਧਾਨ ਸਭਾ ਹਲਕਾ ਅਟਾਰੀ ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵੱਲੋਂ ਹਲਕੇ ਦੀਆਂ ਦੋ ਪ੍ਰਮੁੱਖ ਸੰਪਰਕ ਸੜਕਾਂ ਦੇ ਨਵੀਨੀਕਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਜਸਵਿੰਦਰ ਸਿੰਘ ਦੇ ਉਪਰਾਲੇ ਸਦਕਾ ਪੰਜਾਬ
ਸੰਪਰਕ ਸੜਕਾਂ ਦੇ ਨਵੀਨੀਕਰਨ ਪ੍ਰੋਜੈਕਟ ਦੀ ਸ਼ੁਰੂਆਤ ਕਰਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਅਤੇ ਹੋਰ।


ਅਟਾਰੀ/ਅੰਮ੍ਰਿਤਸਰ, 23 ਮਾਰਚ (ਹਿੰ.ਸ.)। ਵਿਧਾਨ ਸਭਾ ਹਲਕਾ ਅਟਾਰੀ ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵੱਲੋਂ ਹਲਕੇ ਦੀਆਂ ਦੋ ਪ੍ਰਮੁੱਖ ਸੰਪਰਕ ਸੜਕਾਂ ਦੇ ਨਵੀਨੀਕਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਜਸਵਿੰਦਰ ਸਿੰਘ ਦੇ ਉਪਰਾਲੇ ਸਦਕਾ ਪੰਜਾਬ ਸਰਕਾਰ ਵੱਲੋਂ ਵਰਪਾਲ ਚਾਟੀਵਿੰਡ ਰੋਡ ਤੋਂ ਰੇਲਵੇ ਲਾਈਨ ਵਾਇਆ ਗੁਰਦੁਆਰਾ ਸ਼ਹੀਦ ਬਾਬਾ ਬਲਵੰਤ ਸਿੰਘ 2.10 ਕਿਲੋਮੀਟਰ ਲੰਮੀ ਸੜਕ ਨੂੰ 69.93 ਲੱਖ ਰੁਪਏ ਅਤੇ ਅੰਮ੍ਰਿਤਸਰ-ਅਜਨਾਲਾ ਰੋਡ ਤੋਂ ਮੀਰਾਂਕੋਟ ਖੁਰਦ ਤੋਂ ਹੇਰ ਤੱਕ 2.84 ਕਿਲੋਮੀਟਰ ਲੰਮੀ ਸੜਕ ਉੱਪਰ 197.96 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਸੜਕਾਂ ਪੰਜਾਬ ਮੰਡੀ ਬੋਰਡ ਵੱਲੋਂ ਬਣਾਈਆਂ ਜਾਣਗੀਆਂ।

ਇਨ੍ਹਾਂ ਦੋਵਾਂ ਸੰਪਰਕ ਸੜਕਾਂ ਦੇ ਨਵੀਨੀਕਰਨ ਪ੍ਰੋਜੈਕਟ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਇਹ ਦੋਵੇਂ ਸੜਕਾਂ ਜਲਦ ਹੀ ਬਣ ਜਾਣਗੀਆਂ ਜਿਸ ਨਾਲ ਇਲਾਕੇ ਦੇ ਲੋਕਾਂ ਅਤੇ ਰਾਹਗੀਰਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਅਟਾਰੀ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ ਅਤੇ ਇਸ ਲਈ ਗ੍ਰਾਂਟਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਸਾਲ ਦੇ ਬਜਟ ਵਿੱਚ ਸੂਬੇ ਭਰ ਵਿੱਚ ਸੜਕ ਅਤੇ ਪੁਲਾਂ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ਲਈ ਅਤੇ ਮੌਜੂਦਾ ਸੰਪਤੀਆਂ ਦੇ ਯੋਜਨਾਬੱਧ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ ਸੜਕਾਂ, ਪੁਲਾਂ ਅਤੇ ਜਨਤਕ ਇਮਾਰਤਾਂ ਦੀ ਉਸਾਰੀ, ਨਵੀਨੀਕਰਨ ਅਤੇ ਰੱਖ-ਰਖਾਅ ਲਈ ਬਜਟ ਨੂੰ 5,440 ਕਰੋੜ ਰੁਪਏ ਕਰ ਦਿੱਤਾ ਗਿਆ ਹੈ ਜੋ ਵਿੱਤੀ ਸਾਲ 2025-26 (ਬਜਟ ਅਨੁਮਾਨ) ਨਾਲੋਂ ਦੁੱਗਣਾ ਹੈ।

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਸੂਬਾ ਵਾਸੀਆਂ ਨੂੰ ਜੋ ਗਰੰਟੀਆਂ ਦਿੱਤੀਆਂ ਸਨ ਉਹ ਸਾਰੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਿੱਤ ਨਵੀਆਂ ਪੁਲਾਂਘਾਂ ਪੁੱਟ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਤੋਂ ਸੂਬਾ ਵਾਸੀ ਖੁਸ਼ ਹਨ ਅਤੇ ਸਾਲ 2027 ਵਿੱਚ ਵੀ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande